ਪੰਜਾਬ ਦੇ ਸਾਬਕਾ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੂੰ 31 ਮਈ 2 ਵਜੇ ਤੱਕ ਦੇ ਦਿੱਤੇ ਅਲਟੀਮੇਟਮ ਦੇ ਖ਼ਤਮ ਹੋਣ ਤੋਂ ਬਾਅਦ ਪੰਜਾਬ ਦੇ ਮੌਜੂਦਾ ਮੁੱਖ ਮੰਤਰੀ ਭਗਵੰਤ ਮਾਨ ਨੇ ਚੰਡੀਗੜ੍ਹ ਵਿਖੇ ਇਕ ਪ੍ਰੈੱਸ ਕਾਨਫਰੰਸ ਕੀਤੀ। ਇਸ ਦੌਰਾਨ ਉਹ ਕੀਤੇ ਵਾਅਦੇ ਮੁਤਾਬਕ ਉਸ ਖਿਡਾਰੀ ਨੂੰ ਲੈਕੇ ਸਾਹਮਣੇ ਲੈਕੇ ਆਏ ਹਨ ਜਿਸ ਤੋਂ ਸਾਬਕਾ ਸੀ.ਐਮ. ਚੰਨੀ ਦੇ ਭਾਣਜੇ ਵਲੋਂ 2 ਕਰੋੜ ਰੁਪਏ ਦੀ ਰਿਸ਼ਵਤ ਮੰਗਣ ਦੇ ਇਲਜ਼ਾਮ ਲੱਗੇ ਸਨ। ਇਸ ਦੌਰਾਨ ਮੁੱਖ ਮੰਤਰੀ ਮਾਨ ਨੇ ਦੱਸਿਆ ਕਿ ਇਸ ਖਿਡਾਰੀ ਦਾ ਨਾਮ ਜੱਸਇੰਦਰ ਸਿੰਘ ਹੈ ਅਤੇ ਇਹ ਕਿੰਗਜ਼ XI ਪੰਜਾਬ ਦਾ ਪਲੇਅਰ ਹੈ। ਨਾਲ ਹੀ ਉਹਨਾਂ ਨੇ ਸਾਬਕਾ ਸੀ.ਐਮ. ਚੰਨੀ ਦੀ ਇਸ ਖਿਡਾਰੀ ਨਾਲ ਹੋਈ ਮੁਲਾਕਾਤ ਨੂੰ ਲੈਕੇ ਖ਼ੁਲਾਸਾ ਕੀਤਾ ਹੈ।
ਇਸ ਤੋਂ ਇਲਾਵਾ ਮੁੱਖ ਮੰਤਰੀ ਮਾਨ ਨੇ ਐਲਾਨ ਕੀਤਾ ਕਿ ਜੇਕਰ ਚੰਨੀ ਨੇ ਨੌਕਰੀ ਨਹੀਂ ਦਿੱਤੀ ਤਾਂ ਅਸੀਂ ਦੇਵਾਗੇਂ। ਇਸੇ ਨਾਲ ਹੀ CM ਮਾਨ ਨੇ ਕਿਹਾ ਕਿ ਚੰਨੀ ਦੇ ਭਾਣਜੇ ਨੇ ਕਿਹਾ ਸੀ ਕਿ “2 ਦਿਓ”। ਇਸ ਦੌਰਾਨ ਜੱਸਇੰਦਰ ਸਿੰਘ ਤਤਕਾਲੀ ਸੀ.ਐਮ. ਚੰਨੀ ਨੂੰ ਮਿਲੇ ਅਤੇ ਰਿਆਇਤ ਲਈ ਚੰਨੀ ਨਾਲ ਮੁਲਾਕਾਤ ਵੀ ਹੋਈ ਸੀ। ਇਸ ਦੇ ਨਾਲ ਹੀ ਜੱਸਇੰਦਰ ਸਿੰਘ ਨੇ ਸਾਬਕਾ ਮੁੱਖ ਮੰਤਰੀ ਚੰਨੀ ‘ਤੇ ਇਲਜ਼ਾਮ ਲਗਾਏ ਹਨ ਕਿ ਚੰਨੀ ਨੇ ਮੇਰੇ ਨਾਲ ਬਦਸਲੂਕੀ ਕੀਤੀ ਸੀ।
ਦਸ ਦਈਏ ਕਿ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਬੀਤੇ ਦਿਨੀਂ ਸਾਬਕਾ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਦੇ ਰਿਸ਼ਤੇਦਾਰ ‘ਤੇ ਕ੍ਰਿਕਟਰ ਕੋਲੋਂ ਰਿਸ਼ਵਤ ਮੰਗਣ ਦੇ ਦੋਸ਼ ਲਾਏ ਗਏ ਸਨ ਅਤੇ ਉਨ੍ਹਾਂ ਨੂੰ ਕਿਹਾ ਸੀ ਕਿ ਜਾਂ ਤਾਂ ਉਹ ਖ਼ੁਦ ਸਭ ਦੱਸ ਦੇਣ, ਨਹੀਂ ਤਾਂ ਉਹ ਕ੍ਰਿਕਟਰ ਨੂੰ ਜਨਤਾ ਦੇ ਸਾਹਮਣੇ ਲੈ ਆਉਣਗੇ। ਅੱਜ ਮੁੱਖ ਮੰਤਰੀ ਨੇ ਉਸ ਖਿਡਾਰੀ ਨੂੰ ਜਨਤਾ ਦੇ ਸਾਹਮਣੇ ਲੈ ਆਉਂਦਾ ਹੈ ਅਤੇ ਸਾਰੀ ਮੁਲਾਕਾਤ ਬਾਰੇ ਵੀ ਜਾਣਕਾਰੀ ਦਿੱਤੀ ਹੈ।