1984 ਸਿੱਖ ਕਤਲੇਆਮ ਦੇ ਦੋਸ਼ੀ ਅਤੇ ਸਾਬਕਾ ਸੰਸਦ ਮੈਂਬਰ ਜਗਦੀਸ਼ ਟਾਈਟਲਰ ਨੂੰ ਕਾਂਗਰਸ ਹਾਈਕਮਾਂਡ ਵਲੋਂ ਇਸ ਸਾਲ ਲਈ AICC (ਆਲ ਇੰਡੀਆ ਕਾਂਗਰਸ ਕਮੇਟੀ) ਦੇ 61 ਮੈਂਬਰਾਂ ਦੀ ਸੂਚੀ ਵਿੱਚ ਸ਼ਾਮਲ ਕੀਤਾ ਗਿਆ ਹੈ। ਇਸ ਦੀ ਜਾਣਕਾਰੀ ਦਿੱਲੀ ਕਾਂਗਰਸ ਦੇ ਅਧਿਕਾਰਤ ਟਵਿੱਟਰ ਹੈਂਡਲ ‘ਤੇ ਇਕ ਪੋਸਟ ਪਾਕੇ ਸਾਂਝੀ ਕੀਤੀ ਗਈ ਹੈ। ਜਿਸ ਵਿਚ ਉਹਨਾਂ ਨੇ AICC ਦੇ ਪ੍ਰਤੀਨਿਧੀ ਨਿਯੁਕਤ ਕੀਤੇ ਜਾਣ ‘ਤੇ ਦਿੱਲੀ ਪ੍ਰਦੇਸ਼ ਕਾਂਗਰਸ ਕਮੇਟੀ ਦੇ ਮੈਂਬਰਾਂ ਨੂੰ ਵਧਾਈ। ਸੂਚੀ ਵਿੱਚ 36 ਚੁਣੇ ਗਏ ਅਤੇ 25 ਸਹਿ-ਚੁਣਿਆ ਮੈਂਬਰ ਸ਼ਾਮਲ ਹਨ।
ਜ਼ਿਕਰਯੋਗ ਹੈ ਕਿ ਦਿੱਲੀ ਕਾਂਗਰਸ ਵੱਲੋਂ ਚੁਣੇ ਗਏ ਮੈਂਬਰਾਂ ਵਿੱਚ ਸਾਬਕਾ ਪ੍ਰਧਾਨ ਮੰਤਰੀ ਮਨਮੋਹਨ ਸਿੰਘ, ਕਾਂਗਰਸ ਨੇਤਾ ਪ੍ਰਿਅੰਕਾ ਗਾਂਧੀ, ਅਜੇ ਮਾਕਨ, ਅਰਵਿੰਦ ਸਿੰਘ ਲਵਲੀ ਅਤੇ ਅਲਕਾ ਲਾਂਬਾ ਦੇ ਹੋਰ ਨੇਤਾ ਸ਼ਾਮਲ ਹਨ। ਅਮਿਤ ਮਲਿਕ ਅਤੇ ਭਰਮ ਯਾਦਵ ਏਆਈਸੀਸੀ ਦੇ 25 ਸਹਿ-ਚੋਣ ਵਾਲੇ ਮੈਂਬਰਾਂ ਵਿੱਚੋਂ ਸਨ।
ਇਸ ਮੁੱਦੇ ‘ਤੇ ਹੁਣ ਰਾਜਨੀਤੀ ਪੂਰੀ ਤਰ੍ਹਾਂ ਭਖਦੀ ਹੋਈ ਵਿਖਾਈ ਦੇ ਰਹੀ ਹੈ। ਬੀਜੇਪੀ ਆਗੂ ਮਨਜਿੰਦਰ ਸਿੰਘ ਸਿਰਸਾ ਨੇ ਟਵੀਟ ਜਾਰੀ ਕਰਦਿਆਂ ਕਿਹਾ ਕਾਂਗਰਸ ਨੂੰ ਨਿਸ਼ਾਨੇ ‘ਤੇ ਲਿਆ ਹੈ। ਉਹਨਾਂ ਟਵੀਟ ਕੀਤਾ, ਗਾਂਧੀ ਪਰਿਵਾਰ ਸਿੱਖਾਂ ਦੇ ਕਾਤਲ ਜਗਦੀਸ਼ ਟਾਈਟਲਰ ਨੂੰ ਇਨਾਮ ਦੇ ਰਿਹਾ ਹੈ। ਹੁਣ ਉਨ੍ਹਾਂ ਨੂੰ ਕਾਂਗਰਸ ਵਰਕਿੰਗ ਕਮੇਟੀ ਦੇ ਪੈਨਲ ‘ਚ ਨਾਮਜ਼ਦ ਕੀਤਾ ਗਿਆ ਹੈ। ਇਹ ਕਰਕੇ ਕਾਂਗਰਸ ਨੇ ਨੇ ਇਕ ਵਾਰ ਫਿਰ ਸਿੱਖਾਂ ਦੇ ਜ਼ਖਮਾਂ ‘ਤੇ ਲੂਣ ਛਿੜਕਿਆ ਹੈ ਅਤੇ ਇਹ ਵੀ ਦਰਸਾਇਆ ਹੈ ਕਿ ਗਾਂਧੀ ਪਰਿਵਾਰ 1984 ਸਿੱਖ ਕਤਲੇਆਮ ਦੇ ਮੁੱਖ ਦੋਸ਼ੀ ਦਾ ਸਮਰਥਨ ਕਰਦਾ ਹੈ।