ਸਿੱਖਾਂ ਦੇ ਹੱਕ ‘ਚ ਬੀਬੀ ਜਗੀਰ ਕੌਰ ਦਾ ਐਕਸ਼ਨ, ਜਥੇਦਾਰ ਹਰਪ੍ਰੀਤ ਸਿੰਘ ਲੈ ਸਕਦੇ ਵੱਡਾ ਫੈਸਲਾ!

ਸ਼੍ਰੋਮਣੀ ਅਕਾਲੀ ਦਲ ਦੀ ਸਾਬਕਾ ਆਗੂ ਅਤੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਸਾਬਕਾ ਪ੍ਰਧਾਨ ਬੀਬੀ ਜਗੀਰ ਕੌਰ ਨੇ ਅਕਾਲ ਤਖਤ ਦੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਨੂੰ ਪੱਤਰ ਲਿੱਖਿਆ ਅਤੇ ਪੱਤਰ ਲਿਖਕੇ ਵੱਡੀ ਮੰਗ ਰੱਖੀ ਹੈ।  ਬੀਬੀ ਜਗੀਰ ਕੌਰ ਨੇ ਕਿਹਾ ਕਿ ਜਥੇਦਾਰ ਸਾਹਿਬ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੂੰ ਹਦਾਇਤਾਂ ਜਾਰੀ ਕਰਨ ਕਿ ਸਿੱਖਾਂ ਵਿਰੁੱਧ ਦੇਸ਼ ਵਿੱਚ ਹੋ ਰਹੇ ਨਫਰਤੀ ਪ੍ਰਚਾਰ ਨੂੰ ਠੱਲ੍ਹ ਪਾਉਣ ਲਈ ਆਈਟੀ ਸੈੱਲ ਸਥਾਪਤ ਕੀਤਾ ਜਾਵੇ। ਉਨ੍ਹਾਂ ਆਪਣੀ ਇਸ ਪੱਤਰ ਨੂੰ ਸੋਸ਼ਲ ਮੀਡੀਆ ’ਤੇ ਵੀ ਸਾਂਝਾ ਕੀਤਾ ਹੈ।

ਉਨ੍ਹਾਂ ਕਿਹਾ ਕਿ ਸ਼੍ਰੋਮਣੀ ਕਮੇਟੀ ਦੀ ਪ੍ਰਧਾਨਗੀ ਲਈ ਹੋਈ ਚੋਣ ਸਮੇਂ ਵੀ ਉਨ੍ਹਾਂ ਨੇ ਇਸ ਗੰਭੀਰ ਮੁੱਦੇ ਨੂੰ ਪੰਥਕ ਏਜੰਡੇ ਵਿੱਚ ਉਠਾਇਆ ਸੀ ਤੇ ਇਸ ਨੂੰ ਅਮਲ ਵਿੱਚ ਲਿਆਉਣ ਲਈ ਜਥੇਦਾਰ ਨੂੰ ਪੱਤਰ ਲਿਖਿਆ ਹੈ। ਪੱਤਰ ਵਿੱਚ ਬੀਬੀ ਜਗੀਰ ਕੌਰ ਨੇ ਸਿੱਖ ਭਾਈਚਾਰੇ ਵਿਰੁੱਧ ਨਫ਼ਰਤੀ ਪ੍ਰਚਾਰ ਨੂੰ ਖਤਰਨਾਕ ਰੁਝਾਨ ਕਰਾਰ ਦਿੱਤਾ ਹੈ।

LEAVE A REPLY

Please enter your comment!
Please enter your name here

Share post:

Popular

More like this
Related

ਸਕੂਲ ਆਫ਼ ਐਮੀਨੈਂਸ ਦੇ ਉਦਘਾਟਨ ਮਗਰੋਂ ਭਖੀ ਸਿਆਸਤ, ‘ਆਪ’ ਵਿਧਾਇਕ ਨੇ ਆਪਣੀ ਹੀ ਸਰਕਾਰ ‘ਤੇ ਚੁੱਕੇ ਸਵਾਲ

ਆਮ ਆਦਮੀ ਪਾਰਟੀ ਦੇ ਸੁਪਰੀਮੋ ਅਰਵਿੰਦ ਕੇਜਰੀਵਾਲ ਪੰਜਾਬ ‘ਚ...

“ਅੱਜ ਦਾ ਭਾਰਤ ਦੁਨੀਆ ਦਾ ਵਿਸ਼ਵ ਮਿੱਤਰ ਹੈ, ਕੁਝ ਲੋਕ ਵੰਡ ‘ਚ ਰੁੱਝੇ ਹੋਏ ਹਨ”: PM ਮੋਦੀ ਦਾ ਵਿਰੋਧੀ ਗਠਜੋੜ ‘ਤੇ ਹਮਲਾ

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਬੀਨਾ ਰਿਫਾਇਨਰੀ ਵਿਖੇ ਪੈਟਰੋਕੈਮੀਕਲ...

ਭੋਪਾਲ ਵਿੱਚ ਕੀਤੀ ਜਾਵੇਗੀ ‘INDIA’ ਗਠਜੋੜ ਦੀ ਪਹਿਲੀ ਸਾਂਝੀ ਰੈਲੀ

ਕਈ ਮੀਟਿੰਗਾਂ ਤੋਂ ਬਾਅਦ, ਭਾਰਤ ਗਠਜੋੜ ਨੇ ਆਖਰਕਾਰ ਮੱਧ...