December 5, 2023
Punjab

ਸਿੱਖਾਂ ਨਾਲ ਸਬੰਧਤ ਇਤਿਹਾਸਕ ਵੇਰਵਿਆਂ ਨੂੰ ਗ਼ਲਤ ਅਰਥਾਂ ’ਚ ਪੇਸ਼ ਕਰ ਰਿਹਾ NCERT- SGPC ਪ੍ਰਧਾਨ ਧਾਮੀ

NCERT ਵੱਲੋਂ ਸਿਲੇਬਸ ਦੀਆਂ ਕਿਤਾਬਾਂ ’ਚ ਸਿੱਖਾਂ ਸਬੰਧੀ ਗ਼ਲਤ ਜਾਣਕਾਰੀ ਦੇਣ ਦਾ ਮੁੱਦਾ ਪੂਰੀ ਤਰ੍ਹਾਂ ਗਰਮਾ ਚੁੱਕਾ ਹੈ। ਹੁਣ ਇਸ ‘ਤੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਸਖ਼ਤ ਇਤਰਾਜ਼ ਜ਼ਾਹਿਰ ਕੀਤਾ ਹੈ। SGPC ਪ੍ਰਧਾਨ ਹਰਜਿੰਦਰ ਸਿੰਘ ਧਾਮੀ ਨੇ ਇਸ ਸਬੰਧੀ ਇਤਰਾਜ਼ ਜਤਾਉਂਦੇ ਹੋਏ ਕਿਹਾ ਕਿ ਹਾਲ ਹੀ ਵਿਚ NCERT ਨੇ ਬਾਰ੍ਹਵੀਂ ਜਮਾਤ ਦੀ ਕਿਤਾਬ ‘ਸੁਤੰਤਰ ਭਾਰਤ ’ਚ ਰਾਜਨੀਤੀ’ ਅੰਦਰ ਸ੍ਰੀ ਅਨੰਦਪੁਰ ਸਾਹਿਬ ਦੇ ਮਤੇ ਬਾਰੇ ਭੁਲੇਖਾ ਪਾਊ ਜਾਣਕਾਰੀ ਦਰਜ ਕੀਤੀ ਹੈ, ਜਿਸ ਨਾਲ ਕੌਮ ਦੀਆਂ ਭਾਵਨਾਵਾਂ ਦੁਖੀਆਂ ਹਨ। ਉਹਨਾਂ ਕਿਹਾ ਕਿ NCERT ਸਿੱਖਾਂ ਨਾਲ ਸਬੰਧਤ ਇਤਿਹਾਸਕ ਵੇਰਵਿਆਂ ਨੂੰ ਗ਼ਲਤ ਅਰਥਾਂ ’ਚ ਪੇਸ਼ ਕਰ ਰਿਹਾ ਹੈ।

ਉਨ੍ਹਾਂ ਕਿਹਾ ਕਿ ਸ੍ਰੀ ਅਨੰਦਪੁਰ ਸਾਹਿਬ ਦੇ ਮਤੇ ਦੀ ਵਿਆਖਿਆ ਕਰਦਿਆਂ ਸਿੱਖਾਂ ਨੂੰ ਵੱਖਵਾਦੀ ਪੇਸ਼ ਕਰਨਾ ਹਰਗਿਜ਼ ਜਾਇਜ਼ ਨਹੀਂ ਹੈ, ਲਿਹਾਜ਼ਾ ਐੱਨ.ਸੀ.ਈ.ਆਰ.ਟੀ. ਇਸ ਨੂੰ ਤੁਰੰਤ ਹਟਾਏ। ਐਡਵੋਕੇਟ ਧਾਮੀ ਨੇ ਕਿਹਾ ਕਿ ਇਸ ਦੇ ਨਾਲ ਹੀ ਬਾਰ੍ਹਵੀਂ ਦੀ ਕਿਤਾਬ ’ਚੋਂ ਕੁਝ ਜਾਣਕਾਰੀਆਂ ਹਟਾਉਣ ਅਤੇ ਕੁਝ ਨਵੀਆਂ ਸ਼ਾਮਲ ਕਰਨ ਸਮੇਂ ਫਿਰਕੂ ਪੱਖ ਤੋਂ ਕਾਰਵਾਈ ਕੀਤੀ ਗਈ ਹੈ। ਦੁੱਖ ਦੀ ਗੱਲ ਹੈ ਕਿ ਜੋ ਮੌਜੂਦਾ ਕੇਂਦਰ ਸਰਕਾਰ ਨੂੰ ਵਾਰਾ ਖਾਂਦਾ ਹੈ, ਉਸ ਅਨੁਸਾਰ ਤਬਦੀਲੀਆਂ ਕੀਤੀਆਂ ਜਾ ਰਹੀਆਂ ਹਨ। ਖ਼ਾਸ ਕਰ ਕੇ ਘੱਟਗਿਣਤੀਆਂ ਬਾਰੇ ਪਾਠਕ੍ਰਮ ਖ਼ਤਮ ਕੀਤੇ ਜਾ ਰਹੇ ਹਨ ਅਤੇ ਮਨਮਰਜ਼ੀ ਦਾ ਸਿਲੇਬਸ ਬਣਾਇਆ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਇਸੇ ਅਨੁਸਾਰ ਸੋਚੀ-ਸਮਝੀ ਚਾਲ ਤਹਿਤ ਹੀ ‘ਸੁਤੰਤਰ ਭਾਰਤ ’ਚ ਰਾਜਨੀਤੀ’ ਪੁਸਤਕ ਵਿਚ ਵੀ ਸ੍ਰੀ ਅਨੰਦਪੁਰ ਸਾਹਿਬ ਦੇ ਮਤੇ ਦੀ ਗ਼ਲਤ ਵਿਆਖਿਆ ਕੀਤੀ ਗਈ ਹੈ। ਸ਼੍ਰੋਮਣੀ ਕਮੇਟੀ ਨੇ ਇਸ ਨੂੰ ਤਰੁੰਤ ਹਟਾਉਣ ਦੀ ਮੰਗ ਕੀਤੀ ਹੈ।

Leave feedback about this

  • Quality
  • Price
  • Service

PROS

+
Add Field

CONS

+
Add Field
Choose Image
Choose Video
X