ਆਮ ਆਦਮੀ ਪਾਰਟੀ ਦੇ ਰਾਜ ਸਭਾ ਮੈਂਬਰ ਰਾਘਵ ਚੱਢਾ ਨੇ ਅੱਜ ਚਾਰ ਸਾਹਿਬਜ਼ਾਦਿਆਂ ਅਤੇ ਮਾਤਾ ਗੁਜ਼ਰੀ ਦੀਆਂ ਮਹਾਨ ਸ਼ਹਾਦਤਾਂ ਨੂੰ ਸੰਸਦ ‘ਚ ਸ਼ਰਧਾਂਜਲੀ ਦੇਣ ਦੀ ਮੰਗ ਕੀਤੀ ਹੈ। ਇਸ ਮੌਕੇ ਰਾਘਵ ਚੱਢਾ ਨੇ ਕਿਹਾ ਹੈ ਕਿ ਸਿੱਖ ਕੌਮ ਦੇ ਚਾਰੇ ਸਾਹਿਬਜ਼ਾਦਿਆਂ ਦੀ ਸ਼ਹਾਦਤ ਦਿਲ ਕੰਬਾ ਦੇਣ ਵਾਲੀ ਹੈ, ਗੁਰੂ ਸਾਹਿਬ ਦੇ ਪਰਿਵਾਰ ਨੇ ਵਤਨ ਦੀ ਸ਼ਾਨ ਨੂੰ ਵਧਾਇਆ। ਰਾਘਵ ਚੱਢਾ ਨੇ ਉੱਪ ਰਾਸ਼ਟਰਪਤੀ ਅਤੇ ਰਾਜ ਸਭਾ ਦੇ ਸਪੀਕਰ ਜਗਦੀਪ ਧਨਖੜ ਨਾਲ ਅੱਜ ਮੁਲਾਕਾਤ ਕੀਤੀ। ਇਸ ਦੌਰਾਨ ਉਨ੍ਹਾਂ ਨੇ ਧਨਖੜ ਨੂੰ ਪੱਤਰ ਸੌਂਪ ਕੇ ਇਹ ਵਿਸ਼ੇਸ਼ ਮੰਗ ਕੀਤੀ।
ਇਸ ਮੌਕੇ ਰਾਜ ਸਭਾ ਮੈਂਬਰ ਰਾਘਵ ਚੱਢਾ ਨੇ ਕਿਹਾ ਕਿ ਸ਼ਹੀਦਾਂ ਦੀ ਸ਼ਹਾਦਤ ਨੂੰ ਕਦੇ ਭੁਲਾਇਆ ਨਹੀਂ ਜਾ ਸਕਦਾ। ਉਨ੍ਹਾਂ ਦੀ ਸ਼ਹਾਦਤ ਹਮੇਸ਼ਾ ਅਮਰ ਰਹੇਗੀ। ਉਨ੍ਹਾਂ ਕਿਹਾ ਕਿ ਸਾਹਿਬਜ਼ਾਦਿਆਂ ਤੇ ਮਾਤਾ ਗੁਜ਼ਰੀ ਕੌਰ ਦੀਆਂ ਮਹਾਨ ਸ਼ਹਾਦਤਾਂ ਨੂੰ ਸੰਸਦ ‘ਚ ਸ਼ਰਧਾਂਜਲੀ ਦਿੱਤੀ ਜਾਵੇ ਤੇ ਸਾਰੇ ਸਿੱਖਿਆ ਬੋਰਡਾਂ ‘ਚ ਸ਼ਹਾਦਤਾਂ ਦੀ ਗਾਥਾ ਦਾ ਪਾਠ ਸ਼ਾਮਲ ਹੋਵੇ।