ਪੰਜਾਬ, ਹਰਿਆਣਾ ਅਤੇ ਹਿਮਾਚਲ ਪ੍ਰਦੇਸ਼ ਪਿਛਲੇ ਇਕ ਹਫਤੇ ਤੋਂ ਕੋਹਰੇ ਅਤੇ ਸੀਤ ਲਹਿਰ ਦੀ ਲਪੇਟ ਵਿਚ ਹੈ। ਹਾਸਲ ਹੋਈ ਜਾਣਕਾਰੀ ਤੋਂ ਪਤਾ ਚੱਲਿਆ ਕਿ ਪੰਜਾਬ ਦੇ ਕੁਝ ਜ਼ਿਲ੍ਹੇ ਸ਼ਿਮਲੇ ਨਾਲੋਂ ਵੀ ਜ਼ਿਆਦਾ ਠੰਢੇ ਦੱਸੇ ਜਾ ਰਹੇ ਹਨ। ਸੰਘਣੀ ਧੁੰਦ ਕਾਰਨ ਲੋਕਾਂ ਨੂੰ ਭਾਰੀ ਪਰੇਸ਼ਾਨੀ ਦਾ ਸਾਹਮਣਾ ਕਰਨਾ ਪੈ ਰਿਹਾ ਹੈ ਪਰ ਹੁਣ ਜਲਦ ਹੀ ਲੋਕਾਂ ਨੂੰ ਠੰਢ ਤੋਂ ਥੋੜੀ ਰਾਹਤ ਮਿਲ ਸਕਦੀ ਹੈ ਕਿਉਂਕਿ ਆਉਣ ਵਾਲੀ 12 ਤਾਰੀਖ ਨੂੰ ਪੰਜਾਬ ਦੇ ਕੁਝ ਹਿੱਸਿਆ ਵਿਚ ਹਲਕੀ ਬਾਰਿਸ਼ ਦੀ ਸੰਭਾਵਨਾ ਜਤਾਈ ਜਾ ਰਹੀ ਹੈ। ਜਾਣਕਾਰੀ ਦਿੰਦੇ ਹੋਏ ਪੰਜਾਬ ਐਗਰੀਕਲਚਰਲ ਯੂਨੀਵਰਸਿਟੀ ਦੇ ਮੌਸਮ ਵਿਭਾਗ ਦੀ ਮੁਖੀ ਡਾ: ਪਵਨੀਤ ਕੌਰ ਕਿੰਗਰਾ ਨੇ ਦੱਸਿਆ ਕਿ ਅਗਲੇ ਦੋ ਦਿਨਾਂ ਤੱਕ ਧੁੰਦ ਵੀ ਬਣੀ ਰਹੇਗੀ। ਇਸ ਤੋਂ ਇਲਾਵਾ 12 ਨੂੰ ਪੰਜਾਬ ਦੇ ਮਾਝਾ ਅਤੇ ਦੋਆਬਾ ਖੇਤਰ ਵਿੱਚ ਹਲਕੀ ਬਾਰਿਸ਼ ਦੀ ਸੰਭਾਵਨਾ ਹੈ।
ਪੰਜਾਬ ਸਮੇਤ ਉੱਤਰੀ ਭਾਰਤ ਵਿੱਚ ਸੀਤ ਲਹਿਰ ਦਾ ਪ੍ਰਕੋਪ ਦੇਖਣ ਨੂੰ ਮਿਲ ਸਕਦਾ ਹੈ ਅਤੇ ਧੁੰਦ ਕਾਰਨ ਲੋਕਾਂ ਨੂੰ ਪ੍ਰੇਸ਼ਾਨੀਆਂ ਦਾ ਸਾਹਮਣਾ ਵੀ ਕਰਨਾ ਪੈ ਰਿਹਾ ਹੈ। ਪੰਜਾਬ, ਹਰਿਆਣਾ ਅਤੇ ਹਿਮਾਚਲ ਪ੍ਰਦੇਸ਼ ਪਿਛਲੇ ਇਕ ਹਫਤੇ ਤੋਂ ਕੋਹਰੇ ਅਤੇ ਸੀਤ ਲਹਿਰ ਦੀ ਲਪੇਟ ਵਿਚ ਹੈ। ਸ਼ਨੀਵਾਰ ਨੂੰ ਜ਼ਿਆਦਾਤਰ ਜ਼ਿਲ੍ਹਿਆਂ ਵਿਚ ਸੰਘਣੀ ਧੁੰਦ ਰਹੀ ਅਤੇ ਕਈ ਜਗ੍ਹਾ ਜ਼ੀਰੋ ਤੋਂ 50 ਮੀਟਰ ਤਕ ਵਿਜ਼ੀਬਿਲਟੀ ਰਹੀ। ਮੌਸਮ ਵਿਭਾਗ ਮੁਤਾਬਕ ਪੰਜਾਬ ਵਿਚ ਦਿਨ ਸਮੇਂ ਨਵਾਂ ਸ਼ਹਿਰ ਸਭ ਤੋਂ ਠੰਡਾ ਰਿਹਾ ਜਦਕਿ ਰਾਤ ਸਮੇਂ ਬਠਿੰਡਾ ਅਤੇ ਗੁਰਦਾਸਪੁਰ ਸਭ ਤੋਂ ਠੰਡੇ ਰਹੇ। ਮੌਸਮ ਵਿਭਾਗ ਅਨੁਸਾਰ ਪੰਜਾਬ ਵਿਚ 11 ਜਨਵਰੀ ਤੱਕ ਧੁੰਦ ਤੇ ਸੀਤ ਲਹਿਰ ਦਾ ਦੌਰ ਜਾਰੀ ਰਹਿਣ ਦੀ ਸੰਭਾਵਨਾ ਹੈ।