ਹਾਲ ਹੀ ਵਿਚ ਪਟਿਆਲਾ ਜੇਲ੍ਹ ‘ਚੋਂ ਸਜ਼ਾ ਕੱਟ ਕੇ ਆਏ ਪੰਜਾਬ ਕਾਂਗਰਸ ਦੇ ਸਾਬਕਾ ਪ੍ਰਧਾਨ ਨਵਜੋਤ ਸਿੰਘ ਸਿੱਧੂ ਬਾਹਰ ਆਉਂਦੇ ਸਾਰ ਚਰਚਾ ਵਿਚ ਆ ਗਏ ਹਨ। ਵੈਸੇ ਤਾਂ ਨਵਜੋਤ ਸਿੱਧੂ ਅਕਸਰ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਅਤੇ ਸੂਬੇ ਦੀ ਆਮ ਆਦਮੀ ਪਾਰਟੀ ਸਰਕਾਰ ਨੂੰ ਘੇਰਦੇ ਵਿਖਾਈ ਦਿੰਦੇ ਸੀ ਪਰ ਹੁਣ ਉਹ ਖੁਦ ਮੁੱਖ ਮੰਤਰੀ ਭਗਵੰਤ ਮਾਨ ਦੇ ਹੱਕ ‘ਚ ਬੋਲਦੇ ਹੋਏ ਵਿਖਾਈ ਦਿੱਤੇ ਹੈ।
ਦਰਅਸਲ, ਮੁੱਖ ਮੰਤਰੀ ਮਾਨ ਕੱਲ੍ਹ ਜੰਮੂ-ਕਸ਼ਮੀਰ ਦੇ ਪੁੰਛ ਜ਼ਿਲ੍ਹੇ ‘ਚ ਅੱਤਵਾਦੀ ਹਮਲੇ ਦੌਰਾਨ ਸ਼ਹੀਦ ਹੋਏ ਪੰਜਾਬ ਦੇ 4 ਜਵਾਨਾਂ ਦੇ ਪਰਿਵਾਰਾਂ ਨਾਲ ਦੁੱਖ ਸਾਂਝਾ ਕਰਨ ਪੁੱਜੇ ਸਨ। ਇਸ ਦੌਰਾਨ ਉਨ੍ਹਾਂ ਨੇ ਪਰਿਵਾਰਾਂ ਨੂੰ ਇਕ-ਇਕ ਕਰੋੜ ਦੇ ਚੈੱਕ ਵੀ ਸੌਂਪੇ। ਇਸੇ ਖਬਰ ਨੂੰ ਸਾਂਝਾ ਕਰਦੇ ਹੋਏ ਸਿੱਧੂ ਨੇ ਭਗਵੰਤ ਮਾਨ ਦੀ ਤਰੀਫ ਕੀਤੀ ਹੈ। ਉਨ੍ਹਾਂ ਨੇ ਟਵੀਟ ਕਰਕੇ ਲਿਖਿਆ – ‘ਚੰਗੇ ਕਰਮ ਆਪਣੇ ਆਪ ਬੋਲਦੇ ਹਨ, ਜ਼ੁਬਾਨ ਕੇਵਲ ਉਨ੍ਹਾਂ ਦੀ ਵਾਕਫੀਅਤ ਦੀ ਵਿਆਖਿਆ ਕਰਦੀ ਹੈ। ਉਹਨਾਂ ਕਿਹਾ ਕਿ ਮਾਫੀਆ ‘ਤੇ ਮੇਰੀ ਤਿੱਖੀ ਆਲੋਚਨਾ ਦੇ ਬਾਵਜੂਦ, ਇਹ ਇੱਕ ਅਜਿਹੀ ਚੀਜ਼ ਹੈ ਜੋ ਪ੍ਰਸ਼ੰਸਾ ਦੀ ਹੱਕਦਾਰ ਹੈ।