ਵਿਧਾਨ ਸਭਾ ਵਿਚ ਕੁਝ ਮੀਡੀਆ ਚੈਨਲਾਂ ਨੂੰ ਐਂਟਰੀ ਨਾ ਦੇਣ ਨੂੰ ਲੈਕੇ ਸ਼੍ਰੋਮਣੀ ਅਕਾਲੀ ਦਲ ਦਾ ਇਕ ਵਫ਼ਦ ਪੰਜਾਬ ਦੇ ਰਾਜਪਾਲ ਬਨਵਾਰੀ ਲਾਲ ਪੁਰੋਹਿਤ ਨੂੰ ਮਿਲਣ ਲਈ ਚੰਡੀਗੜ੍ਹ ਪਹੁੰਚਿਆ। ਇਸ ਦੌਰਾਨ ਮੁਲਾਕਾਤ ਤੋਂ ਬਾਅਦ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਮੀਡੀਆ ਨੂੰ ਸੰਬੋਧਨ ਕੀਤਾ ਹੈ। ਇਸ ਮੌਕੇ ਜਿਥੇ ਉਹਨਾਂ ਨੇ ਮੀਡੀਆ ਦੇ ਹੱਕ ‘ਚ ਆਵਾਜ਼ ਬੁਲੰਦ ਕੀਤੀ ਹੈ। ਉਥੇ ਹੀ ਉਹਨਾਂ ਨੂੰ ਸ਼ਰਾਬ ਨੀਤੀ ਨੂੰ ਲੈਕੇ ਪੰਜਾਬ ‘ਚ ਵੀ ਸੀਬੀਆਈ ਜਾਂਚ ਕਰਨ ਦੀ ਮੰਗ ਕੀਤੀ।
ਪੂਰੀ ਪ੍ਰੈ੍ੱਸ ਕਾਨਫਰੰਸ ਸੁਣਨ ਲਈ ਹੇਠ ਦਿੱਤੇ ਲਿੰਕ ‘ਤੇ ਕਲਿੱਕ ਕਰੋ
https://www.facebook.com/ShiromaniAkaliDal/videos/2432070680277025
ਅਕਾਲੀ ਦਲ ਪ੍ਰਧਾਨ ਸੁਖਬੀਰ ਬਾਦਲ ਨੇ ਕਿਹਾ ਕਿ ਆਪਣੀ ਮਸ਼ਹੂਰੀ ਲਈ ਸਰਕਾਰ ਲੋਕਾਂ ਦਾ ਪੈਸਾ ਬਰਬਾਦ ਕਰ ਰਹੀ ਹੈ। ਉਨ੍ਹਾਂ ਅੱਗੇ ਕਿਹਾ ਕਿ ਕੁਝ ਮੀਡੀਆ ਅਦਾਰਿਆਂ ਦੇ ਮਾਲਕਾਂ ਖਿਲਾਫ ਕਾਰਵਾਈ ਕੀਤੀ ਜਾ ਰਹੀ ਹੈ। ਪੰਜਾਬ ਦੀ ਕਾਨੂੰਨ ਵਿਵਸਥਾ ਨੂੰ ਲੈ ਕੇ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਕਿਹਾ ਕਿ ਪੰਜਾਬ ’ਚ ਕਾਨੂੰਨ ਵਿਵਸਥਾ ਦਾ ਬੁਰਾ ਹਾਲ ਹੋਇਆ ਪਿਆ ਹੈ।