ਅੰਮ੍ਰਿਤਸਰ: ਸ਼ਿਵ ਸੈਨਾ ਦੇ ਮਰਹੂਮ ਲੀਡਰ ਸੁਧੀਰ ਸੂਰੀ ਦੇ ਕਤਲ ਮਾਮਲੇ ‘ਚ ਫੜ੍ਹੇ ਗਏ ਮੁਲਜ਼ਮ ਸੰਦੀਪ ਸੰਨੀ ਨੂੰ ਅੱਜ ਮੁੜ ਤੋਂ ਦੁਪਹਿਰ 12 ਵਜੇ ਅਦਾਲਤ ‘ਚ ਪੇਸ਼ ਕੀਤਾ ਜਾਵੇਗਾ। ਹੁਣ ਦੇਖਣਾ ਇਹ ਹੋਵੇਗਾ ਕਿ ਅਦਾਲਤ ਵੱਲੋਂ ਅੰਮ੍ਰਿਤਸਰ ਪੁਲਿਸ ਨੂੰ ਦੁਬਾਰਾ ਸੰਦੀਪ ਸੰਨੀ ਦਾ ਰਿਮਾਂਡ ਮਿਲਦਾ ਹੈ ਜਾਂ ਫਿਰ ਸੰਦੀਪ ਸੰਨੀ ਨੂੰ ਨਿਆਇਕ ਹਿਰਾਸਤ ‘ਚ ਭੇਜਿਆ ਜਾਂਦਾ ਹੈ।
ਸਭ ਤੋਂ ਪਹਿਲਾਂ ਅਦਾਲਤ ਨੇ ਸੰਦੀਪ ਸੰਨੀ ਨੂੰ 7 ਦਿਨਾਂ ਦੇ ਰਿਮਾਂਡ ’ਤੇ ਭੇਜਿਆ ਸੀ। ਇਸ ਤੋਂ ਬਾਅਦ ਅੰਮ੍ਰਿਤਸਰ ਪੁਲਿਸ ਨੂੰ ਸੰਦੀਪ ਸੰਨੀ ਦਾ 3 ਦਿਨਾਂ ਦਾ ਰਿਮਾਂਡ ਮਿਲਿਆ ਸੀ। ਯਾਨੀ ਕੁਲ ਮਿਲਾ ਕੇ ਪੁਲਿਸ ਨੂੰ ਹੁਣ ਤੱਕ ਸੰਦੀਪ ਸੰਨੀ ਦਾ 10 ਦਿਨਾਂ ਦਾ ਰਿਮਾਂਡ ਮਿਲ ਚੁੱਕਾ ਹੈ। ਫਿਲਹਾਲ ਸਭ ਦੀਆਂ ਨਜ਼ਰਾਂ ਇਸ ਗੱਲ ‘ਤੇ ਟਿਕੀਆਂ ਹੋਈਆਂ ਹਨ ਕਿ ਸੰਦੀਪ ਸੰਨੀ ਨੂੰ ਅਦਾਲਤ ਮੁੜ ਤੋਂ ਪੁਲਿਸ ਰਿਮਾਂਡ ‘ਤੇ ਭੇਜਦੀ ਹੈ ਜਾਂ ਫਿਰ ਨਹੀਂ, ਇਸ ਦਾ ਫੈਸਲਾ ਅੱਜ ਦੁਪਹਿਰ ਤੱਕ ਪਤਾ ਚਲ ਜਾਵੇਗਾ ਕਿਉਂਕਿ ਹੁਣ ਅੱਜ ਅੰਮ੍ਰਿਤਸਰ ਪੁਲਿਸ ਵੱਲੋਂ ਮੁੜ ਸੰਦੀਪ ਸੰਨੀ ਨੂੰ ਅਦਾਲਤ ‘ਚ ਪੇਸ਼ ਕੀਤਾ ਜਾਵੇਗਾ। ਪੁਲਸ ਨੇ ਅਜੇ ਤੱਕ ਮੀਡੀਆ ਸਾਹਮਣੇ ਕੁੱਝ ਵੀ ਕਹਿਣ ਤੋਂ ਇਨਕਾਰ ਕੀਤਾ ਹੈ।