ਸੋਸ਼ਲ ਮੀਡੀਆ ‘ਤੇ ਫੈਲ ਰਹੀਆਂ ਅਫਵਾਹਾਂ ਨੂੰ ਸਖ਼ਤੀ ਨਾਲ ਲੈਂਦਿਆਂ ਪੰਜਾਬ ਪੁਲਿਸ ਨੇ ਆਪਣੇ ਸੋਸ਼ਲ ਮੀਡੀਆ ਅਕਾਊਂਟ ‘ਤੇ ਇਕ ਪੋਸਟ ਸਾਂਝੀ ਕੀਤੀ ਹੈ। ਪੁਲਿਸ ਪ੍ਰਸ਼ਾਸਨ ਨੇ ਸੋਸ਼ਲ ਮੀਡੀਆ ’ਤੇ ਅਫਵਾਹਾਂ ਫੈਲਾਉਣ ਵਾਲਿਆਂ ਨੂੰ ਸਖ਼ਤ ਚਿਤਾਵਨੀ ਦਿੰਦੇ ਹੋਏ ਕਿਹਾ ਕਿ ਜੋ ਵੀ ਇਸ ’ਚ ਸ਼ਾਮਲ ਪਾਇਆ ਜਾਵੇਗਾ, ਉਸ ਦੇ ਖ਼ਿਲਾਫ਼ ਸੂਬਾ ਪੁਲਿਸ ਵੱਲੋਂ ਸਖ਼ਤ ਤੋਂ ਸਖ਼ਤ ਕਾਰਵਾਈ ਕੀਤੀ ਜਾਵੇਗੀ। ਪੰਜਾਬ ਪੁਲਿਸ ਨੇ ਸੋਸ਼ਲ ਮੀਡੀਆ ’ਤੇ ਇਕ ਪੋਸਟ ਪਾ ਕੇ ਕਿਹਾ ਕਿ ਪੰਜਾਬ ਦੀ ਸ਼ਾਂਤੀ ਅਤੇ ਸਦਭਾਵਨਾ ਨੂੰ ਖਰਾਬ ਕਰਨ ਲਈ ਸੋਸ਼ਲ ਮੀਡੀਆ ‘ਤੇ ਕਈ ਤਰ੍ਹਾਂ ਦੇ ਝੂਠੇ ਦਾਅਵੇ ਕੀਤੇ ਜਾ ਰਹੇ ਹਨ। ਇਹ ਜਨਤਾ ਦਾ ਧਿਆਨ ਖਿੱਚਣ ਲਈ ਝੂਠਾ ਦਾਅਵਾ ਹੈ। ਅਸੀਂ ਤੁਹਾਨੂੰ ਸਾਰਿਆਂ ਨੂੰ ਅਫਵਾਹਾਂ ਫੈਲਾਉਣ ਵਾਲਿਆਂ ਤੋਂ ਦੂਰ ਰਹਿਣ ਅਤੇ ਸੋਸ਼ਲ ਮੀਡੀਆ ਤੇ ਸ਼ੇਅਰ ਕਰਨ ਤੋਂ ਪਹਿਲਾਂ ਖਬਰਾਂ ਦੀ ਪੁਸ਼ਟੀ ਕਰਨ ਦੀ ਸਲਾਹ ਦਿੰਦੇ ਹਾਂ।
ਦਸ ਦਈਏ ਕਿ ਪੰਜਾਬ ਪੁਲਸ ਪੁਲਿਸ ਸੋਸ਼ਲ ਮੀਡੀਆ ’ਤੇ ਗੈਂਗਸਟਰ ਗੋਲਡੀ ਬਰਾੜ ਦੇ ਇੱਕ ਪੱਤਰ ਦਾ ਹਵਾਲਾ ਦਿੰਦੇ ਹੋਏ ਉਸ ਨੂੰ ਝੂਠਾ ਕਰਾਰ ਦਿੱਤਾ ਹੈ। ਇਸ ਪੱਤਰ ’ਚ ਸ੍ਰੀ ਗੋਇੰਦਵਾਲ ਸਾਹਿਬ ਜੇਲ੍ਹ ’ਚ ਹੋਈ ਘਟਨਾ ਨੂੰ ਲੈ ਕੇ ਗੋਲਡੀ ਬਰਾੜ ਦਾ ਬਿਆਨ ਸੀ। ਪੰਜਾਬ ਦੀ ਨੇ ਇਸ ਪੱਤਰ ਨੂੰ ਝੂਠਾ ਅਤੇ ਅਫਵਾਹਾਂ ਫੈਲਾਉਣ ਵਾਲਾ ਕਰਾਰ ਦਿੱਤਾ ਹੈ। ਇਸਦੇ ਨਾਲ ਹੀ ਸੂਬੇ ਦੇ ਡੀ. ਜੀ. ਪੀ. ਗੌਰਵ ਯਾਦਵ ਨੇ ਕਿਹਾ ਹੈ ਕਿ ਪੰਜਾਬ ਦੀ ਸ਼ਾਂਤੀ ਅਤੇ ਸਦਭਾਵਨਾ ਨੂੰ ਭੰਗ ਨਹੀਂ ਹੋਣ ਦਿੱਤਾ ਜਾਵੇਗਾ। ਉਹਨਾਂ ਕਿਹਾ ਕਿ ਪੰਜਾਬ ਪੁਲਿਸ ਅਜਿਹੇ ਕਿਸੇ ਵੀ ਅਨਸਰ ਦੇ ਖ਼ਿਲਾਫ਼ ਕੋਈ ਰਹਿਮ ਨਹੀਂ ਕਰੇਗੀ।