December 1, 2023
Politics Punjab

ਸੋਸ਼ਲ ਮੀਡੀਆ ‘ਤੇ ਭੜਕਾਊ ਭਾਸ਼ਣ ਪੋਸਟ ਕਰਨ ਤੋਂ ਬਾਅਦ ਸ਼ਿਵ ਸੈਨਾ ਆਗੂ ਹਰੀਸ਼ ਸਿੰਗਲਾ ‘ਤੇ ਹੋਈ ਵੱਡੀ ਕਾਰਵਾਈ, ਗਿਆ ਜੇਲ੍ਹ

ਸੋਸ਼ਲ ਮੀਡੀਆ ‘ਤੇ ਭੜਕਾਊ ਭਾਸ਼ਣ ਪੋਸਟ ਕਰਨ ਤੋਂ ਬਾਅਦ ਸਵੇਰੇ ਸ਼ਿਵ ਸੈਨਾ ਆਗੂ ਹਰੀਸ਼ ਸਿੰਗਲਾ ਦੀਆਂ ਮੁਸ਼ਕਿਲਾਂ ਵੱਧ ਗਈਆਂ ਹਨ। ਮਿਲੀ ਜਾਣਕਾਰੀ ਮੁਤਾਬਕ ਪਟਿਆਲਾ ‘ਚ ਹਰੀਸ਼ ਸਿੰਗਲਾ ਨੂੰ ਥਾਣਾ ਕੋਤਵਾਲੀ ਪੁਲਿਸ ਨੇ ਘਰ ਤੋਂ ਗ੍ਰਿਫ਼ਤਾਰ ਕਰ ਲਿਆ ਅਤੇ ਫਿਰ ਅਦਾਲਤ ਵਿਚ ਪੇਸ਼ ਕਰਨ ਤੋਂ ਬਾਅਦ ਉਸਨੂੰ 14 ਦਿਨਾਂ ਦੀ ਨਿਆਇਕ ਹਿਰਾਸਤ ਵਿਚ ਭੇਜ ਦਿੱਤਾ ਗਿਆ ਹੈ।

ਦਸ ਦਈਏ ਕਿ ਹਰੀਸ਼ ਸਿੰਗਲਾ ਨੂੰ ਅੱਜ ਸਵੇਰੇ 6 ਵਜੇ ਦੇ ਕਰੀਬ ਪਟਿਆਲਾ ਕੋਤਵਾਲੀ ਪੁਲਿਸ ਨੇ ਉਸਦੇ ਘਰੋਂ ਗ੍ਰਿਫਤਾਰ ਕੀਤਾ, ਜਿਸ ਤੋਂ ਬਾਅਦ ਸਿੰਗਲਾ ਨੂੰ ਕਰੀਬ 1 ਵਜੇ ਮਾਨਯੋਗ ਅਦਾਲਤ ਵਿੱਚ ਪੇਸ਼ ਕੀਤਾ ਗਿਆ। ਮਾਣਯੋਗ ਜੱਜ ਨੇ ਫੈਸਲਾ ਸੁਣਾਉਂਦੇ ਹੋਏ ਸਿੰਗਲਾ ਨੂੰ 14 ਦਿਨਾਂ ਲਈ ਨਿਆਂਇਕ ਹਿਰਾਸਤ ਵਿੱਚ ਭੇਜ ਦਿੱਤਾ ਹੈ।

ਪ੍ਰਾਪਤ ਜਾਣਕਾਰੀ ਅਨੁਸਾਰ ਸ਼ਿਵ ਸੈਨਾ ਆਗੂ ਹਰੀਸ਼ ਖ਼ਿਲਾਫ਼ ਬੀਤੀ ਰਾਤ ਥਾਣਾ ਕੋਤਵਾਲੀ ਪਟਿਆਲਾ ਵਿੱਚ ਭਾਰਤੀ ਦੰਡਾਵਲੀ ਦੀ ਧਾਰਾ 153-ਏ, 504 ਆਈਪੀਸੀ ਤਹਿਤ ਐਫਆਈਆਰ ਨੰਬਰ 181 ਤਹਿਤ ਕੇਸ ਦਰਜ ਕੀਤਾ ਗਿਆ ਸੀ। ਪੁਲਿਸ ਅਨੁਸਾਰ ਸਿੰਗਲਾ ‘ਤੇ ਆਪਣੇ ਸੋਸ਼ਲ ਮੀਡੀਆ ਅਕਾਊਂਟ ‘ਤੇ ਇਕ ਫਿਰਕੇ ਦੇ ਗਰਮ-ਖਿਆਲੀ ਆਗੂਆਂ ਵਿਰੁੱਧ ਭੜਕਾਊ ਪੋਸਟਾਂ ਪਾਉਣ ਦਾ ਦੋਸ਼ ਹੈ। ਜਿਸ ਕਾਰਨ ਉਸ ਦੇ ਖਿਲਾਫ ਮਾਮਲਾ ਦਰਜ ਕਰਕੇ ਉਸ ਨੂੰ ਗ੍ਰਿਫਤਾਰ ਕਰ ਲਿਆ ਗਿਆ ਹੈ।

Leave feedback about this

  • Quality
  • Price
  • Service

PROS

+
Add Field

CONS

+
Add Field
Choose Image
Choose Video
X