ਲੰਘੇ ਐਤਵਾਰ ਨੂੰ ਸ੍ਰੀ ਗੋਇੰਦਵਾਲ ਸਾਹਿਬ ਦੀ ਕੇਂਦਰੀ ਜੇਲ੍ਹ ਵਿਚ ਗੈਂਗਸਟਰਾਂ ਦੀ ਹੋਈ ਗੈਂਗਵਾਰ ਵਿਚ ਜੱਗੂ ਭਗਵਾਨਪੂਰੀਆਂ ਦੇ ਗੈਂਗਸਟਰਾਂ ਦੀ ਮੌਤ ਹੋ ਗਈ ਸੀ ਜਦਕਿ 1-2 ਹੋਰ ਗੰਭੀਰ ਰੂਪ ਵਿਚ ਜ਼ਖਮੀ ਹੋ ਗਏ ਸੀ ਜਿੰਨਾਂ ਨੂੰ ਹਸਪਤਾਲ ਵਿਚ ਭਰਤੀ ਕਰਵਾਇਆ ਗਿਆ ਸੀ। ਹੁਣ ਇਹ ਖ਼ਬਰ ਸਾਹਮਣੇ ਆ ਰਹੀ ਹੈ ਕਿ ਏ.ਡੀ.ਜੀ.ਪੀ. ਜੇਲ੍ਹਾਂ ਬੀ ਚੰਦਰਾ ਸ਼ੇਖਰ ਵਲੋਂ ਇਸ ਗੈਂਗਵਾਰ ਤੋਂ ਬਾਅਦ ਸਖ਼ਤ ਐਕਸ਼ਨ ਲੈਂਦੇ ਹੋਏ ਸ੍ਰੀ ਗੋਇੰਦਵਾਲ ਸਾਹਿਬ ਦੀ ਕੇਂਦਰੀ ਜੇਲ੍ਹ ਦੇ ਸਹਾਇਕ ਸੁਪਰਡੈਂਟ ਹਰੀਸ਼ ਕੁਮਾਰ ਨੂੰ ਮੁਅੱਤਲ ਕਰਨ ਦਾ ਹੁਕਮ ਜਾਰੀ ਕਰ ਦਿੱਤਾ ਗਿਆ ਹੈ। ਜਦਕਿ ਕੇਂਦਰੀ ਜੇਲ੍ਹ ਸ੍ਰੀ ਗੋਇੰਦਵਾਲ ਸਾਹਿਬ ਦੇ ਸੁਪਰਡੈਂਟ ਇਕਬਾਲ ਸਿੰਘ ਬਰਾੜ ਦੀ ਵਿਭਾਗੀ ਪੜਤਾਲ ਖੋਲ੍ਹ ਦਿੱਤੀ ਹੈ।
ਜ਼ਿਕਰਯੋਗ ਹੈ ਕਿ ਐਤਵਾਰ ਹੋਈ ਖੂਨੀ ਝੜਪ ਦੌਰਾਨ ਜੇਲ੍ਹ ਸੁਪਰਡੈਂਟ ਇਕਬਾਲ ਸਿੰਘ ਬਰਾੜ ਛੁੱਟੀ ਤੇ ਸਨ ਪਰ ਘਟਨਾ ਦੀ ਖਬਰ ਮਿਲਦੇ ਹੀ ਡਿਊਟੀ ਤੇ ਪਰਤ ਆਏ ਸਨ। ਪਰ .ਡੀ.ਜੀ.ਪੀ. ਜੇਲ੍ਹਾਂ ਵੱਲੋਂ ਜੇਲ੍ਹ ਸੁਪਰਡੈਂਟ ਇਕਬਾਲ ਸਿੰਘ ਬਰਾੜ ਖਿਲਾਫ਼ ਵਿਭਾਗੀ ਜਾਂਚ ਸ਼ੁਰੂ ਕਰਨ ਦੇ ਵੀ ਹੁਕਮ ਜਾਰੀ ਕੀਤੇ ਗਏ ਹਨ।