ਪੰਜਾਬੀ ਸੰਗੀਤ ਜਗਤ ਦੇ ਬਾਬਾ ਬੋਹੜ ਕਹੇ ਜਾਣ ਵਾਲੇ ਪ੍ਰਸਿੱਧ ਪੰਜਾਬੀ ਗਾਇਕ ਗੁਰਦਾਸ ਮਾਨ ਅੱਜ ਸ੍ਰੀ ਦਰਬਾਰ ਸਾਹਿਬ ਅੰਮ੍ਰਿਤਸਰ ਵਿਖੇ ਨਤਮਸਤਕ ਹੋਣ ਲਈ ਪਹੁੰਚੇ। ਇਸ ਦੌਰਾਨ ਗੁਰਦਾਸ ਮਾਨ ਕਾਫੀ ਸਾਦੇ ਢੰਗ ਵਿਚ ਨਜ਼ਰ ਅਤੇ ਉਹਨਾਂ ਨੇ ਕੇਸਰੀ ਰੰਗ ਦੀ ਦਸਤਾਰ ਸਜਾਈ ਹੋਈ ਸੀ। ਗੁਰਦਾਸ ਮਾਨ ਨੇ ਸ੍ਰੀ ਦਰਬਾਰ ਸਾਹਿਬ ਵਿਖੇ ਮੱਥਾ ਟੇਕ ਕੇ ਸਰਬਤ ਦੇ ਭਾਲੇ ਦੀ ਅਰਦਾਸ ਕੀਤੀ। ਉਨ੍ਹਾਂ ਨੇ ਆਪਣੇ ਸਾਥੀਆਂ ਨਾਲ ਗੁਰੂ ਬਾਣੀ ਦਾ ਆਨੰਦ ਮਾਣਿਆ।
ਇਸ ਦੌਰਾਨ ਗੁਰਦਾਸ ਮਾਨ ਨੇ ਆਪਣੇ ਚਾਹੁੰਣ ਵਾਲਿਆਂ ਨਾਲ ਤਸਵੀਰਾਂ ਵੀ ਕਲਿੱਕ ਕਰਵਾਈਆਂ ਜੋ ਸੋਸ਼ਲ ਮੀਡੀਆ ‘ਤੇ ਵੀ ਵਾਇਰਲ ਹੋ ਰਹੀਆਂ ਹਨ। ਦੱਸਣਯੋਗ ਹੈ ਕਿ ਗੁਰਦਾਸ ਮਾਨ ਨੂੰ ਪੰਜਾਬੀ ਸੰਗੀਤ ਜਗਤ ਦਾ ਥਮ੍ਹ ਮੰਨਿਆ ਜਾਂਦਾ ਹੈ। ਉਨ੍ਹਾਂ ਨੇ ਪੰਜਾਬੀ ਇੰਡਸਟਰੀ ਨੂੰ ਕਈ ਯਾਦਗਰ ਗੀਤ ਦਿੱਤੇ ਹਨ।