December 5, 2023
Punjab

ਸ੍ਰੀ ਹਰਿਮੰਦਰ ਸਾਹਿਬ ਨਜ਼ਦੀਕ ਹੋਏ ਤੀਜੇ ਬਲਾਸਟ ‘ਤੇ ਜਥੇਦਾਰ ਨੇ ਜਤਾਈ ਚਿੰਤਾ, SGPC ਨੇ ਸਰਕਾਰ ‘ਤੇ ਕਸਿਆ ਤੰਜ

ਅੰਮ੍ਰਿਤਸਰ ਵਿਖੇ ਸ੍ਰੀ ਹਰਿਮੰਦਰ ਸਾਹਿਬ ਨਜ਼ਦੀਕ ਸ੍ਰੀ ਗੁਰੂ ਰਾਮਦਾਸ ਸਰਾਂ ਪਿੱਛੇ ਹੋਏ ਇਕ ਹੋਰ ਧਮਾਕੇ ਤੋਂ ਬਾਅਦ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਦਾ ਬਿਆਨ ਸਾਹਮਣੇ ਆਇਆ ਹੈ। ਉਹਨਾਂ ਮੰਗ ਕੀਤੀ ਹੈ ਕਿ ਕੇਂਦਰੀ ਜਾਂਚ ਏਜੰਸੀਆਂ ਇਸਦੀ ਡੂੰਘਾਈ ਨਾਲ ਜਾਂਚ ਕਰਨ। ਇਸ ਤੋਂ ਇਲਾਵਾ ਵਾਰਦਾਤ ਵਾਪਰਨ ਤੋਂ ਬਾਅਦ ਘਟਨਾ ਵਾਲੀ ਥਾਂ ‘ਤੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਹਰਜਿੰਦਰ ਸਿੰਘ ਧਾਮੀ ਪਹੁੰਚੇ ਅਤੇ ਉਹਨਾਂ ਨੇ ਘਟਨਾਸਥਲ ਦਾ ਦੌਰਾ ਕੀਤਾ। ਇਸ ਤੋਂ ਬਾਅਦ ਸ਼੍ਰੋਮਣੀ ਕਮੇਟੀ ਪ੍ਰਧਾਨ ਧਾਮੀ ਨੇ ਕਿਹਾ ਹੈ ਕਿ ਅੰਮ੍ਰਿਤਸਰ ਧਮਾਕਿਆਂ ਪਿੱਛੇ ਡੂੰਘੀ ਸਾਜ਼ਿਸ਼ ਹੈ ਤੇ ਸਰਕਾਰ ਇਸ ਮਾਮਲੇ ਦੀ ਡੂੰਘਾਈ ਨਾਲ ਜਾਂਚ ਕਰਨ ਵਿਚ ਫੇਲ੍ਹ ਰਹੀ ਹੈ। ਸ਼੍ਰੋਮਣੀ ਕਮੇਟੀ ਪ੍ਰਧਾਨ ਹਰਜਿੰਦਰ ਧਾਮੀ ਨੇ ਦੱਸਿਆ ਕਿ ਘਟਨਾ ਸਮੇਂ ਦੀਆਂ ਸਾਰੀਆਂ ਫੁਟੇਜਾਂ ਸਕੈਨ ਕੀਤੀਆਂ ਗਈਆਂ ਹਨ। ਇਸ ਤੋਂ ਬਾਅਦ ਧਮਾਕੇ ਕਰਨ ਵਾਲਿਆਂ ਦੀ ਪਛਾਣ ਹੋ ਗਈ। ਧਮਾਕੇ ਤੋਂ ਬਾਅਦ ਉਹ ਵਰਾਂਡੇ ਵਿੱਚ ਸੌਂ ਗਿਆ ਸੀ। ਉਥੋਂ ਉਸ ਨੂੰ ਹਿਰਾਸਤ ਵਿਚ ਲੈ ਲਿਆ ਗਿਆ। ਉਸ ਤੋਂ ਪੁੱਛਗਿੱਛ ਕਰਨ ‘ਤੇ ਸਰਾਏ ‘ਚ ਰੁਕੇ ਵਿਆਹੁਤਾ ਜੋੜੇ ਨੂੰ ਵੀ ਫੜ ਲਿਆ ਗਿਆ। ਇਨ੍ਹਾਂ ਸਾਰਿਆਂ ਨੂੰ ਪੁਲਿਸ ਚੁੱਕ ਕੇ ਲੈ ਗਈ ਹੈ।

ਹਰਿਮੰਦਰ ਸਾਹਿਬ ਨੇੜੇ ਹੋਏ ਬੰਬ ਧਮਾਕੇ ਦੇ ਮਾਮਲੇ ਨੂੰ ਸੁਲਝਾਉਂਦੇ ਹੋਏ ਪੁਲਿਸ ਨੇ ਪੰਜ ਲੋਕਾਂ ਨੂੰ ਗ੍ਰਿਫਤਾਰ ਕੀਤਾ ਹੈ। ਜਾਣਕਾਰੀ ਦਿੰਦਿਆਂ ਪੰਜਾਬ ਪੁਲਿਸ ਦੇ ਡੀਜੀਪੀ ਗੌਰਵ ਯਾਦਵ ਨੇ ਦੱਸਿਆ ਕਿ ਪੁਲਿਸ ਅੰਮ੍ਰਿਤਸਰ ਵਿੱਚ ਹੋਏ ਧਮਾਕੇ ਨਾਲ ਜੁੜੀ ਪ੍ਰੈਸ ਕਾਨਫਰੰਸ ਕਰੇਗੀ। ਸਾਰੇ ਮੁਲਜ਼ਮ ਪੰਜਾਬ ਦੇ ਹੀ ਦੱਸੇ ਜਾ ਰਹੇ ਹਨ। ਗ੍ਰਿਫ਼ਤਾਰ ਕੀਤੇ ਗਏ ਵਿਅਕਤੀਆਂ ਵਿੱਚ ਇੱਕ ਔਰਤ ਵੀ ਸ਼ਾਮਲ ਹੈ।

ਕਾਬਲੇਗੌਰ ਹੈ ਕਿ ਇਸ ਤੋਂ ਪਹਿਲਾਂ ਅੰਮ੍ਰਿਤਸਰ ‘ਚ ਹਰਿਮੰਦਰ ਸਾਹਿਬ ਨੇੜੇ ਹੈਰੀਟੇਜ ਸਟਰੀਟ ਨੇੜੇ ਮਿਠਾਈ ਦੀ ਦੁਕਾਨ ‘ਚ ਚਿਮਨੀ ਕਾਰਨ ਦੋ ਧਮਾਕੇ ਹੋਏ ਸਨ। ਚਸ਼ਮਦੀਦਾਂ ਮੁਤਾਬਕ ਪੁਲਿਸ ਨੂੰ ਧਮਾਕੇ ਵਾਲੀ ਥਾਂ ਤੋਂ ਇੱਕ ਪੱਤਰ ਵੀ ਮਿਲਿਆ ਹੈ, ਜਿਸ ਨੂੰ ਕਬਜ਼ੇ ਵਿੱਚ ਲੈ ਲਿਆ ਗਿਆ ਹੈ। ਪਹਿਲਾ ਜ਼ਬਰਦਸਤ ਧਮਾਕਾ ਪੰਜਾਬ ਦੇ ਅੰਮ੍ਰਿਤਸਰ ‘ਚ ਸ਼ਨੀਵਾਰ ਸ਼ਾਮ ਨੂੰ ਹੋਇਆ ਸੀ।

Leave feedback about this

  • Quality
  • Price
  • Service

PROS

+
Add Field

CONS

+
Add Field
Choose Image
Choose Video
X