ਸੰਗਰੂਰ ਸ਼ਹਿਰ ਦੇ ਨਜ਼ਦੀਕ ਗੁਰਦੁਆਰਾ ਮਸਤੂਆਣਾ ਸਾਹਿਬ ਵਿੱਚ ਇੱਕ ਅਣਪਛਾਤੇ ਨੌਜਵਾਨ ਨੂੰ ਸੰਗਤ ਅਤੇ ਪ੍ਰਬੰਧਕਾਂ ਨੇ ਬੇਅਦਬੀ ਦੇ ਸ਼ੱਕ ਵਿੱਚ ਫੜ ਕੇ ਪੁਲਿਸ ਹਵਾਲੇ ਕਰ ਦਿੱਤਾ। ਪੁਲਿਸ ਨੇ ਗ੍ਰੰਥੀ ਅਤੇ ਗੁਰਦੁਆਰਾ ਸਾਹਿਬ ਦੇ ਸੇਵਾਦਾਰਾਂ ਦੇ ਬਿਆਨਾਂ ’ਦੇ ਅਧਾਰ ਤੇ ਕੇਸ ਦਰਜ ਕਰਕੇ ਕਾਰਵਾਈ ਸ਼ੁਰੂ ਕਰ ਦਿੱਤੀ ਹੈ। ਬੇਅਦਬੀ ਦੀ ਸੂਚਨਾ ਮਿਲਣ ’ਤੇ ਪਿੰਡ ਵਾਸੀ ਵੱਡੀ ਗਿਣਤੀ ’ਚ ਪੁਲਿਸ ਚੌਕੀ ਬਡਰੁੱਖਾਂ ਵਿਖੇ ਇਕੱਠੇ ਹੋ ਗਏ। ਦੋਸ਼ੀਆਂ ਨੂੰ ਸਖ਼ਤ ਤੋਂ ਸਖ਼ਤ ਸਜ਼ਾ ਦੇਣ ਦੀ ਮੰਗ ਕੀਤੀ ਗਈ। ਮਾਮਲੇ ਦੀ ਗੰਭੀਰਤਾ ਨੂੰ ਦੇਖਦੇ ਹੋਏ ਐਸਪੀ (ਡੀ) ਸਮੇਤ ਵੱਡੀ ਗਿਣਤੀ ਵਿਚ ਪੁਲਿਸ ਫੋਰਸ ਮੌਕੇ ‘ਤੇ ਮੌਜੂਦ ਸੀ | ਪੁਲਿਸ ਅਤੇ ਪ੍ਰਸ਼ਾਸਨ ਲੋਕਾਂ ਨੂੰ ਸ਼ਾਂਤ ਕਰਨ ਵਿੱਚ ਜੁਟੇ ਹੋਏ ਸਨ.
ਬੁੱਧਵਾਰ ਸਵੇਰੇ ਕਰੀਬ 5 ਵਜੇ ਗੁਰਦੁਆਰਾ ਮਸਤੂਆਣਾ ਸਾਹਿਬ ਦੇ ਦਰਬਾਰ ਹਾਲ ‘ਚ ਇਕ ਵਿਅਕਤੀ ਦਾਖਲ ਹੋਇਆ। ਜਦੋਂ ਉਹ ਮੱਥਾ ਟੇਕਣ ਲਈ ਅੰਦਰ ਜਾਣ ਲੱਗਾ ਤਾਂ ਉਥੇ ਮੌਜੂਦ ਸੁਰੱਖਿਆ ਗਾਰਡ ਨੇ ਉਸ ਨੂੰ ਰੋਕਣ ਦੀ ਕੋਸ਼ਿਸ਼ ਕੀਤੀ ਗਈ. ਇਸ ’ਤੇ ਉਹ ਜ਼ਬਰਦਸਤੀ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਕੋਲ ਜਾਣ ਲੱਗਾ ਅਤੇ ਗੋਲਕ ਦੇ ਨੇੜੇ ਜੰਗਲੇ ਨੂੰ ਫੜ ਲਿਆ। ਇਸ ਮਗਰੋਂ ਮੌਕੇ ’ਤੇ ਮੌਜੂਦ ਸੰਗਤ ਨੇ ਰੌਲਾ ਪਾਕੇ ਸਬ ਨੂੰ ਬੁਲਾਇਆ ਤੇ ਉਸ ਸ਼ਕੀ ਵਿਅਕਤੀ ਨੂੰ ਫੜ ਕੇ ਪੁਲਿਸ ਹਵਾਲੇ ਕਰ ਦਿੱਤਾ। ਪੁਲਿਸ ਅਧਿਕਾਰੀਆਂ ਨੇ ਦੱਸਿਆ ਕਿ ਨੌਜਵਾਨ ਦਾ ਨਾਂ ਸੰਨੀ ਵਾਸੀ ਪਟਿਆਲਾ ਹੈ। ਉਸ ਕੋਲੋਂ ਬਾਰੀਕੀ ਨਾਲ ਪੁੱਛਗਿੱਛ ਕੀਤੀ ਜਾ ਰਹੀ ਹੈ।
ਸਿੱਖ ਆਗੂ ਬਚਿੱਤਰ ਸਿੰਘ ਨੇ ਕਿਹਾ ਦੱਸਿਆ ਕਿ ਉਹ ਉਸੇ ਤਰ੍ਹਾਂ ਦੀ ਘਟਨਾ ਨੂੰ ਅੰਜਾਮ ਦੇਣਾ ਚਾਹੁੰਦਾ ਸੀ ਜੋ ਪਹਿਲਾਂ ਦਰਬਾਰ ਸਾਹਿਬ ਵਿੱਚ ਵਾਪਰਿਆ ਸੀ। ਸ਼ੱਕੀ ਨੇ ਆਪਣੀ ਕਮੀਜ਼ ਲਾਹ ਕੇ ਦੂਰ ਸੁੱਟ ਦਿੱਤੀ ਅਤੇ ਗੁਰਦੁਆਰਾ ਸਾਹਿਬ ਦੇ ਜੰਗਲੇ ਰਾਹੀਂ ਅੰਦਰ ਵੜਨ ਦੀ ਕੋਸ਼ਿਸ਼ ਕੀਤੀ। ਇਸ ‘ਤੇ ਉਥੇ ਮੌਜੂਦ ਸੇਵਾਦਾਰਾਂ ਨੇ ਸ਼ੱਕੀ ਵਿਅਕਤੀ ਨੂੰ ਰੋਕਣ ਦੀ ਕੋਸ਼ਿਸ਼ ਕੀਤੀ ਤਾਂ ਉਸ ਨੂੰ ਉਥੇ ਹੀ ਫੜ ਲਿਆ। ਉਸ ਦੀ ਪਕੜ ਇੰਨੀ ਮਜ਼ਬੂਤ ਸੀ ਕਿ ਜਦੋਂ ਸੁਰੱਖਿਆ ਕਰਮਚਾਰੀਆਂ ਨੇ ਉਸ ਨੂੰ ਫੜ ਕੇ ਬਾਹਰ ਕੱਢਣ ਦੀ ਕੋਸ਼ਿਸ਼ ਕੀਤੀ ਤਾਂ ਉਸ ਨੂੰ ਗਰਿੱਲ ਰਾਹੀਂ ਬਾਹਰ ਕੱਢਣਾ ਪਿਆ। ਉਨ੍ਹਾਂ ਕਿਹਾ ਕਿ ਮੁਲਜ਼ਮਾਂ ਖ਼ਿਲਾਫ਼ ਸਖ਼ਤ ਕਾਰਵਾਈ ਕੀਤੀ ਜਾਵੇ।
ਇਸ ਦੇ ਨਾਲ ਹੀ ਐਸਪੀ ਮਨਪ੍ਰੀਤ ਸਿੰਘ ਨੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਦੱਸਿਆ ਕਿ ਪੁਲਿਸ ਨੂੰ ਸੂਚਨਾ ਮਿਲੀ ਸੀ ਕਿ ਕੋਈ ਵਿਅਕਤੀ ਗੁਰਦੁਆਰਾ ਸਾਹਿਬ ਵਿੱਚ ਬੇਅਦਬੀ ਦੀ ਘਟਨਾ ਨੂੰ ਅੰਜਾਮ ਦੇ ਰਿਹਾ ਹੈ ਜਿਸ ਨੂੰ ਗੁਰੂਦਵਾਰਾ ਸਾਹਿਬ ਦੇ ਸੇਵਾਦਾਰਾਂ ਨੇ ਦਬੋਚ ਲਿਆ ਹੈ। ਪੁਲਿਸ ਵੱਲੋਂ ਉਕਤ ਵਿਅਕਤੀ ਨੂੰ ਕਾਬੂ ਕਰਕੇ ਮਾਮਲਾ ਦਰਜ ਕਰ ਲਿਆ ਗਿਆ ਹੈ