December 5, 2023
All

ਸੰਸਕਾਰ ਪੰਜ ਤੱਤਾਂ ‘ਚ ਵਿਲੀਨ ਹੋਏ ਪੰਜਾਬ ਦੀ ਰਾਜਨੀਤੀ ਦੇ ਬਾਬਾ ਬੋਹੜ ਕਹੇ ਜਾਣ ਵਾਲੇ ਸ. ਪ੍ਰਕਾਸ਼ ਸਿੰਘ ਬਾਦਲ, ਕੀਤਾ ਗਿਆ ਅੰਤਿਮ ਸੰਸਕਾਰ

ਪੰਜਾਬ ਦੀ ਰਾਜਨੀਤੀ ਦੇ ਬਾਬਾ ਬੋਹੜ ਅਤੇ ਫਖ਼ਰ-ਏ-ਕੌਮ ਦਾ ਖਿਤਾਬ ਆਪਣੇ ਨਾਮ ਕਰਵਾਉਣ ਵਾਲੇ ਪੰਜਾਬ ਦੇ ਸਾਬਕਾ ਮੁੱਖ ਮੰਤਰੀ ਸ. ਪ੍ਰਕਾਸ਼ ਸਿੰਘ ਬਾਦਲ ਪੰਜ ਤੱਤਾਂ ‘ਚ ਵਿਲੀਨ ਹੋ ਗਏ ਹਨ, ਉਨ੍ਹਾਂ ਦਾ ਅੰਤਿਮ ਸੰਸਕਾਰ ਪਿੰਡ ਬਾਦਲ ਵਿਖੇ 2 ਏਕੜ ਦੇ ਬਾਗ ਵਿਚ ਕਰ ਦਿੱਤਾ ਗਿਆ ਹੈ। ਜਿੱਥੇ ਵੱਡੀ ਗਿਣਤੀ ‘ਚ ਸਿਆਸੀ ਆਗੂ, ਪਰਿਵਾਰ, ਰਿਸ਼ਤੇਦਾਰ ਅਤੇ ਆਮ ਲੋਕ ਪੁੱਜੇ ਹੋਏ ਸਨ। ਇਸ ਮੌਕੇ ਸਭ ਦੀਆਂ ਅੱਖਾਂ ‘ਚ ਆਪਣੇ ਮਰਹੂਮ ਨੇਤਾ ਲਈ ਹੰਝੂਆਂ ਦਾ ਹੜ੍ਹ ਵਗ ਤੁਰਿਆ ਅਤੇ ਮਾਹੌਲ ਪੂਰੀ ਤਰ੍ਹਾਂ ਗਮਗੀਨ ਹੋ ਗਿਆ। ਅੰਤਿਮ ਸੰਸਕਾਰ ਤੋਂ ਪਹਿਲਾਂ ਪ੍ਰਕਾਸ਼ ਸਿੰਘ ਬਾਦਲ ਦੀ ਮ੍ਰਿਤਕ ਦੇਹ ਨੂੰ ਅੰਤਿਮ ਦਰਸ਼ਨਾਂ ਲਈ ਘਰ ਰੱਖਿਆ ਗਿਆ ਸੀ। ਇੱਥੇ ਭਾਜਪਾ ਦੇ ਰਾਸ਼ਟਰੀ ਪ੍ਰਧਾਨ ਜੇ. ਪੀ. ਨੱਢਾ ਅਤੇ ਐੱਨ. ਸੀ. ਪੀ. ਚੀਫ਼ ਸ਼ਰਦ ਪਵਾਰ ਦੁੱਖ ਵੰਡਾਉਣ ਲਈ ਪੁੱਜੇ। ਇਸ ਤੋਂ ਪਹਿਲਾਂ ਬੀਤੇ ਦਿਨ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਵੀ ਉਨ੍ਹਾਂ ਦੇ ਅੰਤਿਮ ਦਰਸ਼ਨ ਕਰਨ ਲਈ ਪੁੱਜੇ ਸਨ।

ਪਿੰਡ ਬਾਦਲ ਦੇ ਲੋਕਾਂ ਦਾ ਕਹਿਣਾ ਹੈ ਕਿ ਜਿਸ ਥਾਂ ‘ਤੇ ਸ. ਪ੍ਰਕਾਸ਼ ਸਿੰਘ ਬਾਦਲ ਦਾ ਅੰਤਿਮ ਸੰਸਕਾਰ ਕੀਤਾ ਜਾ ਰਿਹਾ ਹੈ, ਉੱਥੇ ਪ੍ਰਕਾਸ਼ ਸਿੰਘ ਬਾਦਲ ਦੀ ਸਮਾਰਕ ਵੀ ਬਣਾਇਆ ਜਾਵੇਗਾ। ਇਹ ਸਮਾਰਕ ਪ੍ਰਕਾਸ਼ ਸਿੰਘ ਬਾਦਲ ਦੇ ਸਮਰਥਕਾਂ ਦੀਆਂ ਆਉਣ ਵਾਲੀਆਂ ਪੀੜ੍ਹੀਆਂ ਲਈ ਬਣਾਈ ਜਾ ਰਹੀ ਹੈ ਤਾਂ ਜੋ ਉਹ ਪ੍ਰਕਾਸ਼ ਸਿੰਘ ਬਾਦਲ ਦੀ ਜ਼ਿੰਦਗੀ ਤੋਂ ਪ੍ਰੇਰਣਾ ਲੈ ਸਕਣ। ਪ੍ਰਕਾਸ਼ ਸਿੰਘ ਬਾਦਲ ਦੇ ਅੰਤਿਮ ਸੰਸਕਾਰ ਲਈ 2 ਏਕੜ ਜਗ੍ਹਾ ਖਾਲੀ ਕਰਾਈ ਗਈ ਹੈ। ਦਸ ਦਈਏ ਕਿ 95 ਸਾਲਾਂ ਦੇ ਸ. ਪ੍ਰਕਾਸ਼ ਸਿੰਘ ਬਾਦਲ ਦਾ ਮੰਗਲਵਾਰ ਰਾਤ ਮੋਹਾਲੀ ਦੇ ਫੋਰਟਿਸ ਹਸਪਤਾਲ ਵਿਖੇ ਦਿਹਾਂਤ ਹੋ ਗਿਆ ਸੀ। ਉਨ੍ਹਾਂ ਨੂੰ ਸਾਹ ਦੀ ਤਕਲੀਫ਼ ਕਾਰਨ ਹਸਪਤਾਲ ਦਾਖ਼ਲ ਕਰਾਇਆ ਗਿਆ ਸੀ।

Leave feedback about this

  • Quality
  • Price
  • Service

PROS

+
Add Field

CONS

+
Add Field
Choose Image
Choose Video
X