ਹਰਵਿੰਦਰ ਸਿੰਘ ਰਿੰਦਾ ਦੀ ਪਾਕਿਸਤਾਨ ਦੇ ਲਾਹੌਰ ‘ਚ ਮੌਤ, ਬੰਬੀਹਾ ਗਰੁੱਪ ਨੇ ਲਈ ਜ਼ਿੰਮੇਵਾਰੀ

ਦਿ ਟ੍ਰਿਬਿਊਨ ‘ਚ ਨਸ਼ਰ ਹੋਈ ਖਬਰ ਦੇ ਮੁਤਾਬਕ ਅਤਿ ਲੋੜੀਂਦੇ ਅੱਤਵਾਦੀ ਹਰਵਿੰਦਰ ਸਿੰਘ ਰਿੰਦਾ ਦੀ ਪਾਕਿਸਤਾਨ ਵਿੱਚ ਮੌਤ ਹੋ ਗਈ ਹੈ। ਪੰਜਾਬ ਅਤੇ ਕੇਂਦਰੀ ਏਜੰਸੀਆਂ ਦੇ ਸੀਨੀਅਰ ਪੁਲਿਸ ਅਧਿਕਾਰੀਆਂ ਨੇ ਉਸਦੀ ਮੌਤ ਦੀ ਪੁਸ਼ਟੀ ਕੀਤੀ ਹੈ।ਅਧਿਕਾਰੀਆਂ ਨੇ ਜਾਣਕਾਰੀ ਦਿੱਤੀ ਕਿ ਰਿੰਦਾ ਹਾਲ ਹੀ ਵਿੱਚ ਇੱਕ ਹੋਰ ਮੋਸਟ ਵਾਂਟੇਡ ਅੱਤਵਾਦੀ ਵਢੇਰਾ ਸਿੰਘ ਜੋ ਕਿ ਪਾਕਿਸਤਾਨ ਤੋਂ ਕੰਮ ਕਰਦਾ ਸੀ ਉਸ ਦੇ ਨਾਲੋ ਵੱਖ ਹੋ ਗਿਆ ਸੀ।ਦਰਅਸਲ ਰਿੰਦਾ ਭਾਰਤ ਤੋਂ ਭੱਜ ਕੇ ਪਾਕਿਸਤਾਨ ਵਿੱਚ ਚਲਾ ਗਿਆ ਸੀ । ਮਿਲੀ ਜਾਣਕਾਰੀ ਦੇ ਮੁਤਾਬਕ ਹਰਵਿੰਦਰ ਸਿੰਘ ਰਿੰਦਾ ਦੀ ਪਾਕਿਸਤਾਨ ਦੇ ਲਾਹੌਰ ਵਿੱਚ ਮੌਤ ਹੋਈ ਹੈ। ਰਿੰਦਾ ਦੀ ਮੌਤ ਲਾਹੌਰ ਦੇ ਇੱਕ ਹਸਪਤਾਲ ਵਿੱਚ ਹੋਣ ਦੀ ਜਾਣਕਾਰੀ ਮਿਲੀ ਹੈ।ਦੱਸਿਆ ਜਾ ਰਿਹਾ ਹੈ ਕਿ ਨਸ਼ੇ ਦੀ ਓਵਰ ਡੋਜ਼ ਨਾਲ ਉਸ ਦੀ ਮੌਤ ਹੋਣ ਦਾ ਖ਼ਦਸ਼ਾ ਹੈ ।

ਬੰਬੀਹਾ ਗਰੁੱਪ ਵੱਲੋਂ ਸੋਸ਼ਲ ਮੀਡੀਆ ‘ਤੇ ਪੋਸਟ ਪਾ ਕੇ ਇਸ ਬਾਰੇ ਜਾਣਕਾਰੀ ਦਿੱਤੀ ਹੈ ਕਿ ਪਾਕਿਸਤਾਨ ਵਿੱਚ ਹਰਵਿੰਦਰ ਸਿੰਘ ਰਿੰਦਾ ਦਾ ਕਤਲ ਕੀਤਾ ਗਿਆ ਹੈ।ਜਸਪ੍ਰੀਤ ਜੱਸੀ ਨਾਮ ਤੋਂ ਇਹ ਪੋਸਟ ਪਾਈ ਗਈ ਹੈ । ਜਿਸ ਵਿੱਚ ਇਹ ਲਿਖਿਆ ਗਿਆ ਹੈ ਜੋ ਪਾਕਿਸਤਾਨ ਵਿੱਚ ਹਰਵਿੰਦਰ ਰਿੰਦਾ ਦਾ ਕਾਲ ਹੋਇਆ ਹੈ ਉਹ ਅਸੀਂ ਕਰਵਾਇਆ ਹੈ । ਰਿੰਦਾ ਨੂੰ ਸਾਡੇ ਹੀ ਵੀਰਾਂ ਨੇ ਪਾਕਿਸਤਾਨ ਵਿੱਚ ਸੈੱਟ ਕੀਤਾ ਸੀ।ਪਰ ਉਹ ਸਾਡੇ ਵਿਰੋਧੀ ਗਰੁੱਪਾਂ ਨਾਲ ਰਲ ਕੇ ਚਿੱਟੇ ਦਾ ਕੰਮ ਕਰਨ ਲੱਗ ਪਿਆ ਸੀ ਅਤੇ ਸਾਡੇ ਬੰਦਿਆਂ ਦਾ ਨੁਕਸਾਨ ਕਰ ਰਿਹਾ ਸੀ।ਸਾਡੇ ਵੀਰ ਸਿੱਧੂ ਮੂਸੇਵਾਲਾ ਦੇ ਕਤਲ ਵਿੱਚ ਵੀ ਇਸ ਨੇ ਹੀ ਗੋਲਡੀ ਹੋਣਾ ਨੂੰ ਹਥਿਆਰ ਦਿੱਤੇ ਸੀ।ਇਸ ਦਾ ਖਾਮਿਆਜਾ ਇਸ ਨੂੰ ਭੁਗਤਣਾ ਪਿਆ।ਹੋਰ ਵੀ ਬਹੁਤ ਮਾੜੀਆਂ ਇਸ ਬੰਦੇ ਨੇ ਕੀਤੀਆਂ । ਬਾਕੀ ਹੋਰ ਜੋ  ਨੇ ਜ਼ਿਆਦਾ ਸਮਾ ਨਹੀ ਲੱਗਦਾ ਕਿਸੇ ਵੀ ਦੇਸ਼ ਵਿੱਚ ਲੁੱਕ ਲਵੋ। 

ਹਾਲਾਂਕਿ ਇਸ ਦੇ ਬਾਰੇ ਸਰਕਾਰ ਵੱਲੋਂ ਜਾਂ ਖੁਫੀਆ ਏਜੰਸੀਆਂ ਵੱਲੋਂ ਕੋਈ ਪੁਸ਼ਟੀ ਨਹੀਂ ਕੀਤੀ ਗਈ ਹੈ। ਖੁਫੀਆ ਏਜੰਸੀਆਂ ਨੂੰ ਇਸ ਨੂੰ ਲੈ ਕੇ ਵੀ ਨਜ਼ਰ ਰੱਖਣੀ ਪਏਗੀ ਕਿ ਕਿਤੇ ਇਹ ਅਫਵਾਹ ਤਾਂ ਨਹੀਂ ਫੈਲਾਈ ਗਈ ਕਿ ਮੌਤ ਦਾ ਨਾਟਕ ਰਚ ਕੇ ਕਿਸੇ ਹੋਰ ਨਾਂ ਤੋਂ ਫਿਰ ਪੰਜਾਬ ਵਿੱਚ ਅੱਤਵਾਦੀਆਂ ਸਰਗਰਮੀਆਂ ਨੂੰ ਅੰਜਾਮ ਦੇਣ ਨਾ ਲੱਗ ਜਾਵੇ। ਤੁਹਾਨੂੰ ਦੱਸ ਦੇਈਏ ਕਿ ਪੰਜਾਬ ਸਰਕਾਰ ਤੇ ਏਜੰਸੀਆਂ ਵੱਲੋਂ ਲੰਮੇ ਸਮੇਂ ਤੋਂ ਰਿੰਦਾ ਦੀ ਭਾਲ ਕੀਤੀ ਜਾ ਰਹੀ ਸੀ। ਉਸ ਨੇ ਪਾਕਿਸਤਾਨ ਵਿੱਚ ਬੈਠ ਕੇ ਪੰਜਾਬ ਵਿੱਚ ਕਈ ਵੱਡੀਆਂ ਵਾਰਦਾਤਾਂ ਨੂੰ ਅੰਜਾਮ ਦਿੱਤਾ ਹੈ। ਉਸ ਦਾ ਨੈਟਵਰਕ ਪੰਜਾਬ ਵਿੱਚ ਚਲਾਇਆ ਜਾ ਰਿਹਾ ਹੈ। ਪੰਜਾਬ ਦੇ ਮਸ਼ਹੂਰ ਗਾਇਕ ਸਿੱਧੂ ਮੂਸੇਵਾਲਾ ਦੇ ਕਤਲ ਤੋਂ ਬਾਅਦ ਵੀ ਇਹ ਗੱਲ ਸਾਹਮਣੇ ਆਈ ਸੀ ਕਿ ਸ਼ੁੱਭਦੀਪ ਸਿੰਘ ਸਿੱਧੂ ਮੂਸੇਵਾਲਾ ਨੂੰ ਰਿੰਦਾ ਵੱਲੋਂ ਵੀ ਫੋਨ ਉੱਤੇ ਧਮਕੀ ਮਿਲੀ ਸੀ। ਇਸ ਦੇ ਨਾਲ ਹੀ ਐਨਕਾਊਂਟਰ ਵਿੱਚ ਮਾਰੇ ਗਏ ਦੋ ਸ਼ੂਟਰਾਂ ਬਾਰੇ ਵੀ ਇਹੀ ਕਿਹਾ ਜਾ ਰਿਹਾ ਸੀ ਕਿ ਉਨ੍ਹਾਂ ਨੇ ਬਾਰਡਰ ਪਾਰ ਕਰਕੇ ਪਾਕਿਸਤਾਨ ਜਾਣਾ ਸੀ।

LEAVE A REPLY

Please enter your comment!
Please enter your name here

Share post:

Popular

More like this
Related

ਸਕੂਲ ਆਫ਼ ਐਮੀਨੈਂਸ ਦੇ ਉਦਘਾਟਨ ਮਗਰੋਂ ਭਖੀ ਸਿਆਸਤ, ‘ਆਪ’ ਵਿਧਾਇਕ ਨੇ ਆਪਣੀ ਹੀ ਸਰਕਾਰ ‘ਤੇ ਚੁੱਕੇ ਸਵਾਲ

ਆਮ ਆਦਮੀ ਪਾਰਟੀ ਦੇ ਸੁਪਰੀਮੋ ਅਰਵਿੰਦ ਕੇਜਰੀਵਾਲ ਪੰਜਾਬ ‘ਚ...

“ਅੱਜ ਦਾ ਭਾਰਤ ਦੁਨੀਆ ਦਾ ਵਿਸ਼ਵ ਮਿੱਤਰ ਹੈ, ਕੁਝ ਲੋਕ ਵੰਡ ‘ਚ ਰੁੱਝੇ ਹੋਏ ਹਨ”: PM ਮੋਦੀ ਦਾ ਵਿਰੋਧੀ ਗਠਜੋੜ ‘ਤੇ ਹਮਲਾ

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਬੀਨਾ ਰਿਫਾਇਨਰੀ ਵਿਖੇ ਪੈਟਰੋਕੈਮੀਕਲ...

ਭੋਪਾਲ ਵਿੱਚ ਕੀਤੀ ਜਾਵੇਗੀ ‘INDIA’ ਗਠਜੋੜ ਦੀ ਪਹਿਲੀ ਸਾਂਝੀ ਰੈਲੀ

ਕਈ ਮੀਟਿੰਗਾਂ ਤੋਂ ਬਾਅਦ, ਭਾਰਤ ਗਠਜੋੜ ਨੇ ਆਖਰਕਾਰ ਮੱਧ...