ਹੁਣ ਪੁਲਿਸ ਮਹਿਕਮੇ ‘ਚੋਂ ਖ਼ਤਮ ਹੋਊ ਰਿਸ਼ਵਤਖੋਰੀ, ਡੀਜੀਪੀ ਨੇ ਕੀਤੀ ਵੱਡੀ ਕਾਰਵਾਈ!

ਮਾਨ ਸਰਕਾਰ ਵਲੋਂ ਰਿਸ਼ਵਤਖੋਰੀ ਖਿਲਾਫ ਜਾਰੀ ਕੀਤੇ ਗਏ ਹੈਲਪਲਾਈਨ ਨੰਬਰ ਤੋਂ ਬਾਅਦ ਹੁਣ ਡੀਜੀਪੀ ਪੰਜਾਬ ਗੌਰਵ ਯਾਦਵ ਨੇ ਇਕ ਅਹਿਮ ਫੈਸਲਾ ਲੈਂਦਿਆਂ ਪੁਲਿਸ ਫੋਰਸ ਵਿੱਚ ਰਿਸ਼ਵਤਖੋਰੀ ਨੂੰ ਨੱਥ ਪਾਉਣ ਲਈ ਇੱਕ ਹੈਲਪਲਾਈਨ ਨੰਬਰ +91-7696-181-181 ਜਾਰੀ ਕੀਤਾ ਹੈ। ਇਸ ਨੰਬਰ ‘ਤੇ ਕਾਲ ਕਰਕੇ ਜਾਂ ਮੈਸੇਜ ਭੇਜ ਕੇ ਰਿਪੋਰਟ ਕੀਤੀ ਜਾ ਸਕਦੀ ਹੈ। ਪੁਲਿਸ ਅਧਿਕਾਰੀ ਤੁਰੰਤ ਕਾਰਵਾਈ ਕਰਨਗੇ।

ਡੀਜੀਪੀ ਗੌਰਵ ਯਾਦਵ ਨੇ ਕਿਹਾ ਹੈ ਕਿ  ਜੇਕਰ ਕੋਈ ਪੁਲਿਸ ਮੁਲਾਜ਼ਮ ਪੁਲਿਸ ਕਲੀਅਰੈਂਸ ਸਰਟੀਫਿਕੇਟ (ਪੀ.ਸੀ.ਸੀ.) ਜਾਂ ਕਿਸੇ ਵੀ ਤਰ੍ਹਾਂ ਦੀ ਤਸਦੀਕ ਲਈ ਕਿਸੇ ਤੋਂ ਰਿਸ਼ਵਤ ਦੀ ਮੰਗ ਕਰਦਾ ਹੈ, ਤਾਂ ਲੋਕ ਉਕਤ ਹੈਲਪਲਾਈਨ ਨੰਬਰ ‘ਤੇ ਪੁਲਿਸ ਵਿਭਾਗ ਦੇ ਸੀਨੀਅਰ ਅਧਿਕਾਰੀ ਨੂੰ ਸੂਚਿਤ ਕਰ ਸਕਦੇ ਹਨ। ਇਸ ਤੋਂ ਇਲਾਵਾ ਸਿੱਧੇ ਸਬੂਤਾਂ, ਆਡੀਓ-ਵੀਡੀਓ ਰਿਕਾਰਡਿੰਗ ਦੇ ਨਾਲ-ਨਾਲ ਪੰਜਾਬ ਪੁਲਿਸ ਦੇ ਸੀਨੀਅਰ ਅਧਿਕਾਰੀ ਨੂੰ ਇਸ ਈ-ਮੇਲ: cad.pphq@punjabpolice.gov.in ‘ਤੇ ਵੀ ਜਾਣਕਾਰੀ ਦਿੱਤੀ ਜਾ ਸਕਦੀ ਹੈ। ਤਾਂ ਜੋ ਕਿਸੇ ਵੀ ਕਾਰਨ ਰਿਸ਼ਵਤ ਮੰਗਣ ਵਾਲੇ ਪੁਲਿਸ ਮੁਲਾਜ਼ਮਾਂ ਖਿਲਾਫ ਕਾਰਵਾਈ ਕੀਤੀ ਜਾ ਸਕੇ। ਜ਼ਿਕਰਯੋਗ ਹੈ ਕਿ ਮੁੱਖ ਮੰਤਰੀ ਭਗਵੰਤ ਮਾਨ ਨੇ 23 ਮਾਰਚ 2022 ਨੂੰ ਪੰਜਾਬ ਦੇ ਸਰਕਾਰੀ ਦਫ਼ਤਰਾਂ ਵਿੱਚੋਂ ਰਿਸ਼ਵਤਖੋਰੀ ਨੂੰ ਪੂਰੀ ਤਰ੍ਹਾਂ ਬੰਦ ਕਰਨ ਲਈ ਭ੍ਰਿਸ਼ਟਾਚਾਰ ਵਿਰੋਧੀ ਹੈਲਪਲਾਈਨ ਨੰਬਰ 9501200200 ਜਾਰੀ ਕੀਤਾ ਸੀ।

LEAVE A REPLY

Please enter your comment!
Please enter your name here

Share post:

Popular

More like this
Related

ਸਕੂਲ ਆਫ਼ ਐਮੀਨੈਂਸ ਦੇ ਉਦਘਾਟਨ ਮਗਰੋਂ ਭਖੀ ਸਿਆਸਤ, ‘ਆਪ’ ਵਿਧਾਇਕ ਨੇ ਆਪਣੀ ਹੀ ਸਰਕਾਰ ‘ਤੇ ਚੁੱਕੇ ਸਵਾਲ

ਆਮ ਆਦਮੀ ਪਾਰਟੀ ਦੇ ਸੁਪਰੀਮੋ ਅਰਵਿੰਦ ਕੇਜਰੀਵਾਲ ਪੰਜਾਬ ‘ਚ...

“ਅੱਜ ਦਾ ਭਾਰਤ ਦੁਨੀਆ ਦਾ ਵਿਸ਼ਵ ਮਿੱਤਰ ਹੈ, ਕੁਝ ਲੋਕ ਵੰਡ ‘ਚ ਰੁੱਝੇ ਹੋਏ ਹਨ”: PM ਮੋਦੀ ਦਾ ਵਿਰੋਧੀ ਗਠਜੋੜ ‘ਤੇ ਹਮਲਾ

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਬੀਨਾ ਰਿਫਾਇਨਰੀ ਵਿਖੇ ਪੈਟਰੋਕੈਮੀਕਲ...

ਭੋਪਾਲ ਵਿੱਚ ਕੀਤੀ ਜਾਵੇਗੀ ‘INDIA’ ਗਠਜੋੜ ਦੀ ਪਹਿਲੀ ਸਾਂਝੀ ਰੈਲੀ

ਕਈ ਮੀਟਿੰਗਾਂ ਤੋਂ ਬਾਅਦ, ਭਾਰਤ ਗਠਜੋੜ ਨੇ ਆਖਰਕਾਰ ਮੱਧ...