ਅਚਨਚੇਤ SDM ਦਫ਼ਤਰ ਪਹੁੰਚੇ ਕੈਬਨਿਟ ਮੰਤਰੀ ਹਰਜੋਤ ਬੈਂਸ, ਗੈਰ-ਹਾਜ਼ਰ ਮੁਲਾਜ਼ਮਾਂ ਦੀ ਹੋਈ ਛੁੱਟੀ

ਕੈਬਨਿਟ ਮੰਤਰੀ ਹਰਜੋਤ ਸਿੰਘ ਬੈਂਸ ਅਚਾਨਕ ਨੰਗਲ ਦੇ ਐਸਡੀਐਮ ਦਫ਼ਤਰ ਪਹੁੰਚੇ। ਅਚਨਚੇਤ ਕੀਤੇ ਦੌਰੇ ਦੌਰਾਨ ਦਫ਼ਤਰ ਵਿੱਚ ਜਿੱਥੇ ਤਾਇਨਾਤ ਕਈ ਮੁਲਾਜ਼ਮ ਡਿਊਟੀ ਤੋਂ ਗੈਰ ਹਾਜ਼ਰ ਪਾਏ ਉਥੇ ਹੀ ਕਈ ਕਰਮਚਾਰੀ ਸਮੇਂ ਸਿਰ ਡਿਊਟੀ ‘ਤੇ ਨਹੀਂ ਪਹੁੰਚੇ। ਜਿਸ ਤੋਂ ਬਾਅਦ ਮੰਤਰੀ ਹਰਜੋਤ ਬੈਂਸ ਨੇ ਐਕਸ਼ਨ ਲੈਂਦੇ ਹੋਏ ਗੈਰ-ਹਾਜ਼ਰ ਪਾਏ ਗਏ ਸਾਰੇ ਮੁਲਾਜ਼ਮਾਂ ਨੂੰ ਤੁਰੰਤ ਮੁਅੱਤਲ ਕਰ ਦਿੱਤਾ।

ਨਾਲ ਹੀ ਉਹਨਾਂ ਨੇ ਗੈਰ-ਹਾਜ਼ਰ ਅਧਿਕਾਰੀਆਂ ਨੂੰ ਕਾਰਨ ਦੱਸੋ ਨੋਟਿਸ ਅਤੇ ਟਰਮੀਨੇਸ਼ਨ ਨੋਟਿਸ ਜਾਰੀ ਕੀਤਾ ਹੈ। ਦਫ਼ਤਰ ਵਿੱਚ ਬੇਨਿਯਮੀਆਂ ਨੂੰ ਦੇਖਦਿਆਂ ਮੰਤਰੀ ਬੈਂਸ ਨੇ ਉੱਥੇ ਮੌਜੂਦ ਮੁਲਾਜ਼ਮਾਂ ਨੂੰ ਆਮ ਆਦਮੀ ਨਾਲ ਸਬੰਧਤ ਸਾਰੇ ਕੰਮ ਇੱਕ ਹਫ਼ਤੇ ਵਿੱਚ ਮੁਕੰਮਲ ਕਰਨ ਦੇ ਹੁਕਮ ਦਿੱਤੇ। ਇਸ ਦੇ ਨਾਲ ਹੀ ਅਗਲੇ ਸੋਮਵਾਰ ਨੂੰ ਮੁੜ ਜਾਂਚ ਕਰਨ ਲਈ ਕਿਹਾ ਹੈ। ਮੰਤਰੀ ਬੈਂਸ ਦੇ ਸਵਾਲ-ਜਵਾਬ ਕਰਨ ਨਾਲ ਮੁਲਾਜ਼ਮਾਂ ਵਿੱਚ ਹੜਕੰਪ ਮਚ ਗਿਆ ਹੈ। ਇਸ ਤੋਂ ਪਹਿਲਾਂ ਕਿ ਕੋਈ ਕੁਝ ਸਮਝਦਾ, ਮੰਤਰੀ ਵੱਲੋਂ ਸਖ਼ਤ ਕਾਰਵਾਈ ਸ਼ੁਰੂ ਕਰ ਦਿੱਤੀ ਗਈ ਅਤੇ ਹਰ ਕਾਊਂਟਰ ਦੇ ਸਾਹਮਣੇ ਜਾ ਕੇ ਮੁਲਾਜ਼ਮਾਂ ਤੋਂ ਪੁੱਛਗਿੱਛ ਕੀਤੀ।

ਮੰਤਰੀ ਬੈਂਸ ਨੇ ਐਸਡੀਐਮ ਦਫ਼ਤਰ ਦਾ ਰਿਕਾਰਡ ਵੀ ਚੈੱਕ ਕੀਤਾ। ਇਸ ਦੇ ਨਾਲ ਹੀ ਮੁਲਾਜ਼ਮਾਂ ਦੇ ਦਫ਼ਤਰ ਪਹੁੰਚਣ ਦੇ ਸਮੇਂ ਅਤੇ ਵਾਪਸੀ ਦੇ ਸਮੇਂ ਬਾਰੇ ਵੀ ਜਾਣਕਾਰੀ ਲਈ ਗਈ। ਨਾਲ ਹੀ ਸਾਰੇ ਕਰਮਚਾਰੀਆਂ ਨੂੰ ਭਵਿੱਖ ਲਈ ਚੌਕਸੀ ਤੇ ਇਮਾਨਦਾਰੀ ਨਾਲ ਕੰਮ ਕਰਨ ਦੀ ਚਿਤਾਵਨੀ ਦਿੱਤੀ। ਮੰਤਰੀ ਨੇ ਅਗਲੀ ਜਾਂਚ ਦੌਰਾਨ ਕੋਈ ਢਿੱਲ ਨਾ ਦਿਖਾਉਣ ਦੀ ਚਿਤਾਵਨੀ ਦਿੱਤੀ ਹੈ।

LEAVE A REPLY

Please enter your comment!
Please enter your name here

Share post:

Popular

More like this
Related

ਸਕੂਲ ਆਫ਼ ਐਮੀਨੈਂਸ ਦੇ ਉਦਘਾਟਨ ਮਗਰੋਂ ਭਖੀ ਸਿਆਸਤ, ‘ਆਪ’ ਵਿਧਾਇਕ ਨੇ ਆਪਣੀ ਹੀ ਸਰਕਾਰ ‘ਤੇ ਚੁੱਕੇ ਸਵਾਲ

ਆਮ ਆਦਮੀ ਪਾਰਟੀ ਦੇ ਸੁਪਰੀਮੋ ਅਰਵਿੰਦ ਕੇਜਰੀਵਾਲ ਪੰਜਾਬ ‘ਚ...

“ਅੱਜ ਦਾ ਭਾਰਤ ਦੁਨੀਆ ਦਾ ਵਿਸ਼ਵ ਮਿੱਤਰ ਹੈ, ਕੁਝ ਲੋਕ ਵੰਡ ‘ਚ ਰੁੱਝੇ ਹੋਏ ਹਨ”: PM ਮੋਦੀ ਦਾ ਵਿਰੋਧੀ ਗਠਜੋੜ ‘ਤੇ ਹਮਲਾ

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਬੀਨਾ ਰਿਫਾਇਨਰੀ ਵਿਖੇ ਪੈਟਰੋਕੈਮੀਕਲ...

ਭੋਪਾਲ ਵਿੱਚ ਕੀਤੀ ਜਾਵੇਗੀ ‘INDIA’ ਗਠਜੋੜ ਦੀ ਪਹਿਲੀ ਸਾਂਝੀ ਰੈਲੀ

ਕਈ ਮੀਟਿੰਗਾਂ ਤੋਂ ਬਾਅਦ, ਭਾਰਤ ਗਠਜੋੜ ਨੇ ਆਖਰਕਾਰ ਮੱਧ...