ਨੈਸ਼ਨਲ ਸਕਿਓਟਿਰੀ ਐਕਟ ਦੀ ਧਾਰਾ ਤਹਿਤ ਅਸਾਮ ਦੀ ਡਿਬਰੂਗੜ੍ਹ ਜੇਲ੍ਹ ‘ਚ ਬੰਦ ਅੰਮ੍ਰਿਤਪਾਲ ਸਿੰਘ ਨੂੰ ਮਿਲਣ ਲਈ ਉਹਨਾਂ ਦੇ ਪਿਤਾ ਤਰਸੇਮ ਸਿੰਘ ਅਤੇ ਮਾਤਾ ਬਲਵਿੰਦਰ ਕੌਰ ਪਹੁੰਚੇ। ਇਸ ਦੌਰਾਨ ਮਾਪਿਆਂ ਨਾਲ ਅੰਮ੍ਰਿਤਪਾਲ ਦੇ ਵਕੀਲਾਂ ਦੀ ਟੀਮ ਵੀ ਮੌਜੂਦ ਰਹੀ ਜਿਸ ‘ਚ ਐਡਵੋਕੇਟ ਰਾਜਦੇਵ ਸਿੰਘ ਖਾਲਸਾ ਅਤੇ ਰੋਹਿਤ ਸ਼ਰਮਾ ਵੀ ਮੌਜੂਦ ਹਨ। ਦੱਸ ਦੇਈਏ ਕਿ ਅੰਮ੍ਰਿਤਪਾਲ ਦੇ ਹੋਰ ਸਾਥੀ ਵੀ ਡਿਬਰੂਗੜ੍ਹ ਕੇਂਦਰੀ ਜੇਲ੍ਹ ਵਿੱਚ ਬੰਦ ਹਨ। ਜਿਨ੍ਹਾਂ ‘ਤੇ NSA ਲਗਾਇਆ ਗਿਆ ਹੈ। ਇਸ ਤੋਂ ਪਹਿਲਾਂ ਅੰਮ੍ਰਿਤਪਾਲ ਸਿੰਘ ਨੂੰ ਉਹਨਾਂ ਦੀ ਪਤਨੀ ਕਿਰਨਦੀਪ ਕੌਰ ਅਤੇ ਚਾਚਾ ਵੀ ਮਿਲਕੇ ਜਾ ਚੁੱਕੇ ਹਨ।
ਦਸ ਦਈਏ ਕਿ ‘ਆਪਰੇਸ਼ਨ ਅੰਮ੍ਰਿਤਪਾਲ’ ਤਹਿਤ ਪੰਜਾਬ ਪੁਲਿਸ ਅੰਮ੍ਰਿਤਪਾਲ ਨੂੰ ਪੰਜਾਬ ਤੋਂ ਡਿਬਰੂਗੜ੍ਹ ਦੀ ਕੇਂਦਰੀ ਜੇਲ੍ਹ ਲੈਕੇ ਆਈ ਸੀ।