ਭਾਰਤ ਦੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੇ ਵਿਦੇਸ਼ ਦੌਰੇ ਦੌਰਾਨ ਅਮਰੀਕਾ ਦੇ ਵਿਦੇਸ਼ ਮੰਤਰੀ ਐਂਟਨੀ ਬਲਿੰਕਨ ਨੇ ਪੰਜਾਬੀਆਂ ਦਾ ਮਾਣ ਵਧਾਇਆ ਹੈ। ਪ੍ਰਧਾਨ ਮੰਤਰੀ ਮੋਦੀ ਦੇ ਸਾਹਮਣੇ ਉਨ੍ਹਾਂ ਨੇ ਕੋਚੇਲਾ ‘ਚ ਦਿਲਜੀਤ ਦੋਸਾਂਝ ਦੇ ਗੀਤਾਂ ‘ਤੇ ਡਾਂਸ ਕਰਨ ਦੀ ਗੱਲ ਕਹੀ। ਇੰਨਾ ਹੀ ਨਹੀਂ, ਉਨ੍ਹਾਂ ਨੇ ਭਾਰਤ ਦੇ ਯੋਗ ਨੂੰ ਆਪਣੀ ਰੋਜ਼ਾਨਾ ਦੀ ਰੁਟੀਨ ਵਿੱਚ ਅਪਣਾ ਕੇ ਸਿਹਤਮੰਦ ਰਹਿਣ ਲਈ ਪ੍ਰਧਾਨ ਮੰਤਰੀ ਮੋਦੀ ਦਾ ਧੰਨਵਾਦ ਵੀ ਕੀਤਾ। ਦਸ ਦਈਏ ਕਿ ਅਮਰੀਕੀ ਵਿਦੇਸ਼ ਮੰਤਰੀ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦਾ ਅਮਰੀਕਾ ਆਉਣ ‘ਤੇ ਧੰਨਵਾਦ ਕਰ ਰਹੇ ਸਨ। ਇਸ ਦੌਰਾਨ ਵਿਦੇਸ਼ ਮੰਤਰੀ ਐਂਟਨੀ ਬਲਿੰਕਨ ਨੇ ਕਿਹਾ-ਭਾਰਤ ਸਾਡੇ ਰੋਜ਼ਾਨਾ ਜੀਵਨ ਦਾ ਹਿੱਸਾ ਹੈ। ਅਸੀਂ ਕੋਚੇਲਾ ਵਿੱਚ ਮਿੰਡੀ ਕਲਿੰਗ ਦੀ ਕਾਮੇਡੀ ‘ਤੇ ਹੱਸਦੇ ਹਾਂ ਅਤੇ ਦਿਲਜੀਤ ਦੋਸਾਂਝ ਦੀਆਂ ਬੀਟਸ ‘ਤੇ ਨੱਚਦੇ ਹਾਂ।” ਵਿਦੇਸ਼ ਮੰਤਰੀ ਐਂਟਨੀ ਬਲਿੰਕਨ ਨੇ ਅੱਗੇ ਕਿਹਾ ਕਿ ਅਮਰੀਕਾ ਅਤੇ ਭਾਰਤ ਲਾਜ਼ਮੀ ਸਾਂਝੇਦਾਰ ਬਣ ਗਏ ਹਨ। ਭਾਵੇਂ ਅਸੀਂ ਇਸ ਨੂੰ ਅਮਰੀਕੀ ਸੁਪਨਾ ਕਹੀਏ ਜਾਂ ਭਾਰਤੀ ਸੁਪਨਾ… ਸਾਡੇ ਲੋਕ ਮੌਕੇ ‘ਤੇ ਵਿਸ਼ਵਾਸ ਕਰਦੇ ਹਨ।
ਇਸ ਵੀਡੀਓ ਨੂੰ ਦਿਲਜੀਤ ਦੋਸਾਂਝ ਨੇ ਵੀ ਆਪਣੇ ਸੋਸ਼ਲ ਮੀਡੀਆ ਅਕਾਊਂਟ ‘ਤੇ ਸ਼ੇਅਰ ਕੀਤਾ ਹੈ। ਉਨ੍ਹਾਂ ਨੇ ਵਿਦੇਸ਼ ਮੰਤਰੀ ਐਂਟਨੀ ਬਲਿੰਕਨ ਦੀ ਕਲਿੱਪ ਵੀ ਸਾਂਝੀ ਕੀਤੀ ਹੈ ਅਤੇ ਖੁਸ਼ੀ ਜ਼ਾਹਰ ਕੀਤੀ ਹੈ। ਦਿਲਜੀਤ ਦੋਸਾਂਝ ਲਈ ਖੁਸ਼ੀ ਦੀ ਗੱਲ ਹੈ ਕਿ ਉਨ੍ਹਾਂ ਨੂੰ ਅਮਰੀਕਾ ਦੇ ਵਿਦੇਸ਼ ਮੰਤਰੀ ਦੇ ਰੂਪ ‘ਚ ਨਵਾਂ ਫੈਨ ਮਿਲਿਆ ਹੈ।