ਗਿਆਨੀ ਹਰਪ੍ਰੀਤ ਸਿੰਘ ਨੂੰ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਦੇ ਅਹੁਦੇ ਤੋਂ ਹਟਾਕੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਦੇ ਜਥੇਦਾਰ ਗਿਆਨੀ ਰਘਬੀਰ ਸਿੰਘ ਨੂੰ ਸ੍ਰੀ ਅਕਾਲ ਤਖ਼ਤ ਸਾਹਿਬ ਦਾ ਨਵਾਂ ਜਥੇਦਾਰ ਨਿਯੁਕਤ ਕੀਤਾ ਹੈ। ਇਸ ਫੈਸਲੇ ਤੋਂ ਬਾਅਦ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਨੇ ਸੋਸ਼ਲ ਮੀਡੀਆ ‘ਤੇ ਇਕ ਪੋਸਟ ਸਾਂਝੀ ਕੀਤੀ ਹੈ। ਪੋਸਟ ਸਾਂਝੀ ਕਰਦਿਆਂ ਗਿਆਨੀ ਹਰਪ੍ਰੀਤ ਸਿੰਘ ਨੇ ਲਿਖਿਆ ਕਿ ਕੋਟਿ ਕੋਟਿ ਸ਼ੁਕਰ, ਅਕਾਲ ਪੁਰਖ ਜੀ ਅਤੇ ਮੀਰੀ ਪੀਰੀ ਦੇ ਮਾਲਕ ਸ੍ਰੀ ਗੁਰੂ ਹਰਗੋਬਿੰਦ ਸਾਹਿਬ ਪਾਤਸ਼ਾਹ ਜੀ ਦਾ। ਪਾਤਸ਼ਾਹ ਜੀ! ਅਪਣੀ ਮਿਹਰ ਰੱਖਣਾ ਤੇ ਪਤਿ ਬਖਸ਼ਣਾ।
ਦਸ ਦਈਏ ਕਿ ਅੱਜ ਐਸਜੀਪੀਸੀ ਦੀ ਅੰਤ੍ਰਿੰਗ ਕਮੇਟੀ ਦੀ ਹੰਗਾਮੀ ਮੀਟਿੰਗ ਹੋਈ ਜਿਸ ਵਿਚ ਗਿਆਨੀ ਰਘਬੀਰ ਸਿੰਘ ਨੂੰ ਸ੍ਰੀ ਅਕਾਲ ਤਖ਼ਤ ਸਾਹਿਬ ਦਾ ਨਵਾਂ ਜਥੇਦਾਰ ਥਾਪਿਆ ਗਿਆ ਹੈ ਹਾਲਾਂਕਿ, ਪ੍ਰਧਾਨ ਧਾਮੀ ਨੇ ਕਿਹਾ ਕਿ ਗਿਆਨੀ ਹਰਪ੍ਰੀਤ ਸਿੰਘ ਨੇ ਖੁਦ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਦੀਆਂ ਸੇਵਾਵਾਂ ਤੋਂ ਮੁਕਤ ਹੋਣ ਦਾ ਫੈਸਲਾ ਕੀਤਾ ਹੈ ਪਰ ਉਹ ਤਖ਼ਤ ਸ੍ਰੀ ਦਮਦਮਾ ਸਾਹਿਬ ਦੇ ਜਥੇਦਾਰ ਬਣੇ ਰਹਿਣਗੇ।