ਅੰਮ੍ਰਿਤਪਾਲ ਸਿੰਘ ‘ਤੇ ਹੋਈ ਵੱਡੀ ਕਾਰਵਾਈ, ਇੰਸਟਾਗ੍ਰਾਮ ਅਕਾਊਂਟ ਹੋਇਆ ਬੈਨ

‘ਵਾਰਿਸ ਪੰਜਾਬ ਦੇ’ ਮੁਖੀ ਅੰਮ੍ਰਿਤਪਾਲ ਸਿੰਘ ਦੀਆਂ ਮੁਸ਼ਕਿਲਾਂ ਵੱਧਦੀਆਂ ਹੋਈਆਂ ਵਿਖਾਈ ਦੇ ਰਹੀਆਂ ਹਨ। ਅਜਨਾਲਾ ਥਾਣੇ ਬਾਹਰ ਹੋਈ ਖੂਨੀ ਝੜਪ ਕਾਰਨ ਹੁਣ ਸਰਕਾਰ ਨੇ ਉਹਨਾ ‘ਤੇ ਵੱਡੀ ਕਾਰਵਾਈ ਕਰ ਦਿੱਤੀ ਹੈ।  ਅੰਮ੍ਰਿਤਪਾਲ ਸਿੰਘ ਦਾ ਇੰਸਟਾਗ੍ਰਾਮ ਅਕਾਊਂਟ ਭਾਰਤ ਦੇ ਵਿਚ ਬੈਨ ਕਰ ਦਿੱਤਾ ਗਿਆ ਹੈ।

 ਇਸ ਤੋਂ ਪਹਿਲਾਂ ਅੰਮ੍ਰਿਤਪਾਲ ਸਿੰਘ ਦਾ ਇੰਸਟਾਗ੍ਰਾਮ ਅਕਾਊਂਟ 28 ਦਸੰਬਰ ਨੂੰ ਬੈਨ ਕੀਤਾ ਸੀ, ਪਰ ਬਾਅਦ ਵਿਚ ਮੁੜ ਤੋਂ ਚਲਾ ਦਿੱਤਾ ਗਿਆ ਸੀ, ਇਥੇ ਦਸਣਯੋਗ ਹੈ ਕਿ ਸਾਲ 2022 ਵਿਚ ਪਹਿਲਾਂ ਸਰਕਾਰ ਨੇ ਅੰਮ੍ਰਿਤਪਾਲ ਸਿੰਘ ਦਾ ਟਵਿੱਟਰ ਅਕਾਊਂਟ ਵੀ ਬੰਦ ਕਰ ਦਿੱਤਾ ਸੀ।

ਦਸ ਦਈਏ ਕਿ ਅਜਨਾਲਾ ਘਟਨਾ ਤੋਂ ਬਾਅਦ ਮੁੱਖ ਮੰਤਰੀ ਪੰਜਾਬ ਨੇ ਵੀ ਕਿਹਾ ਸੀ ਕਿ ਪੰਜਾਬ ਵਿੱਚ ਮਾਹੌਲ ਪੂਰੀ ਤਰ੍ਹਾਂ ਕਾਬੂ ਹੇਠ ਹੈ ਅਤੇ ਕਿਸੇ ਨੂੰ ਵੀ ਅਸ਼ਾਂਤੀ ਨਹੀਂ ਫੈਲਾਉਣ ਦਿੱਤੀ ਜਾਵੇਗੀ। ਨਾਲ ਹੀ ਬੀਤੇ ਦਿਨ DGP ਪੰਜਾਬ ਨੇ ਪ੍ਰੈਸ ਕਾਨਫਰੰਸ ਕਰ ਅਜਨਾਲਾ ਘਟਨਾ ਨੂੰ ਇਕ ਮੰਦਭਾਗੀ ਘਟਨਾਂ ਕਰਾਰ ਦਿੱਤਾ ਸੀ ‘ਤੇ ਅਜਨਾਲਾ ਘਟਨਾ ਦੌਰਾਨ ਪੁਲਿਸ ਮੁਲਾਜ਼ਮਾ ‘ਤੇ ਹਮਲਾ ਕਰਨ ਵਾਲਿਆ ਉਤੇ ਕਾਰਵਾਈ ਕਰਨ ਦੀ ਵੀ ਗੱਲ ਕਹੀ ਸੀ। ਜਦੋਂ ਇਸ ਗੱਲ ਬਾਰੇ ਅਮ੍ਰਿਤਪਾਲ ਨੂੰ ਦੱਸਿਆ ਗਿਆ ਤਾਂ ਉਸ ਨੇ ਕਿਹਾ ਕਿ ਇਹ ਮਾਮਲਾ ਇਥੇ ਹੀ ਖ਼ਤਮ ਕਰ ਦੇਣਾ ਚਾਹੀਦਾ ਹੈ ਨਹੀਂ ਤਾਂ ਫਿਰ ਤੋਂ ਪ੍ਰਦਰਸ਼ਨ ਹੋਣਗੇ। ਇਹ ਉਮੀਦ ਜਤਾਈ ਜਾ ਰਹੀ ਹੈ ਕਿ ਮਾਹੌਲ ਹੋਰ ਖ਼ਰਾਬ ਨਾ ਹੋਵੇ ਇਸ ਲਈ ਅੰਮ੍ਰਿਤਪਾਲ ਸਿੰਘ ਦਾ ਇੰਸਟਾਗ੍ਰਾਮ ਅਕਾਊਂਟ ਬੰਦ ਕਰ ਦਿੱਤਾ ਹੈ

LEAVE A REPLY

Please enter your comment!
Please enter your name here

Share post:

Popular

More like this
Related

ਸਕੂਲ ਆਫ਼ ਐਮੀਨੈਂਸ ਦੇ ਉਦਘਾਟਨ ਮਗਰੋਂ ਭਖੀ ਸਿਆਸਤ, ‘ਆਪ’ ਵਿਧਾਇਕ ਨੇ ਆਪਣੀ ਹੀ ਸਰਕਾਰ ‘ਤੇ ਚੁੱਕੇ ਸਵਾਲ

ਆਮ ਆਦਮੀ ਪਾਰਟੀ ਦੇ ਸੁਪਰੀਮੋ ਅਰਵਿੰਦ ਕੇਜਰੀਵਾਲ ਪੰਜਾਬ ‘ਚ...

“ਅੱਜ ਦਾ ਭਾਰਤ ਦੁਨੀਆ ਦਾ ਵਿਸ਼ਵ ਮਿੱਤਰ ਹੈ, ਕੁਝ ਲੋਕ ਵੰਡ ‘ਚ ਰੁੱਝੇ ਹੋਏ ਹਨ”: PM ਮੋਦੀ ਦਾ ਵਿਰੋਧੀ ਗਠਜੋੜ ‘ਤੇ ਹਮਲਾ

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਬੀਨਾ ਰਿਫਾਇਨਰੀ ਵਿਖੇ ਪੈਟਰੋਕੈਮੀਕਲ...

ਭੋਪਾਲ ਵਿੱਚ ਕੀਤੀ ਜਾਵੇਗੀ ‘INDIA’ ਗਠਜੋੜ ਦੀ ਪਹਿਲੀ ਸਾਂਝੀ ਰੈਲੀ

ਕਈ ਮੀਟਿੰਗਾਂ ਤੋਂ ਬਾਅਦ, ਭਾਰਤ ਗਠਜੋੜ ਨੇ ਆਖਰਕਾਰ ਮੱਧ...