ਅੰਮ੍ਰਿਤਪਾਲ ਸਿੰਘ ਤੋਂ ਬਾਅਦ ਹੁਣ ਪਤਨੀ ਕਿਰਨਦੀਪ ਕੌਰ ਦੀ ਵੀ ਜਾਂਚ ਸ਼ੁਰੂ

ਪੰਜਾਬ ਪੁਲਿਸ ਵਲੋਂ ਅੰਮ੍ਰਿਤਪਾਲ ਸਿੰਘ ਦੇ ਸਮਰਥਕਾਂ ਅਤੇ ਸਾਥੀਆਂ ਖਿਲਾਫ਼ ਕਾਰਵਾਈ ਤੋਂ ਬਾਅਦ ਹੁਣ ਅੰਮ੍ਰਿਤਪਾਲ ਦੇ ਪਰਿਵਾਰਕ ਮੈਂਬਰ ਪੁਲਿਸ ਦੀ ਰਡਾਰ ‘ਤੇ ਆ ਗਏ ਹਨ।  ਸੂਤਰਾਂ ਅਨੁਸਾਰ ਪੁਲਿਸ  ਨੇ ਅੰਮ੍ਰਿਤਪਾਲ ਦੀ ਪਤਨੀ ਅਤੇ ਯੂ.ਕੇ. ਦੀ ਐੱਨ. ਆਰ. ਆਈ. ਕੁੜੀ ਕਿਰਨਦੀਪ ਤੋਂ ਪੁੱਛਗਿੱਛ ਕਰਨੀ ਸ਼ੁਰੂ ਕਰ ਦਿੱਤੀ ਹੈ। ਪਤਾ ਲੱਗਾ ਹੈ ਕਿ ਪੁਲਿਸ ਅੰਮ੍ਰਿਤਪਾਲ ਸਿੰਘ ਅਤੇ ਕਿਰਨਦੀਪ ਕੌਰ ਦੇ ਗੁਪਤ ਵਿਆਹ ਦੀ ਜਾਂਚ ਕਰ ਰਹੀ ਹੈ। ਹਾਲਾਂਕਿ ਅੰਮ੍ਰਿਤਪਾਲ ਦੀ ਪਤਨੀ ਦਾ ਚਿਹਰਾ ਕਿਸੇ ਨੇ ਨਹੀਂ ਵੇਖਿਆ ਕਿਉਂਕਿ ਅੰਮ੍ਰਿਤਪਾਲ ਨੇ ਮੀਡੀਆ ਦੇ ਸਾਹਮਣੇ ਆ ਕੇ ਕਿਹਾ ਸੀ ਕਿ ਮੇਰੀ ਨਿੱਜੀ ਜ਼ਿੰਦਗੀ ਨੂੰ ਪ੍ਰਾਈਵੇਟ ਰਹਿਣ ਦਿਓ। ਦੱਸ ਦੇਈਏ ਕਿ ਅੰਮ੍ਰਿਤਪਾਲ ਦਾ ਵਿਆਹ 10 ਫਰਵਰੀ ਨੂੰ ਆਪਣੇ ਜੱਦੀ ਪਿੰਡ ਜੱਲੂਪੁਰ ਖੇੜਾ ਵਿੱਚ ਇੰਗਲੈਂਡ ਦੀ ਐੱਨ. ਆਰ. ਆਈ. ਕੁੜੀ ਕਿਰਨਦੀਪ ਕੌਰ ਨਾਲ ਹੋਇਆ ਸੀ।

ਅੰਮ੍ਰਿਤਪਾਲ ਸਿੰਘ ਦੇ ਚਾਚਾ ਅਤੇ ਡਰਾਈਵਰ ਨੇ ਵੀ ਪੁਲਸ ਕੋਲ ਆਤਮ-ਸਮਰਪਣ ਕਰ ਦਿੱਤਾ ਸੀ। ਉਨ੍ਹਾਂ ਦੀ ਗ੍ਰਿਫ਼ਤਾਰੀ ਤੋਂ ਬਾਅਦ ਇਹ ਅੰਕੜਾ 114 ਤੱਕ ਪਹੁੰਚ ਗਿਆ ਹੈ। ਪੁਲਸ ਲਗਾਤਾਰ ਦਾਅਵਾ ਕਰ ਰਹੀ ਹੈ ਕਿ ਅੰਮ੍ਰਿਤਪਾਲ ਸਿੰਘ ਪੁਲਸ ਟੀਮ ਨੂੰ ਝਕਾਨੀ ਦੇ ਕੇ ਫ਼ਰਾਰ ਹੋ ਗਿਆ ਸੀ ਅਤੇ ਉਸ ਦੀ ਭਾਲ ਜਾਰੀ ਹੈ। ਪਿਛਲੇ ਦਿਨ ਵੀ ਪੰਜਾਬ ਪੁਲਸ ਨੇ 6 ਅਪਰਾਧਿਕ ਮਾਮਲਿਆਂ ਵਿੱਚ ਲੋੜੀਂਦੇ ‘ਵਾਰਿਸ ਪੰਜਾਬ ਦੇ’ ਕਾਰਕੁਨਾਂ ਵਿਰੁੱਧ ਕਾਰਵਾਈ ਜਾਰੀ ਰੱਖੀ ਅਤੇ ਸੂਬੇ ਵਿੱਚ ਅਮਨ-ਕਾਨੂੰਨ ਨੂੰ ਭੰਗ ਕਰਨ ਦੀ ਕੋਸ਼ਿਸ਼ ਕਰਨ ਵਾਲਿਆਂ ਨੂੰ ਰੋਕਣ ਲਈ ਗ੍ਰਿਫ਼ਤਾਰੀਆਂ ਵੀ ਕੀਤੀਆਂ।

ਖ਼ਾਲਿਸਤਾਨ ਸਮਰਥਕ ਅਤੇ ‘ਵਾਰਿਸ ਪੰਜਾਬ ਦੇ’ ਦੇ ਮੁਖੀ ਅੰਮ੍ਰਿਤਪਾਲ ਸਿੰਘ ਖ਼ਿਲਾਫ਼ ਪੁਲਸ ਨੇ ਅਜਨਾਲਾ ਕਾਂਡ ਦੇ ਅਗਲੇ ਦਿਨ ਹੀ ਐੱਫ. ਆਈ. ਆਰ. ਦਰਜ ਕਰ ਦਿੱਤੀ ਸੀ ਪਰ ਪੰਜਾਬ ਪੁਲਸ ਨੇ ਇਕ ਤੈਅ ਯੋਜਨਾ ਤਹਿਤ ਇਹ ਗੱਲ ਗੁਪਤ ਰੱਖੀ ਸੀ। ਹਾਲਾਂਕਿ ਕੁਝ ਦਿਨਾਂ ਤਕ ਪੁਲਸ ਦੀ ਇਸ ਗੱਲ ਨੂੰ ਲੈ ਕੇ ਆਲੋਚਨਾ ਵੀ ਹੋਈ ਕਿ ਉਸ ਨੇ ਅੰਮ੍ਰਿਤਪਾਲ ਸਿੰਘ ਖ਼ਿਲਾਫ਼ ਐੱਫ. ਆਈ. ਆਰ. ਦਰਜ ਨਹੀਂ ਕੀਤੀ ਪਰ ਪੁਲਸ ਅਧਿਕਾਰੀਆਂ ਨੇ ਪਹਿਲਾਂ ਹੀ ਉਸ ਦੇ ਖ਼ਿਲਾਫ਼ ਵੱਡਾ ਆਪ੍ਰੇਸ਼ਨ ਚਲਾਉਣ ਦਾ ਫ਼ੈਸਲਾ ਲਿਆ ਹੋਇਆ ਸੀ।

LEAVE A REPLY

Please enter your comment!
Please enter your name here

Share post:

Popular

More like this
Related

ਸਕੂਲ ਆਫ਼ ਐਮੀਨੈਂਸ ਦੇ ਉਦਘਾਟਨ ਮਗਰੋਂ ਭਖੀ ਸਿਆਸਤ, ‘ਆਪ’ ਵਿਧਾਇਕ ਨੇ ਆਪਣੀ ਹੀ ਸਰਕਾਰ ‘ਤੇ ਚੁੱਕੇ ਸਵਾਲ

ਆਮ ਆਦਮੀ ਪਾਰਟੀ ਦੇ ਸੁਪਰੀਮੋ ਅਰਵਿੰਦ ਕੇਜਰੀਵਾਲ ਪੰਜਾਬ ‘ਚ...

“ਅੱਜ ਦਾ ਭਾਰਤ ਦੁਨੀਆ ਦਾ ਵਿਸ਼ਵ ਮਿੱਤਰ ਹੈ, ਕੁਝ ਲੋਕ ਵੰਡ ‘ਚ ਰੁੱਝੇ ਹੋਏ ਹਨ”: PM ਮੋਦੀ ਦਾ ਵਿਰੋਧੀ ਗਠਜੋੜ ‘ਤੇ ਹਮਲਾ

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਬੀਨਾ ਰਿਫਾਇਨਰੀ ਵਿਖੇ ਪੈਟਰੋਕੈਮੀਕਲ...

ਭੋਪਾਲ ਵਿੱਚ ਕੀਤੀ ਜਾਵੇਗੀ ‘INDIA’ ਗਠਜੋੜ ਦੀ ਪਹਿਲੀ ਸਾਂਝੀ ਰੈਲੀ

ਕਈ ਮੀਟਿੰਗਾਂ ਤੋਂ ਬਾਅਦ, ਭਾਰਤ ਗਠਜੋੜ ਨੇ ਆਖਰਕਾਰ ਮੱਧ...