ਇਸ ਵੇਲੇ ਦੀ ਵੱਡੀ ਖ਼ਬਰ ਅੰਮ੍ਰਿਤਪਾਲ ਸਿੰਘ ਦੇ ਬੇਹੱਦ ਕਰੀਬੀ ਅਤੇ ਫਰਾਰ ਸਾਥੀ ਪਪਲਪ੍ਰੀਤ ਸਿੰਘ ਨਾਲ ਜੁੜੀ ਸਾਹਮਣੇ ਆ ਰਹੀ ਹੈ। ਦਸ ਦਈਏ ਕਿ ਪੰਜਾਬ ਪੁਲਿਸ ਅਤੇ ਅਤੇ ਕਾਊਂਟਰ ਇੰਟੈਲੀਜੈਂਸ ਵਲੋਂ ਕੀਤੇ ਗਏ ਜੁਆਇੰਟ ਆਪਰੇਸ਼ਨ ਦੌਰਾਨ ਪੁਲਿਸ ਨੇ ਪਪਲਪ੍ਰੀਤ ਸਿੰਘ ਨੂੰ ਅੰਮ੍ਰਿਤਸਰ ਦੇ ਕੱਥੂਨੰਗਲ ਤੋਂ ਗ੍ਰਿਫ਼ਤਾਰ ਕਰ ਲਿਆ। ਇਸ ਮਾਮਲੇ ਦੇ ਵਿਚ ਆਈ.ਜੀ. ਸੁਖਚੈਨ ਸਿੰਘ ਗਿੱਲ ਨੇ ਇਕ ਪ੍ਰੈੱਸ ਕਾਨਫਰੰਸ ਕੀਤੀ। ਜਿਸ ਵਿਚ ਉਹਨਾਂ ਨੇ ਪਪਲਪ੍ਰੀਤ ਸਿੰਘ ਦੀ ਗ੍ਰਿਫ਼ਤਾਰੀ ‘ਤੇ ਮੋਹਰ ਲਗਾ ਦਿੱਤੀ ਹੈ। ਆਈ.ਜੀ. ਨੇ ਦੱਸਿਆ ਕਿ ਪਪਲਪ੍ਰੀਤ ਸਿੰਘ ਨੂੰ ਅੰਮ੍ਰਿਤਸਰ ਦੇ ਕੱਥੂਨੰਗਲ ਤੋਂ ਗ੍ਰਿਫ਼ਤਾਰ ਕੀਤਾ ਗਿਆ ਹੈ। ਇਸ ਦੌਰਾਨ ਆਈ.ਜੀ. ਸੁਖਚੈਨ ਸਿੰਘ ਗਿੱਲ ਨੇ ਇਹ ਵੀ ਜਾਣਕਾਰੀ ਸਾਂਝੀ ਕੀਤ ਕਿ ਪਪਲਪ੍ਰੀਤ ਸਿੰਘ ‘ਤੇ NSA ਲਗਾ ਦਿੱਤਾ ਹੈ। ਇਹ ਵੀ ਪਤਾ ਲੱਗਾ ਹੈ ਕਿ ਲਗਾਤਾਰ ਇਕੱਠੇ ਰਹਿਣ ਤੋਂ ਬਾਅਦ ਅੰਮ੍ਰਿਤਪਾਲ ਤੇ ਪਪਲਪ੍ਰੀਤ ਵੱਖ ਹੋ ਗਏ ਸਨ। ਭਾਵੇਂ ਹੁਣ ਪਪਲਪ੍ਰੀਤ ਦੀ ਗ੍ਰਿਫ਼ਤਾਰੀ ਹੋ ਗਈ ਹੈ ਪਰ ਵਾਰਿਸ ਪੰਜਾਬ ਜਥੇਬੰਦੀ ਦਾ ਮੁਖੀ ਅੰਮ੍ਰਿਤਪਾਲ ਸਿੰਘ ਅਜੇ ਵੀ ਫਰਾਰ ਚੱਲ ਰਿਹਾ ਹੈ।
ਦਸ ਦਈਏ ਕਿ ਪਪਲਪ੍ਰੀਤ ਸਿੰਘ ਵੀ ਅੰਮ੍ਰਿਤਪਾਲ ਸਿੰਘ ਦੇ ਨਾਲ 18 ਮਾਰਚ ਤੋਂ ਹੀ ਫਰਾਰ ਚੱਲ ਰਿਹਾ ਸੀ। ਉਸ ਸਮੇਂ ਤਾਂ ਪੁਲਿਸ ਨੇ ਸਖ਼ਤ ਘੇਰਾਬੰਦੀ ਕਰਕੇ ਅੰਮ੍ਰਿਤਪਾਲ ਸਿੰਘ ਦੇ ਇਕ ਤੋਂ ਬਾਅਦ ਇਕ ਕਈ ਸਾਥੀਆਂ ਨੂੰ ਗ੍ਰਿਫ਼ਤਾਰ ਕਰ ਲਿਆ ਸੀ ਪਰ ਅੰਮ੍ਰਿਤਪਾਲ ਸਿੰਘ ਅਤੇ ਉਸ ਦਾ ਸੱਜਾ ਹੱਥ ਕਿਹਾ ਜਾਂਦਾ ਪਪਲਪ੍ਰੀਤ ਸਿੰਘ ਪੁਲਿਸ ਨੂੰ ਚਕਮਾ ਦੇ ਕੇ ਫਰਾਰ ਹੋ ਗਏ।
ਦਸ ਦਈਏ ਕਿ ਪੰਜਾਬ ਪੁਲਸ ਵਲੋਂ ਅੰਮ੍ਰਿਤਪਾਲ ਸਿੰਘ ਅਤੇ ਪਪਲਪ੍ਰੀਤ ਸਿੰਘ ਦੀ ਗ੍ਰਿਫ਼ਤਾਰੀ ਲਈ ਪੰਜਾਬ ਸਣੇ ਦੇਸ਼ ਦੇ ਕਈ ਸੂਬਿਆਂ ਵਿਚ ਦਬਿਸ਼ ਕੀਤੀ ਜਾ ਰਹੀ ਸੀ। ਪੁਲਸ ਵਲੋਂ ਨੇਪਾਲ ਬਾਰਡਰ ’ਤੇ ਬਕਾਇਦਾ ਅੰਮ੍ਰਿਤਪਾਲ ਦੇ ਪੋਸਟਰ ਵੀ ਲਗਵਾਏ ਗਏ ਹਨ। ਇਸ ਆਪਰੇਸ਼ਨ ਦੌਰਾਨ ਅੰਮ੍ਰਿਤਪਾਲ ਸਿੰਘ ਅਤੇ ਪਪਲਪ੍ਰੀਤ ਦੀਆਂ ਤਸਵੀਰਾਂ ਕਈ ਵਾਰ ਸੀ. ਸੀ. ਟੀ. ਵੀ. ਕੈਮਰਿਆਂ ਵਿਚ ਕੈਦ ਹੋਈਆਂ। ਕਦੇ ਅੰਮ੍ਰਿਤਪਾਲ ਸਿੰਘ ਅਤੇ ਪਪਲਪ੍ਰੀਤ ਮੋਟਰਸਾਈਕਲ, ਕਦੇ ਰੇਹੜੇ ਅਤੇ ਕਦੇ ਕਾਰ ਵਿਚ ਬੈਠੇ ਨਜ਼ਰ ਆਏ। ਪੁਲਸ ਵਲੋਂ ਲਗਾਤਾਰ ਦੋਵਾਂ ਦੀ ਗ੍ਰਿਫ਼ਤਾਰੀ ਲਈ ਅੱਡੀ ਚੋਟੀ ਦਾ ਜ਼ੋਰ ਲਗਾਇਆ ਗਿਆ ਸੀ। ਪਰ ਅੱਜ ਪੁਲਿਸ ਨੇ ਪਪਲਪ੍ਰੀਤ ਸਿੰਘ ਨੂੰ ਗ੍ਰਿਫ਼ਤਾਰ ਕਰ ਲਿਆ ਹੈ।