ਅੰਮ੍ਰਿਤਪਾਲ ਸਿੰਘ ਦੀ ਗ੍ਰਿਫ਼ਤਾਰੀ ਤੋਂ ਬਾਅਦ ਸੀ.ਐਮ. ਮਾਨ ਦਾ ਪਹਿਲਾ ਬਿਆਨ, 18 ਮਾਰਚ ਨੂੰ ਗ੍ਰਿਫ਼ਤਾਰ ਨਾ ਕਰਨ ਦਾ ਦੱਸਿਆ ਕਾਰਨ

‘ਵਾਰਿਸ ਪੰਜਾਬ ਦੇ’ ਮੁਖੀ ਅੰਮ੍ਰਿਤਪਾਲ ਸਿੰਘ ਦੀ ਗ੍ਰਿਫ਼ਤਾਰੀ ਤੋਂ ਬਾਅਦ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦਾ ਪਹਿਲਾ ਬਿਆਨ ਸਾਹਮਣੇ ਆਇਆ ਹੈ।  ਉਹਨਾਂ ਲਾਈਵ ਹੋਕੇ ਇਸ ਮੁੱਦੇ ‘ਤੇ ਖੁੱਲ੍ਹ ਕੇ ਆਪਣੇ ਬਿਆਨ ਰੱਖੇ। ਉਹਨਾਂ ਕਿਹਾ ਕਿ ਕਾਨੂੰਨ ਤੋੜਨ ਵਾਲਿਆਂ ਨਾਲ ਸਖ਼ਤੀ ਨਾਲ ਨਜਿੱਠਿਆ ਜਾਵੇਗਾ। ਮੁੱਖ ਮੰਤਰੀ ਮਾਨ ਨੇ ਕਿਹਾ ਕਿ ਸਰਕਾਰ ਸੂਬੇ ਵਿੱਚ ਅਮਨ-ਸ਼ਾਂਤੀ ਅਤੇ ਭਾਈਚਾਰਕ ਸਾਂਝ ਨੂੰ ਕਾਇਮ ਰੱਖਣ ਲਈ ਸਰਕਾਰ ਪੂਰੀ ਤਰ੍ਹਾਂ ਵਚਨਬੱਧ ਹੈ।  ਮਾਨ ਨੇ ਦੱਸਿਆ ਕਿ ਸ਼ਨੀਵਾਰ ਦੀ ਰਾਤ ਨੂੰ ਸੂਚਨਾ ਮਿਲਣ ਤੋਂ ਬਾਅਦ ਮੈਂ ਪੂਰੀ ਰਾਤ ਸੁੱਤਾ ਨਹੀਂ ਅਤੇ ਲਗਾਤਾਰ ਹਰ 15 ਮਿੰਟ, ਅੱਧੇ ਘੰਟੇ ਅਤੇ ਇਕ ਘੰਟੇ ਬਾਅਦ ਸੀਨੀਅਰ ਅਧਿਕਾਰੀਆਂ ਨਾਲ ਫੋਨ ‘ਤੇ ਸੰਪਰਕ ਕਰਕੇ ਜਾਣਕਾਰੀ ਹਾਸਲ ਕਰਦਾ ਰਿਹਾ।”

ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ 18 ਮਾਰਚ ਨੂੰ ਹੀ ਅੰਮ੍ਰਿਤਪਾਲ ਨੂੰ ਗ੍ਰਿਫ਼ਤਾਰ ਕਰ ਸਕਦੀ ਸੀ, ਪਰ ਉਹ ਕਦੇ ਵੀ ਖ਼ੂਨ-ਖ਼ਰਾਬਾ ਨਹੀਂ ਹੋਣ ਦੇਣਾ ਚਾਹੁੰਦੇ ਸਨ ਅਤੇ ਅੱਜ ਇੱਕ ਵੀ ਗੋਲੀ ਚਲਾਏ ਬਿਨਾਂ ਗ੍ਰਿਫ਼ਤਾਰ ਕਰ ਲਿਆ ਗਿਆ। ਉਨ੍ਹਾਂ ਕਿਹਾ ਕਿ ਅੰਮ੍ਰਿਤਪਾਲ ਨੇ ਪਾਵਨ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਨੂੰ ਢਾਲ ਬਣਾ ਕੇ ਅਜਨਾਲਾ ਥਾਣੇ ’ਤੇ ਹਮਲਾ ਕੀਤਾ ਸੀ।

ਉਨ੍ਹਾਂ ਪੁਲਿਸ ਨੂੰ ਹਦਾਇਤ ਕੀਤੀ ਸੀ ਕਿ ਕਿਸੇ ਵੀ ਸੂਰਤ ਵਿਚ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਬੇਅਦਬੀ ਨਾ ਹੋਵੇ। ਮੁੱਖ ਮੰਤਰੀ ਨੇ ਸੰਕਟ ਦੀ ਇਸ ਘੜੀ ਵਿਚ ਸ਼ਾਂਤੀ ਅਤੇ ਸੰਜਮ ਵਰਤਣ ਲਈ ਸੂਬੇ ਦੇ ਲੋਕਾਂ ਦਾ ਤਹਿ ਦਿਲੋਂ ਧੰਨਵਾਦ ਵੀ ਕੀਤਾ। ਮੁੱਖ ਮੰਤਰੀ ਨੇ ਸੁਨੇਹਾ ਦਿੱਤਾ ਕਿ ਉਹ ਨੌਜਵਾਨਾਂ ਨੂੰ ਧਰਮ ਦੇ ਨਾਂ ’ਤੇ ਚਲਾਈਆਂ ਜਾ ਰਹੀਆਂ ਨਫ਼ਰਤ ਦੀਆਂ ਫ਼ੈਕਟਰੀਆਂ ਦਾ ਕੱਚਾ ਮਾਲ ਨਹੀਂ ਬਣਨ ਦੇਣਗੇ। ਉਨ੍ਹਾਂ ਕਿਹਾ ਕਿ ਕੁਝ ਤਾਕਤਾਂ ਲੋਕਾਂ ਨੂੰ ਫ਼ਿਰਕੂ ਲੀਹਾਂ ’ਤੇ ਵੰਡ ਸਕਦੀਆਂ ਹਨ, ਪਰ ਅਜਿਹਾ ਪੰਜਾਬ ’ਚ ਕਿਸੇ ਵੀ ਕੀਮਤ ਉੱਤੇ ਸੰਭਵ ਨਹੀਂ ਕਿਉਂਕਿ ਅਮਨ ਪਸੰਦ ਪੰਜਾਬੀ ਅਜਿਹੀ ਕਿਸੇ ਵੀ ਕੋਸ਼ਿਸ਼ ਨੂੰ ਮੂੰਹ ਤੋੜਵਾਂ ਜਵਾਬ ਦੇਣਗੇ।

LEAVE A REPLY

Please enter your comment!
Please enter your name here

Share post:

Popular

More like this
Related

ਸਕੂਲ ਆਫ਼ ਐਮੀਨੈਂਸ ਦੇ ਉਦਘਾਟਨ ਮਗਰੋਂ ਭਖੀ ਸਿਆਸਤ, ‘ਆਪ’ ਵਿਧਾਇਕ ਨੇ ਆਪਣੀ ਹੀ ਸਰਕਾਰ ‘ਤੇ ਚੁੱਕੇ ਸਵਾਲ

ਆਮ ਆਦਮੀ ਪਾਰਟੀ ਦੇ ਸੁਪਰੀਮੋ ਅਰਵਿੰਦ ਕੇਜਰੀਵਾਲ ਪੰਜਾਬ ‘ਚ...

“ਅੱਜ ਦਾ ਭਾਰਤ ਦੁਨੀਆ ਦਾ ਵਿਸ਼ਵ ਮਿੱਤਰ ਹੈ, ਕੁਝ ਲੋਕ ਵੰਡ ‘ਚ ਰੁੱਝੇ ਹੋਏ ਹਨ”: PM ਮੋਦੀ ਦਾ ਵਿਰੋਧੀ ਗਠਜੋੜ ‘ਤੇ ਹਮਲਾ

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਬੀਨਾ ਰਿਫਾਇਨਰੀ ਵਿਖੇ ਪੈਟਰੋਕੈਮੀਕਲ...

ਭੋਪਾਲ ਵਿੱਚ ਕੀਤੀ ਜਾਵੇਗੀ ‘INDIA’ ਗਠਜੋੜ ਦੀ ਪਹਿਲੀ ਸਾਂਝੀ ਰੈਲੀ

ਕਈ ਮੀਟਿੰਗਾਂ ਤੋਂ ਬਾਅਦ, ਭਾਰਤ ਗਠਜੋੜ ਨੇ ਆਖਰਕਾਰ ਮੱਧ...