ਅੰਮ੍ਰਿਤਪਾਲ ਸਿੰਘ ਦੀ ਸ੍ਰੀ ਅਕਾਲ ਤਖਤ ਸਾਹਿਬ ਦੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਨਾਲ ਹੋਈ ਬੰਦ ਕਮਰਾ ਮੀਟਿੰਗ

ਵਾਰਿਸ ਪੰਜਾਬ ਦੇ ਜਥੇਬੰਦੀ ਦੇ ਮੁਖੀ ਅਤੇ ਖਾਲਿਸਤਾਨ ਸਮਰਥਕ ਅੰਮ੍ਰਿਤਪਾਲ ਸਿੰਘ ਅੱਜ ਸ੍ਰੀ ਹਰਿਮੰਦਰ ਸਾਹਿਬ ਵਿਖੇ ਨਤਮਸਤਕ ਹੋਣ ਲਈ ਪੁੱਜੇ। ਇਸ ਦੌਰਾਨ ਉਨ੍ਹਾਂ ਨੇ ਸ੍ਰੀ ਅਕਾਲ ਤਖਤ ਸਾਹਿਬ ਦੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਨਾਲ ਰਸਮੀ ਤੌਰ ‘ਤੇ ਮੁਲਾਕਾਤ ਕੀਤੀ । ਦਸ ਦਈਏ ਕਿ ਅਜਨਾਲਾ ਘਟਨਾਕ੍ਰਮ ਤੋਂ ਬਾਅਦ ਅੰਮ੍ਰਿਤਪਾਲ ਸਿੰਘ ਦੀ ਜਥੇਦਾਰ ਹਰਪ੍ਰੀਤ ਸਿੰਘ ਨਾਲ ਬੰਦ ਕਮਰਾ ਮੀਟਿੰਗ ਕਈ ਮਾਈਨੇ ਰੱਖਦੀ ਹੈ। 

ਮੀਟਿੰਗ ਤੋਂ ਬਾਅਦ ਅੰਮ੍ਰਿਤਪਾਲ ਸਿੰਘ ਪੱਤਰਕਾਰਾਂ ਦੇ ਰੁਬਰੂ ਹੋਏ ਅਤੇ ਉਹਨਾਂ ਕਿਹਾ ਕਿ ਜਥੇਦਾਰ ਹਰਪ੍ਰੀਤ ਸਿੰਘ ਨਾਲ ਪੰਥਕ ਮੁੱਦਿਆਂ ਨੂੰ ਲੈਕੇ ਗੱਲਬਾਤ ਕੀਤੀ ਗਈ ਹੈ।  ਨਾਲ ਹੀ ਉਹਨਾਂ ਕਿਹਾ ਕਿ ਪੰਜਾਬ ਦੀ ਨੌਜਵਾਨੀ ਨੂੰ ਲੈਕੇ ਵੀ ਵਿਚਾਰ ਚਰਚਾ ਕੀਤੀ ਗਈ ਹੈ।

ਇਥੇ ਦਸ ਦਈਏ ਕਿ ਅਜਨਾਲਾ ਥਾਣਾ ਵਿਖੇ ਪ੍ਰਦਰਸ਼ਨ ਦੌਰਾਨ ਸ੍ਰੀ ਗੁਰੂ ਗ੍ਰੰਥ ਸਾਹਿਬ ਨੂੰ ਬੱਸ ਵਾਲੀ ਪਾਲਕੀ ‘ਚ ਲੈ ਕੇ ਜਾਣ ਤੋਂ ਬਾਅਦ ਵੱਡਾ ਵਿਵਾਦ ਛਿੜ ਗਿਆ ਸੀ। ਇਸ ਵਿਵਾਦ ਤੋਂ ਬਾਅਦ ਜਥੇਦਾਰ ਵਲੋਂ ਧਰਨੇ, ਪ੍ਰਦਰਸ਼ਨ ਤੇ ਝਗੜੇ ਵਾਲੀਆਂ ਥਾਵਾਂ ‘ਤੇ ਪਾਵਨ ਸਰੂਪ ਨੂੰ ਲਿਜਾਉਣ ਸਬੰਧੀ 16 ਮੈਂਬਰੀ ਸਬ ਕਮੇਟੀ ਬਣਾਈ ਗਈ। ਕਮੇਟੀ ਨੂੰ 15 ਦਿਨਾਂ ਦੇ ਅੰਦਰ ਰਿਪੋਰਟ ਪੇਸ਼ ਕਰਨ ਲਈ ਆਦੇਸ਼ ਵੀ ਦਿੱਤਾ ਗਿਆ ਹੈ।

LEAVE A REPLY

Please enter your comment!
Please enter your name here

Share post:

Popular

More like this
Related

ਸਕੂਲ ਆਫ਼ ਐਮੀਨੈਂਸ ਦੇ ਉਦਘਾਟਨ ਮਗਰੋਂ ਭਖੀ ਸਿਆਸਤ, ‘ਆਪ’ ਵਿਧਾਇਕ ਨੇ ਆਪਣੀ ਹੀ ਸਰਕਾਰ ‘ਤੇ ਚੁੱਕੇ ਸਵਾਲ

ਆਮ ਆਦਮੀ ਪਾਰਟੀ ਦੇ ਸੁਪਰੀਮੋ ਅਰਵਿੰਦ ਕੇਜਰੀਵਾਲ ਪੰਜਾਬ ‘ਚ...

“ਅੱਜ ਦਾ ਭਾਰਤ ਦੁਨੀਆ ਦਾ ਵਿਸ਼ਵ ਮਿੱਤਰ ਹੈ, ਕੁਝ ਲੋਕ ਵੰਡ ‘ਚ ਰੁੱਝੇ ਹੋਏ ਹਨ”: PM ਮੋਦੀ ਦਾ ਵਿਰੋਧੀ ਗਠਜੋੜ ‘ਤੇ ਹਮਲਾ

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਬੀਨਾ ਰਿਫਾਇਨਰੀ ਵਿਖੇ ਪੈਟਰੋਕੈਮੀਕਲ...

ਭੋਪਾਲ ਵਿੱਚ ਕੀਤੀ ਜਾਵੇਗੀ ‘INDIA’ ਗਠਜੋੜ ਦੀ ਪਹਿਲੀ ਸਾਂਝੀ ਰੈਲੀ

ਕਈ ਮੀਟਿੰਗਾਂ ਤੋਂ ਬਾਅਦ, ਭਾਰਤ ਗਠਜੋੜ ਨੇ ਆਖਰਕਾਰ ਮੱਧ...