ਆਨੰਦ ਕਾਰਜ ਐਕਟ ਨੂੰ ਲੈਕੇ ਪੰਜਾਬ ਸਰਕਾਰ ਵਲੋਂ ਰੱਖੀ ਮੀਟਿੰਗ ਮੁਲਤਵੀ, ਜਥੇਦਾਰ ਦਾਦੂਵਾਲ ਦਾ ਅਹਿਮ ਬਿਆਨ

ਚੰਡੀਗੜ੍ਹ ਵਿਚ ਆਨੰਦ ਮੈਰਿਜ ਐਕਟ ਲਾਗੂ ਹੋਣ ਤੋਂ ਬਾਅਦ ਹੁਣ ਪੰਜਾਬ ਸਰਕਾਰ ਸੂਬੇ ਵਿੱਚ ਆਨੰਦ ਮੈਰਿਜ ਐਕਟ ਲਾਗੂ ਕਰਨ ਦੀਆਂ ਤਿਆਰੀਆਂ ਕਰ ਰਹੀ ਹੈ। ਇਸ ਮਾਮਲੇ ‘ਚ ਪੰਜਾਬ ਦੇ ਸੀ.ਐਮ ਭਗਵੰਤ ਮਾਨ ਨੇ ਅੱਜ ਪੰਜਾਬ ਸਿਵਲ ਸਕੱਤਰੇਤ ਚੰਡੀਗੜ੍ਹ ਵਿਖੇ ਸਿੱਖ ਨੁਮਾਇੰਦਿਆਂ ਦੀ ਮੀਟਿੰਗ ਬੁਲਾਈ ਸੀ ਪਰ ਹੁਣ ਮਿਲੀ ਖ਼ਬਰ ਮੁਤਾਬਕ ਉਹ ਮੁਲਤਵੀ ਕਰ ਦਿੱਤੀ ਗਈ ਹੈ ਯਾਨੀ ਅੱਜ ਇਹ ਬੈਠਕ ਨਹੀਂ ਹੋਵੇਗੀ। ਇਸ ਦੀ ਜਾਣਕਾਰੀ ਹਰਿਆਣਾ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਸਾਬਕਾ ਪ੍ਰਧਾਨ ਜਥੇਦਾਰ ਬਲਜੀਤ ਸਿੰਘ ਦਾਦੂਵਾਲ ਨੇ ਸਾਂਝੀ ਕੀਤੀ ਹੈ। ਦਸ ਦਈਏ ਕਿ ਇਸ ਬੈਠਕ ਵਿੱਚ ਬਲਜੀਤ ਸਿੰਘ ਦਾਦੂਵਾਲ ਨੂੰ ਵੀ ਸੱਦਾ ਦਿੱਤਾ ਗਿਆ ਸੀ।

ਜਥੇਦਾਰ ਦਾਦੂਵਾਲ ਨੇ ਜਾਣਕਾਰੀ ਦਿੰਦੇ ਹੋਏ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਆਨੰਦ ਮੈਰਿਜ ਐਕਟ ਵਿੱਚ ਸੋਧ ਕਰਨ ਬਾਬਤ ਗੱਲਬਾਤ ਕਰਨ ਲਈ ਸੱਦਾ ਭੇਜਿਆ ਸੀ। ਅੱਜ ਜਦੋਂ ਮੁੱਖ ਮੰਤਰੀ ਭਗਵੰਤ ਮਾਨ ਨਾਲ ਫੋਨ ‘ਤੇ ਗੱਲ ਹੋਈ ਤਾਂ ਮੈਂ ਉਹਨਾਂ ਨੂੰ ਸੁਝਾਅ ਦਿੱਤਾ ਸੀ ਕਿ ਦੇਸ਼ ਭਰ ਤੋਂ ਸਿੱਖ ਨੁਮਾਇੰਦਿਆਂ ਨਾਲ ਮੀਟਿੰਗ ਕਰਨੀ ਚਾਹੀਦੀ ਹੈ। ਦਿੱਲੀ ਗੁਰਦੁਆਰਾ ਕਮੇਟੀ, ਸ਼੍ਰੋਮਣੀ ਕਮੇਟੀ, ਹਰਿਆਣਾ ਗੁਰਦੁਆਰਾ ਕਮੇਟੀ, ਤਖਤ ਪਟਨਾ ਸਾਹਿਬ ਦੀ ਕਮੇਟੀ, ਤਖਤ ਸ੍ਰੀ ਹਜ਼ੂਰ ਸਾਹਿਬ ਦੀ ਕਮੇਟੀ ਤੇ ਹੋਰ ਸੂਬਿਆਂ ਦੇ ਸਿੱਖ ਪ੍ਰਤੀਨਿਧਾਂ ਨੂੰ ਸੱਦ ਕੇ ਮੀਟਿੰਗ ਕਰਨੀ ਚਾਹੀਦੀ ਹੈ। ਜਿਸ ਤੋਂ ਬਾਅਦ ਸਰਕਾਰ ਵੱਲੋਂ ਅੱਜ ਇਹ ਮੀਟਿੰਗ ਨਹੀਂ ਕੀਤੀ ਗਈ।

ਜ਼ਿਕਰ ਕਰ ਦਈਏ ਕਿ ਆਨੰਦ ਮੈਰਿਜ ਐਕਟ ਦੇ ਤਹਿਤ ਵਿਆਹ ਰਜਿਸਟ੍ਰੇਸ਼ਨ ਨਿਯਮਾਂ 2016 ਵਿੱਚ ਸੋਧ ਕਰਨ ‘ਤੇ ਚਰਚਾ ਕਰਨ ਸਬੰਧੀ ਰੱਖ ਗਈ ਇਸ ਮੀਟਿੰਗ ਵਿਚ ਸਿੱਖਾਂ ਦੀ ਸਿਰਮੋਰ ਸੰਸਥਾ ਕਹੀ ਜਾਂਦੀ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੂੰ ਸ਼ਾਮਲ ਹੋਣ ਲਈ ਸੱਦਾ ਨਹੀਂ ਦਿੱਤਾ ਗਿਆ ਸੀ। ਜਿਸ ‘ਤੇ ਸ਼੍ਰੋਮਣੀ ਅਕਾਲੀ ਦਲ ਨੇ ਸਵਾਲ ਖੜ੍ਹੇ ਕੀਤੇ ਹਨ। ਸ਼੍ਰੋਮਣੀ ਅਕਾਲੀ ਦਲ ਦੇ ਬੁਲਾਰੇ ਤੇ ਸਾਬਕਾ ਮੰਤਰੀ ਦਲਜੀਤ ਸਿੰਘ ਚੀਮਾ ਨੇ ਨਾਰਾਜ਼ਗੀ ਜ਼ਾਹਿਰ ਕਰਦੇ ਹੋਏ ਕਿਹਾ ਸੀ ਕਿ ਸਿੱਖਾਂ ਦੀ ਸਰਵਉੱਚ ਸੰਸਥਾ SGPC ਨੂੰ ਆਨੰਦ ਮੈਰਿਜ ਐਕਟ ਸਬੰਧੀ ਗੱਲਬਾਤ ਕਰਨ ਲਈ ਪੰਜਾਬ ਸਰਕਾਰ ਵੱਲੋਂ ਸੱਦਾ ਨਾ ਭੇਜਣਾ ਨਿੰਦਣਯੋਗ ਹੈ।

ਦਸ ਦਈਏ ਕਿ ਪੰਜਾਬ ਵਿੱਚ ਆਨੰਦ ਮੈਰਿਜ ਐਕਟ ਲਾਗੂ ਕਰਨ ਸਬੰਧੀ ਰੱਖੀ ਗਈ ਬੈਠਕ ਵਿੱਚ ਨੋਟੀਫੀਕੇਸ਼ਨ ਅਨੁਸਾਰ ਸੰਤ ਬਾਬਾ ਬਲਬੀਰ ਸਿੰਘ ਸੀਚੇਵਾਲ, ਜੋ ਕਿ ਆਮ ਆਦਮੀ ਪਾਰਟੀ ਦੇ ਰਾਜ ਸਭਾ ਮੈਂਬਰ ਵੀ ਹਨ, ਨੂੰ ਵੀ ਬੈਠਕ ਵਿੱਚ ਸ਼ਾਮਲ ਹੋਣ ਦਾ ਸੱਦਾ ਦਿੱਤਾ ਗਿਆ ਹੈ। ਇਹਨਾਂ ਤੋਂ ਇਲਾਵਾ ਹਰਿਆਣਾ SGPC ਦੇ ਸਾਬਕਾ ਪ੍ਰਧਾਨ ਜਥੇਦਾਰ ਬਲਜੀਤ ਸਿੰਘ ਦਾਦੂਵਾਲ, ਬਾਬਾ ਬਲਬੀਰ ਸਿੰਘ ਬੁੱਢਾ ਦਲ, ਭਾਈ ਰਣਜੀਤ ਸਿੰਘ ਢੱਡਰੀਆਂ ਵਾਲੇ, ਬਾਬਾ ਸਰਬਜੋਤ ਸਿੰਘ ਬੇਦੀ, ਐਮ ਦਰਸ਼ਨ ਐਸ ਸ਼ਾਸਤਰੀ, ਪ੍ਰੋ. ਮਨਜੀਤ ਸਿੰਘ ਨਿੱਜਰ, ਪ੍ਰੋ. ਸੁਖਦਿਆਲ ਸਿੰਘ ਹੋਰਾਂ ਨੂੰ ਬੈਠਕ ਵਿੱਚ ਸ਼ਾਮਲ ਹੋਣ ਲਈ ਸੱਦਾ ਭੇਜਿਆ ਗਿਆ ਹੈ।

LEAVE A REPLY

Please enter your comment!
Please enter your name here

Share post:

Popular

More like this
Related

ਸਕੂਲ ਆਫ਼ ਐਮੀਨੈਂਸ ਦੇ ਉਦਘਾਟਨ ਮਗਰੋਂ ਭਖੀ ਸਿਆਸਤ, ‘ਆਪ’ ਵਿਧਾਇਕ ਨੇ ਆਪਣੀ ਹੀ ਸਰਕਾਰ ‘ਤੇ ਚੁੱਕੇ ਸਵਾਲ

ਆਮ ਆਦਮੀ ਪਾਰਟੀ ਦੇ ਸੁਪਰੀਮੋ ਅਰਵਿੰਦ ਕੇਜਰੀਵਾਲ ਪੰਜਾਬ ‘ਚ...

“ਅੱਜ ਦਾ ਭਾਰਤ ਦੁਨੀਆ ਦਾ ਵਿਸ਼ਵ ਮਿੱਤਰ ਹੈ, ਕੁਝ ਲੋਕ ਵੰਡ ‘ਚ ਰੁੱਝੇ ਹੋਏ ਹਨ”: PM ਮੋਦੀ ਦਾ ਵਿਰੋਧੀ ਗਠਜੋੜ ‘ਤੇ ਹਮਲਾ

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਬੀਨਾ ਰਿਫਾਇਨਰੀ ਵਿਖੇ ਪੈਟਰੋਕੈਮੀਕਲ...

ਭੋਪਾਲ ਵਿੱਚ ਕੀਤੀ ਜਾਵੇਗੀ ‘INDIA’ ਗਠਜੋੜ ਦੀ ਪਹਿਲੀ ਸਾਂਝੀ ਰੈਲੀ

ਕਈ ਮੀਟਿੰਗਾਂ ਤੋਂ ਬਾਅਦ, ਭਾਰਤ ਗਠਜੋੜ ਨੇ ਆਖਰਕਾਰ ਮੱਧ...