‘ਆਪ’ ਉਮੀਦਵਾਰ ਸੁਸ਼ੀਲ ਕੁਮਾਰ ਰਿੰਕੂ ਨੇ ਆਪਣੇ ਨਾਂ ਕੀਤੀ ਜਲੰਧਰ ਲੋਕ ਸਭਾ ਸੀਟ

ਜਲੰਧਰ ਲੋਕ ਸਭਾ ਸੀਟ ਆਖਿਰਕਾਰ ਆਮ ਆਦਮੀ ਪਾਰਟੀ ਦੀ ਪੰਜਾਬ ਸਰਕਾਰ ਨੇ ਵੱਡੀ ਲੀਡ ਨਾਲ ਆਪਣੇ ਨਾਮ ਕਰ ਲਈ ਹੈ।  ‘ਆਪ’ ਉਮੀਦਵਾਰ ਸੁਸ਼ੀਲ ਰਿੰਕੂ ਨੇ 60 ਹਜ਼ਾਰ ਵੋਟਾਂ ਨਾਲ ਕਾਂਗਰਸ ਦੇ ਉਮੀਦਵਾਰ ਕਰਮਜੀਤ ਕੌਰ ਚੌਧਰੀ ਨੂੰ ਹਰਾਇਆ ਅਤੇ ਲੋਕ ਸਭਾ ਜ਼ਿਮਣੀ ਚੋਣ ਵਿਚ ਜਿੱਤ ਦਰਜ ਕਰ ਲਈ ਹੈ। ਸੁਸ਼ੀਲ ਕੁਮਾਰ ਰਿੰਕੂ ਨੂੰ 302097 ਵੋਟਾਂ ਪਈਆਂ ਹਨ ਜਦਕਿ ਕਰਮਜੀਤ ਕੌਰ ਨੂੰ 243450 ਵੋਟਾਂ ਹਾਸਲ ਹੋਈਆਂ। ਉਥੇ ਹੀ ਅਕਾਲੀ ਦਲ ਦੇ ਉਮੀਦਵਾਰ ਸੁਖਵਿੰਦਰ ਸੁੱਖੀ 158354 ਵੋਟਾਂ ਨਾਲ ਤੀਜੇ ਸਥਾਨ ‘ਤੇ ਰਹੇ ਅਤੇ ਭਾਜਪਾ ਦੇ ਉਮੀਦਵਾਰ ਇੰਦਰ ਇਕਬਾਲ ਸਿੰਘ ਅਟਵਾਲ 134706 ਵੋਟਾਂ ਨਾਲ ਚੌਥੇ ਨੰਬਰ ‘ਤੇ ਰਹੇ। ਇਸ ਦੇ ਨਾਲ ਹੀ ਸੁਸ਼ੀਲ ਕੁਮਾਰ ਰਿੰਕੂ ਨੇ ਜਲੰਧਰ ਲੋਕ ਸਭਾ ਸੀਟ ‘ਤੇ ਵੱਡੀ ਜਿੱਤ ਦਰਜ ਕਰਕੇ ਇਤਿਹਾਸ ਰਚ ਦਿੱਤਾ ਹੈ। ਕਾਂਗਰਸ ਪਿਛਲੀ ਚੋਣਾਂ ਦੌਰਾਨ 4 ਵਾਰ ਤੋਂ ਇਸ ਸੀਟ ‘ਤੇ ਜਿੱਤ ਹਾਸਲ ਕਰਦੀ ਆ ਰਹੀ ਸੀ। ਕਾਂਗਰਸ ਦੇ ਇਸ ਗੜ੍ਹ ‘ਚ ‘ਆਪ’ ਸ਼ੁਰੂ ਤੋਂ ਹੀ ਅੱਗੇ ਚੱਲ ਰਹੀ ਸੀ। ‘ਆਪ’ ਉਮੀਦਵਾਰ ਰਿੰਕੂ ਦੇ ਘਰ ਵੀ ਵਰਕਰਾਂ ਦਾ ਇਕੱਠ ਸ਼ੁਰੂ ਹੋ ਗਿਆ ਹੈ। ਸਮਰਥਕਾਂ ਵਿਚ ਖ਼ੁਸ਼ੀ ਦੀ ਲਹਿਰ ਦੌੜ ਪਈ ਹੈ ਅਤੇ ਲੋਕਾਂ ਵੱਲੋਂ ਜਸ਼ਨ ਮਨਾਇਆ ਜਾ ਰਿਹਾ ਹੈ। 

LEAVE A REPLY

Please enter your comment!
Please enter your name here

Share post:

Popular

More like this
Related

ਸਕੂਲ ਆਫ਼ ਐਮੀਨੈਂਸ ਦੇ ਉਦਘਾਟਨ ਮਗਰੋਂ ਭਖੀ ਸਿਆਸਤ, ‘ਆਪ’ ਵਿਧਾਇਕ ਨੇ ਆਪਣੀ ਹੀ ਸਰਕਾਰ ‘ਤੇ ਚੁੱਕੇ ਸਵਾਲ

ਆਮ ਆਦਮੀ ਪਾਰਟੀ ਦੇ ਸੁਪਰੀਮੋ ਅਰਵਿੰਦ ਕੇਜਰੀਵਾਲ ਪੰਜਾਬ ‘ਚ...

“ਅੱਜ ਦਾ ਭਾਰਤ ਦੁਨੀਆ ਦਾ ਵਿਸ਼ਵ ਮਿੱਤਰ ਹੈ, ਕੁਝ ਲੋਕ ਵੰਡ ‘ਚ ਰੁੱਝੇ ਹੋਏ ਹਨ”: PM ਮੋਦੀ ਦਾ ਵਿਰੋਧੀ ਗਠਜੋੜ ‘ਤੇ ਹਮਲਾ

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਬੀਨਾ ਰਿਫਾਇਨਰੀ ਵਿਖੇ ਪੈਟਰੋਕੈਮੀਕਲ...

ਭੋਪਾਲ ਵਿੱਚ ਕੀਤੀ ਜਾਵੇਗੀ ‘INDIA’ ਗਠਜੋੜ ਦੀ ਪਹਿਲੀ ਸਾਂਝੀ ਰੈਲੀ

ਕਈ ਮੀਟਿੰਗਾਂ ਤੋਂ ਬਾਅਦ, ਭਾਰਤ ਗਠਜੋੜ ਨੇ ਆਖਰਕਾਰ ਮੱਧ...