ਆਮਦਨ ਤੋਂ ਵੱਧ ਜਾਇਦਾਦ ਬਣਾਉਣ ਦੇ ਮਾਮਲੇ ‘ਚ ਕਈ ਸਾਬਕਾ ਮੰਤਰੀ ਪੰਜਾਬ ਵਿਜੀਲੈਂਸ ਦੀ ਰਡਾਰ ‘ਤੇ ਚੱਲ ਰਹੇ ਹਨ। ਇਸ ਦੌਰਾਨ ਅੱਜ ਪੰਜਾਬ ਦੇ ਸਾਬਕਾ ਮੁੱਖ ਮੰਤਰੀ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਤੇ ਸਾਬਕਾ ਸਿਹਤ ਮੰਤਰੀ ਬਲਬੀਰ ਸਿੰਘ ਸਿੱਧੂ ਨੂੰ ਵਿਜੀਲੈਂਸ ਅੱਗੇ ਪੇਸ਼ ਹੋਣਾ ਸੀ। ਹਾਲਾਂਕਿ, ਸਾਬਕਾ ਸਿਹਤ ਮੰਤਰੀ ਤੇ ਕਾਂਗਰਸ ਛੱਡ ਕੇ ਭਾਜਪਾ ‘ਚ ਸ਼ਾਮਲ ਹੋਏ ਬਲਬੀਰ ਸਿੰਘ ਸਿੱਧੂ ਤਾਂ ਵਿਜੀਲੈਂਸ ਦਫ਼ਤਰ ਪਹੁੰਚੇ ਗਏ ਹਨ ਅਤੇ ਅਧਿਕਾਰੀਆਂ ਵਲੋਂ ਆਮਦਨ ਤੋਂ ਵੱਧ ਜਾਇਦਾਦ ਦੇ ਮਾਮਲੇ ਵਿੱਚ ਉਹਨਾਂ ਤੋਂ ਪੁੱਛਗਿੱਛ ਕੀਤੀ ਜਾ ਰਹੀ ਹੈ। ਵਿਜੀਲੈਂਸ ਨੂੰ ਸ਼ੱਕ ਹੈ ਕਿ ਉਸ ਨੇ ਵੀ ਆਮਦਨ ਤੋਂ ਵੱਧ ਜਾਇਦਾਦ ਬਣਾਈ ਹੈ। ਇਸ ਦੌਰਾਨ ਪੇਸ਼ ਹੋਣ ਤੋਂ ਪਹਿਲਾਂ ਬਲਬੀਰ ਸਿੰਘ ਸਿੱਧੂ ਨੇ ਕਿਹਾ ਸੀ ਕਿ ਉਹ ਵਿਜੀਲੈਂਸ ਦੇ ਸਾਰੇ ਸਵਾਲਾਂ ਦਾ ਜਵਾਬ ਦੇਣਗੇ।
ਉਥੇ ਹੀ ਦੂਜੇ ਪਾਸੇ ਪੰਜਾਬ ਦੇ ਸਾਬਕਾ ਮੁੱਖ ਮੰਤਰੀ ਅਤੇ ਕਾਂਗਰਸੀ ਆਗੂ ਚਰਨਜੀਤ ਚੰਨੀ ਨੇ ਵਿਜੀਲੈਂਸ ਤੋਂ ਇਕ ਹਫ਼ਤੇ ਦਾ ਸਮਾਂ ਮੰਗਿਆ ਹੈ। ਦਰਅਸਲ, ਸਾਬਕਾ CM ਚੰਨੀ ਵੱਲੋਂ ਦਸਤਾਵੇਜ਼ ਤੇ ਡਿਟੇਲ ਜੁਟਾਉਣ ਲਈ ਸਮਾਂ ਮੰਗਿਆ ਗਿਆ ਹੈ। ਦੱਸ ਦੇਈਏ ਕਿ ਇਸ ਤੋਂ ਪਹਿਲਾਂ ਸਾਬਕਾ CM ਚੰਨੀ ਤੋਂ ਵਿਜੀਲੈਂਸ ਨੇ 14 ਅਪ੍ਰੈਲ ਨੂੰ 7 ਘੰਟੇ ਤੋਂ ਵੀ ਜ਼ਿਆਦਾ ਪੁੱਛ ਗਿੱਛ ਕੀਤੀ ਸੀ ਤੇ ਉਨ੍ਹਾਂ ਤੋਂ ਸਵਾਲ ਜਵਾਬ ਕੀਤੇ ਗਏ ਸਨ ਤੇ ਉਨ੍ਹਾਂ ਨੂੰ ਅੱਜ 21 ਅਪ੍ਰੈਲ ਨੂੰ ਪ੍ਰੋਫਾਰਮਾ ਸਬਮਿਟ ਕਰਨ ਲਈ ਕਿਹਾ ਗਿਆ ਸੀ। ਪਰ ਹੁਣ ਉਹਨਾਂ ਨੇ ਦਸਤਾਵੇਜ਼ ਤੇ ਡਿਟੇਲ ਜੁਟਾਉਣ ਲਈ ਵਿਜੀਲੈਂਸ ਤੋਂ ਇਕ ਹਫ਼ਤੇ ਦਾ ਸਮਾਂ ਮੰਗਿਆ ਹੈ।