ਪੰਜਾਬ ਸਰਕਾਰ ਵਲੋਂ ਖੋਲ੍ਹੇ ਗਏ ਆਮ ਆਦਮੀ ਕਲੀਕਿਨਾਂ ਵਿਚ ਮੁਫਤ ਟੈਸਟ ਦਾ ਲਾਭ ਲੈਣ ਵਾਲੇ ਲੋਕਾਂ ਲਈ ਇਕ ਲਈ ਬੁਰੀ ਖ਼ਬਰ ਸਾਹਮਣੇ ਆਈ ਹੈ। ਦਸ ਦਈਏ ਕਿ ਮੁਫਤ ਟੈਸਟ ਦੀਆਂ ਸੇਵਾਵਾਂ ਪ੍ਰਦਾਨ ਕਰਨ ਵਾਲੀ ਕ੍ਰਿਸ਼ਨਾ ਡਾਇਗਨੋਸਟਿਕ ਨੇ ਆਮ ਆਦਮੀ ਕਲੀਨਿਕਾਂ ਵਿੱਚ ਮੁਫ਼ਤ ਟੈਸਟ ਸੇਵਾਵਾਂ ਦੇਣ ਤੋਂ ਇਨਕਾਰ ਕਰ ਦਿੱਤਾ ਹੈ।
ਸਿਹਤ ਤੇ ਪਰਿਵਾਰ ਭਲਾਈ ਪੰਜਾਬ ਦੇ ਡਾਇਰੈਕਟਰ ਨੇ ਪੰਜਾਬ ਭਰ ਦੇ ਸਿਵਲ ਸਰਜਨਾਂ ਨੂੰ ਹੁਕਮ ਭੇਜ ਕੇ ਇਸ ਦੀ ਜਾਣਕਾਰੀ ਦਿੱਤੀ ਹੈ। ਇਸ ਵਿੱਚ ਸਪੱਸ਼ਟ ਲਿਖਿਆ ਹੈ ਕਿ ਕ੍ਰਿਸ਼ਨਾ ਡਾਇਗਨੌਸਟਿਕਸ, ਜੋ ਆਮ ਆਦਮੀ ਕਲੀਨਿਕਾਂ ਵਿੱਚ ਸੇਵਾਵਾਂ ਪ੍ਰਦਾਨ ਕਰਦੀ ਹੈ, ਨੇ 16 ਫਰਵਰੀ 2023 ਨੂੰ ਇੱਕ ਪੱਤਰ ਵਿੱਚ ਸੂਚਿਤ ਕੀਤਾ ਸੀ ਕਿ ਉਹ 1 ਮਾਰਚ 2023 ਤੋਂ ਆਮ ਆਦਮੀ ਕਲੀਨਿਕਾਂ ਤੇ ਹੋਰ ਸਿਵਲ ਹਸਪਤਾਲਾਂ ਤੇ ਕਮਿਊਨਿਟੀ ਹੈਲਥ ਸੈਂਟਰਾਂ ਵਿੱਚ ਆਪਣੀਆਂ ਸੇਵਾਵਾਂ ਬੰਦ ਕਰ ਰਹੇ ਹਨ। ਇਸ ਹੁਕਮ ਨਾਲ ਆਮ ਆਦਮੀ ਪਾਰਟੀ ਨੇ ਸਾਰੇ ਕਲੀਨਿਕਾਂ, ਸਿਵਲ ਹਸਪਤਾਲਾਂ ਤੇ ਕਮਿਊਨਿਟੀ ਹੈਲਥ ਸੈਂਟਰਾਂ ਨੂੰ ਆਪਣੇ ਪ੍ਰਬੰਧ ਕਰਨ ਲਈ ਕਿਹਾ ਹੈ। ਉਨ੍ਹਾਂ ਨੂੰ ਆਦੇਸ਼ ਦਿੱਤੇ ਗਏ ਹਨ ਕਿ 2 ਮਾਰਚ 2023 ਤੋਂ ਯਾਨੀ ਅੱਜ ਤੋਂ ਸਾਰੇ ਇਕੱਠੇ ਕੀਤੇ ਟੈਸਟ ਨਜ਼ਦੀਕੀ ਸਰਕਾਰੀ ਲੈਬਾਰਟਰੀ ਨੂੰ ਸੌਂਪੇ ਜਾਣ।
ਇਸ ਤੋਂ ਬਾਅਦ ਹੁਣ ਪੰਜਾਬ ਸਰਕਾਰ ਵਿਰੋਧੀਆਂ ਦੇ ਨਿਸ਼ਾਨੇ ‘ਤੇ ਆ ਗਈ ਹੈ। ਕਾਂਗਰਸੀ ਵਿਧਾਇਕ ਸੁਖਪਾਲ ਸਿੰਘ ਖਹਿਰਾ ਨੇ ਵੀ ਟਵੀਟ ਜ਼ਰੀਏ ‘ਆਪ’ ‘ਤੇ ਨਿਸ਼ਾਨਾ ਸਾਧਿਆ ਹੈ। ਉਨ੍ਹਾਂ ਕਿਹਾ ਕਿ ਆਮ ਆਦਮੀ ਕਲੀਨਿਕ ਦਾ ਪ੍ਰਯੋਗ ਫੇਲ੍ਹ ਹੋਣ ਲੱਗਾ ਹੈ, ਕਿਉਂਕਿ ਵੱਖ-ਵੱਖ ਟੈਸਟਾਂ ਲਈ ਲੱਗੀਆਂ ਪ੍ਰਾਈਵੇਟ ਲੈਬਾਂ ਨੇ ਆਪਣੀਆਂ ਸੇਵਾਵਾਂ ਬੰਦ ਕਰ ਦਿੱਤੀਆਂ ਹਨ। ਇਹ ਉਦੋਂ ਹੁੰਦਾ ਹੈ ਜਦੋਂ ਅਰਵਿੰਦ ਕੇਜਰੀਵਾਲ ਅਤੇ ਭਗਵੰਤ ਮਾਨ ਵਰਗੇ ਸਿਆਸਤਦਾਨ ਆਪਣੇ ਅਵਿਵਹਾਰਕ ਏਜੰਡੇ ਨੂੰ ਮੌਜੂਦਾ ਸਿਹਤ ਸੰਭਾਲ ਨੂੰ ਪਟੜੀ ਤੋਂ ਉਤਾਰਨ ਲਈ ਸਿਰਫ ਬਾਊਂਡਰੀ ਅੰਕ ਹਾਸਲ ਕਰਨ ਲਈ ਮਜਬੂਰ ਕਰਦੇ ਹਨ।
ਉਥੇ ਹੀ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਟਵੀਟ ਕਰਦਿਆਂ ਆਮ ਆਦਮੀ ਪਾਰਟੀ ਦੇ ਮੁਹੱਲਾ ਕਲੀਨਿਕਾਂ ‘ਤੇ ਸਵਾਲ ਚੁੱਕੇ ਹਨ। ਉਹਨਾਂ ਟਵੀਟ ਕਰਦਿਆਂ ਲਿਖਿਆ, “ਆਮ ਆਦਮੀ ਪਾਰਟੀ ਦੇ ਮੁਹੱਲਾ ਕਲੀਨਿਕਾਂ ‘ਚ ਨਾ ਡਾਕਟਰ ਹਨ, ਨਾ ਦਵਾਈ ਅਤੇ ਨਾ ਹੀ ਕੋਈ ਲੈਬੋਰਟਰੀ ਟੈਸਟ ਕੀਤੇ ਜਾ ਰਹੇ ਹਨ। ਉਹਨਾਂ ਕਿਹਾ ਕਿ ਜੇਕਰ ਮੁਹੱਲਾਂ ਕਲੀਨਿਕਾਂ ‘ਚ ਇਸ ਤਰ੍ਹਾਂ ਦੇ ਹਾਲਾਤ ਹਨ ਤਾਂ ਫ਼ਿਰ ਅਕਾਲੀ ਸਰਕਾਰ ਵੇਲੇ ਚਲਾਏ ਸੇਵਾ ਕੇਂਦਰ ਬੰਦ ਕਰਕੇ 25-25 ਲੱਖ ਰੁਪਏ ਦਾ ਰੰਗ ਰੋਗਨ (ਪ੍ਰਤੀ ਕਲੀਨਿਕ) ਅਤੇ 50 ਕਰੋੜ ਰੁਪਏ ਦਾ ਦੇਸ਼ ਭਰ ‘ਚ ਇਸ਼ਤਿਹਾਰ ਕਿਉਂ? ਉਨ੍ਹਾਂ ਕਿਹਾ ਕਿ ਸੁਣਿਆ ਹੈ ਕਿ ਭਗਵੰਤ ਮਾਨ ਸਰਕਾਰ ਸਕੂਲਾਂ ‘ਤੇ ਵੀ ਇਹੀ ਕੰਮ ਕਰਨ ਜਾ ਰਹੀ ਹੈ।