ਇਕ ਪਾਸੇ ਬੀਬੀ ਜਗੀਰ ਕੌਰ ਨੇ ਬੀਜੇਪੀ ਨੂੰ ਦਿੱਤਾ ਸਮਰਥਨ, ਦੂਜੇ ਪਾਸੇ ਪੱਤਰ ਲਿੱਖ PM ਮੋਦੀ ਅੱਗੇ ਰੱਖੀ ਵੱਡੀ ਮੰਗ

ਸ਼੍ਰੋਮਣੀ ਅਕਾਲੀ ਦਲ ‘ਚੋਂ ਫਾਰਗ ਕੀਤੇ ਗਏ ਅਤੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਸਾਬਕਾ ਪ੍ਰਧਾਨ ਬੀਬੀ ਜਗੀਰ ਕੌਰ ਨੇ ਜਿਥੇ ਬੀਤੇ ਕੱਲ੍ਹ ਜਲੰਧਰ ਜ਼ਿਮਣੀ ਚੋਣ ‘ਚ ਭਾਜਪਾ ਨੂੰ ਸਮਰਥਨ ਦੇਣ ਦਾ ਐਲਾਨ ਕੀਤਾ ਹੈ। ਉਥੇ ਹੀ ਇਕ ਸਮਾਗਮ ’ਚ ਉਹਨਾਂ ਨੇ ਪੰਥਕ ਸ਼ਖ਼ਸੀਅਤਾਂ ਅਤੇ ਹੋਰ ਜਥੇਬੰਦੀਆਂ ਦੀ ਮੌਜੂਦਗੀ ਵਿਚ ਬੀਜੇਪੀ ਦੇ ਪੰਜਾਬ ਮਾਮਲਿਆਂ ਦੇ ਇੰਚਾਰਜ ਅਤੇ ਗੁਜਰਾਤ ਦੇ ਸਾਬਕਾ ਮੁੱਖ ਮੰਤਰੀ ਵਿਜੇ ਰੁਪਾਨੀ ਨੂੰ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੇ ਨਾਂ 10 ਤੋਂ ਵੱਧ ਮੰਗਾਂ ਵਾਲਾ ਪੱਤਰ ਸੌਂਪਿਆ।

ਬੀਬੀ ਜਗੀਰ ਕੌਰ ਵੱਲੋਂ ਪ੍ਰਧਾਨ ਮੰਤਰੀ ਦੇ ਨਾਂ ਦਿੱਤੇ ਪੱਤਰ ’ਚ ਪਹਿਲੀ ਮੰਗ ਸੀ ਕਿ ਇੰਦਰਾ ਗਾਂਧੀ ਕੌਮਾਂਤਰੀ ਹਵਾਈ ਅੱਡੇ ਦਾ ਨਾਂ ਸ੍ਰੀ ਗੁਰੂ ਤੇਗ ਬਹਾਦਰ ਜੀ ਦੇ ਨਾਂ ’ਤੇ ਰੱਖਿਆ ਜਾਵੇ, ਇਸ ਤੋਂ ਇਲਾਵਾ ਦਿੱਲੀ ’ਚ ਬਾਬਾ ਬੰਦਾ ਸਿੰਘ ਬਹਾਦਰ ਦੀ ਯਾਦ ਵਿਚ ਕੌਮੀ ਸੰਸਥਾ ਜਾਂ ਯੂਨੀਵਰਸਿਟੀ ਬਣਾਈ ਜਾਵੇ, ਸਿੱਕਮ ਦਾ ਡਾਂਗਮਾਰ ਗੁਰਦੁਆਰਾ ਸਾਹਿਬ, 1984 ਦੀ ਨਸਲਕੁਸ਼ੀ ਦੌਰਾਨ ਪੀੜਤਾਂ ਨੂੰ ਮੁਆਵਾਜ਼ਾ ਦਿੱਤਾ ਜਾਵੇ, ਐੱਨ. ਸੀ. ਈ. ਆਰ. ਟੀ. ਦੀਆਂ ਕਿਤਾਬਾਂ ਵਿਚ ਸਿੱਖਾਂ ਨਾਲ ਸਬੰਧਤ ਇਤਿਹਾਸ ਨੂੰ ਦਰੁੱਸਤ ਕੀਤਾ ਜਾਵੇ, ਸੋਸ਼ਲ ਮੀਡੀਆ ਸਮੇਤ ਹਰ ਪਲੇਟਫਾਰਮ ਤੋਂ ਸਿੱਖਾਂ ਵਿਰੁੱਧ ਕੀਤੇ ਜਾ ਰਹੇ ਨਫ਼ਰਤੀ ਪ੍ਰਚਾਰ ਨੂੰ ਠੱਲ੍ਹ ਪਾਈ ਜਾਵੇ, ਧਰਮੀ ਸਿੱਖ ਫੌਜੀਆਂ ਦੇ ਮੁੜ ਵਸੇਬੇ, ਅੱਤਵਾਦ ਤੋਂ ਪੀੜਤ ਲੋਕਾਂ ਨੂੰ ਮੁਆਵਜ਼ਾ ਅਤੇ ਬੰਦੀ ਸਿੰਘਾਂ ਦੀ ਰਿਹਾਈ ਕੀਤੀ ਜਾਵੇ ਸ਼ਾਮਲ ਹਨ।

ਬੀਬੀ ਜਗੀਰ ਕੌਰ ਨੇ ਭਾਵੁਕ ਹੁੰਦਿਆਂ ਕਿਹਾ ਕਿ ਸਿੱਖ ਭਾਈਚਾਰਾ ਵੱਡੇ ਪੱਧਰ ’ਤੇ ਇਹ ਮਹਿਸੂਸ ਕਰਦਾ ਹੈ ਕਿ ਜਦੋਂ ਸਰਕਾਰ ਦੇ ਅਣਥੱਕ ਯਤਨਾਂ ਕਾਰਨ ਅੱਤਵਾਦ ਦਾ ਦੌਰ ਖ਼ਤਮ ਹੋ ਗਿਆ ਸੀ ਤਾਂ ਫਿਰ ਬੰਦੀ ਸਿੰਘਾਂ ਨੂੰ ਮੁਆਫ਼ੀ ਦੇਣੀ ਚਾਹੀਦੀ ਸੀ। ਉਨ੍ਹਾਂ ਕਿਹਾ ਕਿ ਇਸ ਦੇ ਬਾਵਜੂਦ ਜ਼ਿਆਦਾਤਰ ਕੈਦੀ ਆਪਣੀ ਸਜ਼ਾ ਪੂਰੀ ਕਰਨ ਤੋਂ ਬਾਅਦ ਵੀ ਜੇਲ੍ਹਾਂ ’ਚ ਬੰਦ ਹਨ, ਉਨ੍ਹਾਂ ’ਚੋਂ ਬਹੁਤੇ ਬਜ਼ੁਰਗ ਤੇ ਕਮਜ਼ੋਰ ਹੋ ਚੁੱਕੇ ਹਨ। ਉਨ੍ਹਾਂ  ਕਿਹਾ ਕਿ ਹਾਲ ਹੀ ’ਚ ਪੰਜਾਬ ’ਚ ਇੰਨੇ ਵੱਡੇ ਪੱਧਰ ’ਤੇ ਕੇਂਦਰੀ ਬਲ ਲਾ ਕੇ ਜੋ ਆਪ੍ਰੇਸ਼ਨ ਕੀਤਾ ਗਿਆ, ਉਸ ਦੀ ਲੋੜ ਨਹੀਂ ਸੀ। ਇਸ ਵਿਚ ਬਹੁਤ ਸਾਰੀਆਂ ਗ੍ਰਿਫ਼ਤਾਰੀਆਂ ਅਤੇ ਇੰਟਰਨੈੱਟ ਸੇਵਾਵਾਂ ਨੂੰ ਬੰਦ ਕਰਨਾ ਸ਼ਾਮਲ ਹੈ। ਪੁਲਸ ਦੀ ਇਹ ਕਾਰਵਾਈ ਗਰਮਖਿਆਲੀਆਂ ਦੀ ਵਿਚਾਰਧਾਰਾ ਦਾ ਪ੍ਰਚਾਰ ਕਰਨ ਵਾਲਿਆਂ ਲਈ ਇਕ ਝਟਕਾ ਹੋ ਸਕਦੀ ਹੈ ਪਰ ਇਹ ਵਿਸ਼ਵਾਸ ਕਰਨਾ ਮੁਸ਼ਕਿਲ ਹੈ ਕਿ ਕੀ ਇਹ ਲੰਬੇ ਸਮੇਂ ਦਾ ਇਲਾਜ ਹੈ। ਬੀਬੀ ਜਗੀਰ ਕੌਰ ਨੇ ਕਿਹਾ ਕਿ ਐੱਨ. ਸੀ. ਈ. ਆਰ. ਟੀ. ਦੀਆਂ ਕਿਤਾਬਾਂ ’ਚ ਸਿੱਖ ਇਤਿਹਾਸ ਦੇ ਤੱਥਾਂ ਨੂੰ ਤੋੜ-ਮਰੋੜ ਕੇ ਪੇਸ਼ ਕੀਤਾ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਇਹ ਮਾਮਲਾ ਬਹੁਤ ਹੀ ਸੰਵੇਦਨਸ਼ੀਲ ਹੈ ਅਤੇ ਭਾਰਤ ਸਰਕਾਰ ਨੂੰ ਸਿੱਖ ਇਤਿਹਾਸ ਨਾਲ ਸਬੰਧਤ ਤੱਥਾਂ ਅਤੇ ਮਸਲਿਆਂ ਦੀ ਸਮੀਖਿਆ ਕਰਨੀ ਚਾਹੀਦੀ ਹੈ। ਨਫ਼ਰਤ ਭਰੇ ਭਾਸ਼ਣ ਦਾ ਜ਼ਿਕਰ ਕਰਦਿਆਂ ਬੀਬੀ ਜਗੀਰ ਕੌਰ ਨੇ ਕਿਹਾ ਕਿ ਭਾਰਤ ਸਰਕਾਰ ਸੂਬਿਆਂ ਅਤੇ ਸਮੁੱਚੇ ਦੇਸ਼ ਵਿਚ ਸ਼ਾਂਤੀਪੂਰਨ ਮਾਹੌਲ ਨੂੰ ਬਣਾਈ ਰੱਖਣ ਲਈ ਸਿੱਖਾਂ ਬਾਰੇ ਨਫ਼ਰਤੀ ਪ੍ਰਚਾਰ ਨੂੰ ਸਖ਼ਤੀ ਨਾਲ ਰੋਕੇ। ਉਨ੍ਹਾਂ ਕਿਹਾ ਕਿ ਕੇਂਦਰ ਸਰਕਾਰ ਮਾਣਯੋਗ ਸੁਪਰੀਮ ਕੋਰਟ ਦੇ ਹੁਕਮਾਂ ਨੂੰ ਲਾਗੂ ਕਰਨ ਲਈ ਸੂਬਿਆਂ ਨੂੰ ਨਿਰਦੇਸ਼ ਜਾਰੀ ਕਰ ਸਕਦੀ ਹੈ। ਇਸ ਦੌਰਾਨ ਭਾਜਪਾ ਆਗੂ ਵਿਜੇ ਰੂਪਾਨੀ ਨੇ ਮੰਗ-ਪੱਤਰ ਪ੍ਰਾਪਤ ਕਰਦਿਆਂ ਭਰੋਸਾ ਦਿੱਤਾ ਕਿ ਉਹ ਇਸ ਬਾਰੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਤੇ ਅਮਿਤ ਸ਼ਾਹ ਨਾਲ ਵਿਚਾਰ-ਵਟਾਂਦਰਾ ਕਰ ਕੇ ਇਕ-ਇਕ ਮੰਗ ਨੂੰ ਪੂਰਾ ਕਰਵਾਉਣ ਲਈ ਪੂਰੀ ਵਾਹ ਲਗਾਉਣਗੇ।

LEAVE A REPLY

Please enter your comment!
Please enter your name here

Share post:

Popular

More like this
Related

ਸਕੂਲ ਆਫ਼ ਐਮੀਨੈਂਸ ਦੇ ਉਦਘਾਟਨ ਮਗਰੋਂ ਭਖੀ ਸਿਆਸਤ, ‘ਆਪ’ ਵਿਧਾਇਕ ਨੇ ਆਪਣੀ ਹੀ ਸਰਕਾਰ ‘ਤੇ ਚੁੱਕੇ ਸਵਾਲ

ਆਮ ਆਦਮੀ ਪਾਰਟੀ ਦੇ ਸੁਪਰੀਮੋ ਅਰਵਿੰਦ ਕੇਜਰੀਵਾਲ ਪੰਜਾਬ ‘ਚ...

“ਅੱਜ ਦਾ ਭਾਰਤ ਦੁਨੀਆ ਦਾ ਵਿਸ਼ਵ ਮਿੱਤਰ ਹੈ, ਕੁਝ ਲੋਕ ਵੰਡ ‘ਚ ਰੁੱਝੇ ਹੋਏ ਹਨ”: PM ਮੋਦੀ ਦਾ ਵਿਰੋਧੀ ਗਠਜੋੜ ‘ਤੇ ਹਮਲਾ

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਬੀਨਾ ਰਿਫਾਇਨਰੀ ਵਿਖੇ ਪੈਟਰੋਕੈਮੀਕਲ...

ਭੋਪਾਲ ਵਿੱਚ ਕੀਤੀ ਜਾਵੇਗੀ ‘INDIA’ ਗਠਜੋੜ ਦੀ ਪਹਿਲੀ ਸਾਂਝੀ ਰੈਲੀ

ਕਈ ਮੀਟਿੰਗਾਂ ਤੋਂ ਬਾਅਦ, ਭਾਰਤ ਗਠਜੋੜ ਨੇ ਆਖਰਕਾਰ ਮੱਧ...