ਸ਼੍ਰੋਮਣੀ ਅਕਾਲੀ ਦਲ ਅੰਮ੍ਰਿਤਸਰ ਦੇ ਪ੍ਰਧਾਨ ਅਤੇ ਮੈਂਬਰ ਪਾਰਲੀਮੈਂਟ ਸਿਮਰਨਜੀਤ ਸਿੰਘ ਮਾਨ ਤਲਵੰਡੀ ਸਾਬੋ ਵਿਖੇ ਪਹੁੰਚੇ। ਇਸ ਦੌਰਾਨ ਉਹਨਾਂ ਵਲੋਂ ਇਕ ਪੰਥਕ ਕਾਨਫਰੰਸ ਕੀਤੀ ਗਈ। ਜਿਸ ਵਿਚ ਉਹਨਾਂ ਨੇ ਵੱਖ-ਵੱਖ ਮੁੱਦਿਆਂ ਨੂੰ ਲੈਕੇ ਆਪਣਾ ਬਿਆਨ ਜਾਰੀ ਕੀਤਾ ਹੈ। ਇਸ ਦੌਰਾਨ ਉਹਨਾਂ ਨੇ ਅੰਮ੍ਰਿਤਪਾਲ ਸਿੰਘ ਦੇ ਸਰੰਡਰ ਕਰਨ ‘ਤੇ ਬਿਆਨ ਦਿੰਦੇ ਹੋਏ ਕਿਹਾ ਕਿ ਸਿੱਖ ਕਦੇ ਵੀ ਸਰੰਡਰ ਨਹੀਂ ਕਰਦੇ। ਨਾਲ ਹੀ ਉਹਨਾਂ ਸੁਨੇਹਾ ਦਿੱਤਾ ਕਿ ਅੰਮ੍ਰਿਤਪਾਲ ਨੂੰ ਸਰੰਡਰ ਨਹੀਂ ਕਰਨਾ ਚਾਹੀਦਾ।
ਇਸ ਤੋਂ ਇਲਾਵਾ ਐਮ.ਪੀ. ਮਾਨ ਨੇ ਜਥੇਦਾਰ ਹਰਪ੍ਰੀਤ ਸਿੰਘ ਦੀ ਨਿਯੁਕਤੀ ‘ਤੇ ਵੀ ਸਵਾਲ ਚੁੱਕੇ। ਉਹਨਾਂ ਕਿਹਾ ਕਿ ਉਹ ਕਦੇ ਵੀ ਸਿੱਖੀ ਦੀ ਗੱਲ ਨਹੀਂ ਕਰ ਸਕਦੇ। ਉਹਨਾਂ ਕਿਹਾ ਕਿ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਕਾਨੂੰਨ ਮੁਤਾਬਕ ਜਥੇਦਾਰ ਦੀ ਨਿਯੁਕਤੀ ਜਾਇਜ਼ ਨਹੀਂ ਹੈ। ਇਸ ਤੋਂ ਇਲਾਵਾ ਉਹਨਾਂ ਨੇ ਜਲੰਧਰ ਲੋਕ ਸਭਾ ਜ਼ਿਮਣੀ ਚੋਣ ਲਈ ਆਪਣੀ ਪਾਰਟੀ ਦੀ ਜਿੱਤ ਦਾ ਦਾਅਵਾ ਵੀ ਠੋਕਿਆ ਹੈ। ਨਾਲ ਹੀ ਉਹਨਾਂ ਕਿਹਾ ਕਿ ਨੌਜਵਾਨਾਂ ‘ਤੇ ਐਨ.ਐਸ.ਏ. ਲਗਾਉਣ ਗਲਤ ਹੈ। ਅੰਮ੍ਰਿਤਪਾਲ ਖਿਲਾਫ਼ ਕੋੲ ਜੁਰਮ ਦਾ ਸਬੂਤ ਨਹੀਂ ਆਇਆ ਹੈ ਜੇਕਰ ਆਇਆ ਹੁੰਦਾ ਤਾਂ ਉਸ ਖਿਲਾਫ਼ ਪਰਚਾ ਦਰਜ ਹੋਇਆ ਹੁੰਦਾ।