ਓਡੀਸਾ ਦੇ ਬਾਲਾਸੋਰ ਜ਼ਿਲ੍ਹੇ ‘ਚ ਹੋਏ ਤਿਕੋਣੇ ਰੇਲ ਹਾਦਸੇ ਤੋਂ ਬਾਅਦ ਦੇਸ਼ ਦੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਘਟਨਾ ਸਥਾਨ ‘ਤੇ ਪਹੁੰਚੇ। ਇਸ ਮੌਕੇ ਉਹਨਾਂ ਦੇ ਨਾਲ ਰੇਲ ਮੰਤਰੀ ਅਸ਼ਵਨੀ ਵੈਸ਼ਨਵ ਤੋਂ ਇਲਾਵਾ ਕਈ ਪ੍ਰਸ਼ਾਸਨਿਕ ਅਧਿਕਾਰੀ ਵੀ ਮੌਜੂਦ ਰਹੇ। ਇਸਤੋਂ ਬਾਅਦ ਉਹ ਬਾਲੇਸ਼ਵਰ ਦੇ ਇਕ ਹਸਪਤਾਲ ਦਾ ਦੌਰਾ ਕਰਕੇ ਜ਼ਖ਼ਮੀਆਂ ਦਾ ਹਾਲਚਾਲ ਜਾਣਨਗੇ। ਇਸਤੋਂ ਪਹਿਲਾਂ ਪੀ.ਐੱਮ. ਮੋਦੀ ਨੇ ਦਿੱਲੀ ‘ਚ ਕੋਰੋਮੰਡਲ ਰੇਲ ਹਾਦਸੇ ‘ਤੇ ਅਹਿਮ ਬੈਠਕ ਕਰਕੇ ਮਾਮਲੇ ਦੀ ਜਾਣਕਾਰੀ ਲਈ ਸੀ।
ਦਸ ਦਈਏ ਕਿ ਓਡੀਸ਼ਾ ਦੇ ਬਾਲਾਸੋਰ ‘ਚ ਸ਼ੁੱਕਰਵਾਰ ਸ਼ਾਮ ਨੂੰ ਕੋਰੋਮੰਡਲ ਐਕਸਪ੍ਰੈਸ ਅਤੇ ਬੇਂਗਲੁਰੂ-ਹਾਵੜਾ ਐਕਸਪ੍ਰੈਸ ਰੇਲ ਦੇ ਪਟੜੀ ਤੋਂ ਉਤਰਨ ਅਤੇ ਇਕ ਮਾਲਗੱਡੀ ਨਾਲ ਟਕਰਾਉਣ ਨਾਲ ਜੁੜੇ ਰੇਲ ਹਾਦਸੇ ‘ਚ ਮ੍ਰਿਤਕਾਂ ਦੀ ਗਿਣਤੀ ਵੱਧ ਕੇ 288 ਹੋ ਗਈ ਹੈ। ਇਸ ਹਾਦਸੇ ‘ਚ 900 ਤੋਂ ਵੱਧ ਯਾਤਰੀ ਜ਼ਖ਼ਮੀ ਵੀ ਹੋਏ ਹਨ।