ਕਲਮ ਛੋੜ੍ਹ ਹੜਤਾਲ ਕਰਨ ਵਾਲੇ ਮੁਲਾਜ਼ਮਾਂ ਨੂੰ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਸਿੱਧੀ ਚੇਤਾਵਨੀ

11 ਤੋਂ 13 ਸਤੰਬਰ ਤੱਕ ਕਲਮ ਛੋੜ੍ਹ ਹੜਤਾਲ ਕਰਨ ਵਾਲੇ ਮੁਲਾਜ਼ਮਾਂ ਨੂੰ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਸਿੱਧੀ ਚੇਤਾਵਨੀ ਜਾਰੀ ਕਰ ਦਿੱਤੀ ਹੈ। ਟਵੀਟ ਜਾਰੀ ਕਰਦੇ ਹੋਏ ਮੁੱਖ ਮੰਤਰੀ ਭਗਵੰਤ ਮਾਨ ਨੇ ਲਿਖਿਆ, “ਜਾਣਕਾਰੀ ਮੁਤਾਬਕ ਪਟਵਾਰੀ, ਕਾਨੂੰਨਗੋ, ਕਿਸੇ ਰਿਸ਼ਵਤ ਮਾਮਲੇ ਚ ਫਸੇ ਅਪਣੇ ਇੱਕ ਸਾਥੀ ਦੇ ਹੱਕ ‘ ਚ ਅਤੇ ਡੀਸੀ ਦਫ਼ਤਰ ਕਰਮਚਾਰੀ ਆਪਣੀਆਂ ਨਿੱਜੀ ਮੰਗਾਂ ਨੂੰ ਲੈ ਕੇ ਆਉਂਦੇ ਦਿਨਾਂ ਚ ਕਲਮ ਛੋੜ੍ਹ ਹੜਤਾਲ ਕਰਨਗੇ। ਮੈਂ ਦੱਸਣਾ ਚਾਹੁੰਦਾ ਹਾਂ ਕਿ ਕਲਮ ਛੋੜ੍ਹ ਹੜਤਾਲ ਕਰੋ ਪਰ ਬਾਅਦ ਵਿੱਚ ਕਲਮ ਥੋਡੇ ਹੱਥਾਂ ਚ ਦੇਣੀ ਹੈ ਜਾਂ ਨਹੀਂ ਇਹ ਫੈਸਲਾ ਸਰਕਾਰ ਕਰੇਗੀ। ਸਾਡੇ ਕੋਲ ਬਹੁਤ ਪੜ੍ਹੇ ਲਿਖੇ ਬੇਰੁਜ਼ਗਾਰ ਮੌਜੂਦ ਨੇ ਜੋ ਤੁਹਾਡੇ ਵਾਲੀਆਂ ਕਲਮਾਂ ਫੜ੍ਹਣ ਨੂੰ ਤਿਆਰ ਬੈਠੇ ਹਨ। ਪੰਜਾਬ ਦੇ ਲੋਕਾਂ ਦੀ ਖੱਜਲ ਖੁਆਰੀ ਨਹੀ ਹੋਣ ਦਿੱਤੀ ਜਾਵੇਗੀ।”

ਜ਼ਿਕਰਯੋਗ ਹੈ ਕਿ ਮਨਿਸਟੀਰੀਅਲ ਸਟਾਫ਼ ਯੂਨੀਅਨ ਨੇ ਮੁੜ ਸਰਕਾਰ ਖ਼ਿਲਾਫ਼ ਸੰਘਰਸ਼ ਦਾ ਐਲਾਨ ਕੀਤਾ ਸੀ। ਮੀਟਿੰਗ ਤੋਂ ਬਾਅਦ ਮੁਲਾਜ਼ਮ ਆਗੂਆਂ ਨੇ ਫੈਸਲਾ ਕੀਤਾ ਸੀ ਕਿ ਡੀਸੀ ਮੁਲਾਜ਼ਮ ਯੂਨੀਅਨ ਵੱਲੋਂ 11 ਸਤੰਬਰ ਤੋਂ 13 ਸਤੰਬਰ ਤੱਕ ਪੰਜਾਬ ਭਰ ਵਿੱਚ ਕਲਮ ਛੋੜ ਹੜਤਾਲ ਕੀਤੀ ਜਾਵੇਗੀ। ਯੂਨੀਅਨ ਦਾ ਕਹਿਣਾ ਹੈ ਕਿ ਸਰਕਾਰ ਨੇ ਉਨ੍ਹਾਂ ਦੀਆਂ ਮੰਗਾਂ ਨੂੰ ਪੂਰਾ ਨਹੀਂ ਕੀਤਾ, ਸਰਕਾਰ ਵਾਰ-ਵਾਰ ਆਪਣੇ ਵਾਅਦਿਆਂ ਤੋਂ ਉਲਟ ਜਾ ਰਹੀ ਹੈ, ਜਿਸ ਕਾਰਨ ਕਲਮ ਛੋੜ੍ਹ ਹੜਤਾਲ ਕੀਤੀ ਜਾਵੇਗੀ।

LEAVE A REPLY

Please enter your comment!
Please enter your name here

Share post:

Popular

More like this
Related

ਸਕੂਲ ਆਫ਼ ਐਮੀਨੈਂਸ ਦੇ ਉਦਘਾਟਨ ਮਗਰੋਂ ਭਖੀ ਸਿਆਸਤ, ‘ਆਪ’ ਵਿਧਾਇਕ ਨੇ ਆਪਣੀ ਹੀ ਸਰਕਾਰ ‘ਤੇ ਚੁੱਕੇ ਸਵਾਲ

ਆਮ ਆਦਮੀ ਪਾਰਟੀ ਦੇ ਸੁਪਰੀਮੋ ਅਰਵਿੰਦ ਕੇਜਰੀਵਾਲ ਪੰਜਾਬ ‘ਚ...

“ਅੱਜ ਦਾ ਭਾਰਤ ਦੁਨੀਆ ਦਾ ਵਿਸ਼ਵ ਮਿੱਤਰ ਹੈ, ਕੁਝ ਲੋਕ ਵੰਡ ‘ਚ ਰੁੱਝੇ ਹੋਏ ਹਨ”: PM ਮੋਦੀ ਦਾ ਵਿਰੋਧੀ ਗਠਜੋੜ ‘ਤੇ ਹਮਲਾ

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਬੀਨਾ ਰਿਫਾਇਨਰੀ ਵਿਖੇ ਪੈਟਰੋਕੈਮੀਕਲ...

ਭੋਪਾਲ ਵਿੱਚ ਕੀਤੀ ਜਾਵੇਗੀ ‘INDIA’ ਗਠਜੋੜ ਦੀ ਪਹਿਲੀ ਸਾਂਝੀ ਰੈਲੀ

ਕਈ ਮੀਟਿੰਗਾਂ ਤੋਂ ਬਾਅਦ, ਭਾਰਤ ਗਠਜੋੜ ਨੇ ਆਖਰਕਾਰ ਮੱਧ...