ਕੇਂਦਰੀ ਮੰਤਰੀ ਮੰਡਲ ਵਿੱਚ ਵੱਡਾ ਫੇਰਬਦਲ ਕੀਤਾ ਗਿਆ ਹੈ। ਮਿਲੀ ਜਾਣਕਾਰੀ ਮੁਤਾਬਕ ਰਾਸ਼ਟਰਪਤੀ ਦ੍ਰਪਦੀ ਮੁਰਮੂ ਨੇ ਅਰਜੁਨ ਰਾਮ ਮੇਘਵਾਲ ਨੂੰ ਵੀਰਵਾਰ ਨੂੰ ਨਵਾਂ ਕਾਨੂੰਨ ਮੰਤਰੀ ਨਿਯੁਕਤ ਕੀਤਾ ਹੈ। ਦਸ ਦਈਏ ਕਿ ਕਾਨੂੰਨ ਮੰਤਰਾਲੇ ਪਹਿਲਾਂ ਰਿਜਿਜੂ ਕੋਲ ਸੀ ਪਰ ਹੁਣ ਇਹ ਮੰਤਰਾਲਾ ਉਹਨਾਂ ਤੋਂ ਲੈਕੇ ਅਰਜੁਨ ਰਾਮ ਮੇਘਵਾਲ ਨੂੰ ਦੇ ਦਿੱਤਾ ਗਿਆ ਹੈ ਜਦਕਿ ਕਿਰਨ ਰਿਜਿਜੂ ਨੂੰ ਹੁਣ ਧਰਤੀ ਵਿਗਿਆਨ ਮੰਤਰਾਲੇ ਦਾ ਪੋਰਟਫੋਲੀਓ ਸੌਂਪਿਆ ਗਿਆ ਹੈ।
ਰਾਸ਼ਟਰਪਤੀ ਭਵਨ ਵੱਲੋਂ ਜਾਰੀ ਇੱਕ ਬਿਆਨ ਵਿੱਚ ਕਿਹਾ ਗਿਆ ਹੈ ਕਿ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਸਲਾਹ ਅਨੁਸਾਰ ਰਾਸ਼ਟਰਪਤੀ ਦ੍ਰੋਪਦੀ ਮੁਰਮੂ ਨੇ ਕੇਂਦਰੀ ਮੰਤਰੀ ਮੰਡਲ ਵਿੱਚ ਮੰਤਰੀਆਂ ਦੇ ਵਿਭਾਗਾਂ ‘ਚ ਮੁੜ ਫੇਰਬਦਲ ਕੀਤਾ ਹੈ। ਰਾਜ ਮੰਤਰੀ ਮੇਘਵਾਲ ਨੂੰ ਉਨ੍ਹਾਂ ਦੇ ਮੌਜੂਦਾ ਵਿਭਾਗਾਂ ਤੋਂ ਇਲਾਵਾ ਕਾਨੂੰਨ ਅਤੇ ਨਿਆਂ ਮੰਤਰਾਲੇ ਦਾ ਚਾਰਜ ਸੌਂਪਿਆ ਗਿਆ ਹੈ। ਉਹ ਵਰਤਮਾਨ ਵਿੱਚ ਸੰਸਦੀ ਮਾਮਲਿਆਂ ਦੇ ਰਾਜ ਮੰਤਰੀ ਅਤੇ ਸੱਭਿਆਚਾਰ ਰਾਜ ਮੰਤਰੀ ਹਨ। ਉਥੇ ਹੀ ਦੂਜੇ ਪਾਸੇ ਰਿਜਿਜੂ ਨੂੰ ਪ੍ਰਿਥਵੀ ਵਿਗਿਆਨ ਮੰਤਰਾਲਾ ਦਾ ਚਾਰਜ ਦਿੱਤਾ ਗਿਆ ਹੈ।