CANADA:
ਜਲੰਧਰ ਜ਼ਿਲ੍ਹੇ ਦੇ ਪਿੰਡ ਬੁੱਟਰਾਂ ਦੇ ਰਹਿਣ ਵਾਲੇ 16 ਸਾਲਾ ਅੰਮ੍ਰਿਤਧਾਰੀ ਸਿੱਖ ਜਪਗੋਬਿੰਦ ਸਿੰਘ ਨੇ ਕੈਨੇਡਾ ਵਿੱਚ ਸਿਰਜਿਆ ਇਤਿਹਾਸ, ਜਪਗੋਬਿੰਦ ਨੇ ਬਹੁਤ ਛੋਟੀ ਉਮਰ ਵਿਚ ਸੋਲੋ ਪਾਇਲਟ ਦਾ ਲਾਇਸੈਂਸ ਹਾਸਲ ਕਰਕੇ ਸਭ ਨੂੰ ਹੈਰਾਨ ਕਰ ਦਿੱਤਾ।
ਕੈਨੇਡਾ ਟਰਾਂਸਪੋਰਟ ਵਿਭਾਗ ਨੇ ਜਪਗਬਿੰਦ ਸਿੰਘ ਨੂੰ ਜਹਾਜ਼ ਉਡਾਉਣ ਦਾ ਲਾਇਸੈਂਸ ਜਾਰੀ ਕੀਤਾ ਹੈ। ਜਗਗੋਬਿੰਦ ਸਿੰਘ ਨੇ ਬ੍ਰਿਟਿਸ਼ ਕੋਲੰਬੀਆ, ਕੈਨੇਡਾ ਤੋਂ ਪਾਇਲਟ ਬਣਨ ਦੀ ਤਿਆਰੀ ਸ਼ੁਰੂ ਕੀਤੀ ਅਤੇ ਕੈਨੇਡਾ ਦੇ ਸਾਰੇ ਹਿੱਸਿਆਂ ਵਿਚ ਸਿਖਲਾਈ ਲੈਣ ਤੋਂ ਬਾਅਦ, ਕਿਊਬਿਕ ਵਿਚ ਉਨ੍ਹਾਂ ਦੀ ਆਖਰੀ ਸਿਖਲਾਈ ਸਮਾਪਤ ਹੋਈ।
ਇਸ ਤੋਂ ਬਾਅਦ ਜਗਗੋਬਿੰਦ ਸਿੰਘ 16 ਸਾਲ ਦੀ ਉਮਰ ਵਿਚ ਪਾਇਲਟ ਬਣ ਗਿਆ ਹੈ। ਜਪਗੋਬਿੰਦ ਸਿੰਘ ਮੂਲ ਰੂਪ ਵਿੱਚ ਇੱਕ ਪੰਜਾਬੀ ਹੈ ਪਰ ਉਸ ਨੇ ਆਪਣੀ ਸਕੂਲੀ ਪੜ੍ਹਾਈ ਕੈਨੇਡਾ ਤੋਂ ਕੀਤੀ ਹੈ। ਉਸ ਨੇ ਰੋਬੋਟਿਕਸ ਮੁਕਾਬਲਿਆਂ ਵਿੱਚ ਪਹਿਲਾ ਸਥਾਨ ਹਾਸਲ ਕੀਤਾ।ਏਨੀ ਛੋਟੀ ਉਮਰ ਵਿਚ ਪਾਇਲਟ ਬਣਕੇ ਬੱਚੇ ਨੇ ਪੰਜਾਬ ਦਾ ਨਾਮ ਰੋਸ਼ਨ ਕੀਤਾ ਹੈ।