ਕੋਟਕਪੂਰਾ ਗੋਲ਼ੀਕਾਂਡ ਮਾਮਲੇ ‘ਚ ਵੱਡੀ ਖ਼ਬਰ: ਸੁਖਬੀਰ ਬਾਦਲ ਨੂੰ ਲੈਕੇ ਹਾਈਕੋਰਟ ਨੇ ਸੁਣਾਇਆ ਫੈਸਲਾ

ਕੋਟਕਪੂਰਾ ਗੋਲ਼ੀਕਾਂਡ ਮਾਮਲੇ ‘ਚ ਪੰਜਾਬ-ਹਰਿਆਣਾ ਹਾਈਕੋਰਟ ਨੇ ਸਾਬਕਾ ਉੱਪ ਮੁੱਖ ਮੰਤਰੀ ਅਤੇ ਸ਼੍ਰੋਮਣੀ ਅਕਾਲੀ ਦਲ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੂੰ ਵੱਡੀ ਰਾਹਤ ਦਿੰਦਿਆਂ ਉਹਨਾਂ ਦੀ ਅਗਾਊਂ ਜ਼ਮਾਨਤ ਦੀ ਅਰਜ਼ੀ ਮਨਜ਼ੂਰ ਕਰ ਲਈ ਹੈ। ਦਰਅਸਲ, ਸੁਖਬੀਰ ਸਿੰਘ ਬਾਦਲ ਵੱਲੋਂ ਫਰੀਦਕੋਟ ਅਦਾਲਤ ‘ਚ ਇਸ ਮਾਮਲੇ ਨੂੰ ਲੈ ਅਗਾਊਂ ਜ਼ਮਾਨਤ ਅਰਜ਼ੀ ਦਾਇਰ ਕੀਤੀ ਗਈ ਸੀ ਪਰ 16 ਮਾਰਚ ਨੂੰ ਅਦਾਲਤ ਨੇ ਇਸ ਮਾਮਲੇ ‘ਚ ਸੁਣਵਾਈ ਕਰਦਿਆਂ ਸੁਖਬੀਰ ਬਾਦਲ ਦੀ ਅਗਾਊਂ ਜ਼ਮਾਨਤ ਅਰਜ਼ੀ ਰੱਦ ਕਰ ਦਿੱਤੀ ਸੀ ਜਦਕਿ ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਦੀ ਅਗਾਊਂ ਜ਼ਮਾਨਤ ਅਰਜ਼ੀ ਮਨਜ਼ੂਰ ਕਰ ਲਈ ਸੀ ਜਿਸ ਦੇ ਬਾਅਦ ਸੁਖਬੀਰ ਬਾਦਲ ਨੇ ਹਾਈਕੋਰਟ ਦਾ ਰੁਖ ਕੀਤਾ ਸੀ।

ਜ਼ਿਕਰਯੋਗ ਹੈ ਕਿ ਏ.ਡੀ.ਜੀ.ਪੀ. ਐੱਲ.ਕੇ. ਯਾਦਵ ਦੀ ਅਗਵਾਈ ਵਾਲੀ ਸਿੱਟ ਨੇ 7 ਹਜ਼ਾਰ ਪੰਨਿਆ ਦੀ ਚਾਰਜਸ਼ੀਟ ਫਰੀਦਕੋਟ ਅਦਾਲਤ ‘ਚ ਪੇਸ਼ ਕੀਤੀ ਸੀ, ਜਿਸ ‘ਚ ਪ੍ਰਕਾਸ਼ ਸਿੰਘ ਬਾਦਲ, ਸੁਖਬੀਰ ਬਾਦਲ ਤੇ ਸੁਮੇਧ ਸੈਣੀ ਸਣੇ ਕਈ ਪੁਲਸ ਅਧਿਕਾਰੀਆਂ ਨੂੰ ਨਾਮਜ਼ਦ ਕੀਤਾ ਗਿਆ ਸੀ ਅਤੇ ਸੁਖਬੀਰ ਬਾਦਲ ਤੇ ਸੁਮੇਧ ਸੈਣੀ ਨੂੰ ਮੁੱਖ ਸਾਜ਼ਿਸ਼ਕਰਤਾ ਦੱਸਿਆ ਗਿਆ ਸੀ। ਜਿਸ ਦੇ ਆਧਾਰ ‘ਤੇ ਅਦਾਲਤ ਨੇ ਚਲਾਨ ‘ਚ ਨਾਮਜ਼ਦ ਵਿਅਕਤੀਆਂ ਨੂੰ ਸੰਮਨ ਜਾਰੀ ਕਰ ਕੇ ਅਦਾਲਤ ‘ਚ ਤਲਬ ਕੀਤਾ ਸੀ। ਜਿਸ ਤੋਂ ਬਾਅਦ ਬਾਦਲੇ ਨੇ 9 ਮਾਰਚ ਨੂੰ ਇਸ ਮਾਮਲੇ ‘ਚ ਅਗਾਊਂ ਜ਼ਮਾਨਤ ਦੀ ਅਰਜ਼ੀ ਦਾਇਰ ਕੀਤੀ ਸੀ, ਜਿਸ ਨੂੰ ਫਰੀਦਕੋਟ ਅਦਾਲਤ ਨੇ ਖਾਰਜ ਕਰ ਦਿੱਤਾ ਸੀ। ਇਸ ਤੋਂ ਬਾਅਦ ਬਾਦਲ ਨੇ ਹਾਈਕੋਰਟ ਵਿਚ ਅਗਾਊਂ ਜ਼ਮਾਨਤ ਦੀ ਅਰਜ਼ੀ ਪਾਈ ਜਿਸ ਨੂੰ ਅਦਾਲਤ ਨੇ ਮਨਜ਼ੂਰ ਕਰ ਲਿਆ ਹੈ ਅਤੇ ਸੁਖਬੀਰ ਬਾਦਲ ਨੂੰ 15 ਦਿਨ ਅੰਦਰ ਫਰੀਦਕੋਟ ਅਦਾਲਤ ‘ਚ ਪੇਸ਼ ਹੋਣ ਦੇ ਵੀ ਹੁਕਮ ਦਿੱਤੇ ਹਨ।

LEAVE A REPLY

Please enter your comment!
Please enter your name here

Share post:

Popular

More like this
Related

ਸਕੂਲ ਆਫ਼ ਐਮੀਨੈਂਸ ਦੇ ਉਦਘਾਟਨ ਮਗਰੋਂ ਭਖੀ ਸਿਆਸਤ, ‘ਆਪ’ ਵਿਧਾਇਕ ਨੇ ਆਪਣੀ ਹੀ ਸਰਕਾਰ ‘ਤੇ ਚੁੱਕੇ ਸਵਾਲ

ਆਮ ਆਦਮੀ ਪਾਰਟੀ ਦੇ ਸੁਪਰੀਮੋ ਅਰਵਿੰਦ ਕੇਜਰੀਵਾਲ ਪੰਜਾਬ ‘ਚ...

“ਅੱਜ ਦਾ ਭਾਰਤ ਦੁਨੀਆ ਦਾ ਵਿਸ਼ਵ ਮਿੱਤਰ ਹੈ, ਕੁਝ ਲੋਕ ਵੰਡ ‘ਚ ਰੁੱਝੇ ਹੋਏ ਹਨ”: PM ਮੋਦੀ ਦਾ ਵਿਰੋਧੀ ਗਠਜੋੜ ‘ਤੇ ਹਮਲਾ

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਬੀਨਾ ਰਿਫਾਇਨਰੀ ਵਿਖੇ ਪੈਟਰੋਕੈਮੀਕਲ...

ਭੋਪਾਲ ਵਿੱਚ ਕੀਤੀ ਜਾਵੇਗੀ ‘INDIA’ ਗਠਜੋੜ ਦੀ ਪਹਿਲੀ ਸਾਂਝੀ ਰੈਲੀ

ਕਈ ਮੀਟਿੰਗਾਂ ਤੋਂ ਬਾਅਦ, ਭਾਰਤ ਗਠਜੋੜ ਨੇ ਆਖਰਕਾਰ ਮੱਧ...