ਕੋਟਕਪੂਰਾ ਗੋਲੀਬਾਰੀ ਦੀ ਜਾਂਚ ਕਰ ਰਹੀ ਸਿੱਟ ਵਲੋਂ ਫਰੀਦਕੋਟ ਦੀ ਅਦਾਲਤ ਵਿਚ ਸੱਤ ਹਜ਼ਾਰ ਪੰਨਿਆ ਦਾ ਚਲਾਨ ਪੇਸ਼ ਕੀਤਾ ਗਿਆ ਹੈ। ਮਿਲੀ ਜਾਣਕਾਰੀ ਮੁਤਾਬਕ ਇਸ ਚਲਾਨ ਦੇ ਵਿਚ ਸੁਖਬੀਰ ਸਿੰਘ ਬਾਦਲ ਅਤੇ ਸੁਮੇਧ ਸੈਣੀ ਨੂੰ ਮਾਸਟਰਮਾਈਂਡ ਬਣਾਇਆ ਗਿਆ ਹੈ। ਜਦਕਿ ਪ੍ਰਕਾਸ਼ ਸਿੰਘ ਬਾਦਲ ਨੇ ਇਹਨਾਂ ਦੋਵਾਂ ਦੀ ਮਦਦ ਕੀਤੀ ਸੀ। ਹੁਣ ਸਭ ਦੀਆਂ ਨਜ਼ਰਾਂ ਮੁੱਖ ਮੰਤਰੀ ਭਗਵੰਤ ਮਾਨ ਦੇ ਬਿਆਨ ‘ਤੇ ਟਿਕੀਆਂ ਹੋਈਆਂ ਸੀ ਅਤੇ ਇਸ ਮਾਮਲੇ ਵਿਚ ਹੁਣ ਸੀ.ਐਮ. ਪੰਜਾਬ ਦਾ ਬਿਆਨ ਸਾਹਮਣੇ ਆ ਚੁੱਕਾ ਹੈ।
ਉਹਨਾਂ ਟਵੀਟ ਕਰਦਿਆਂ ਲਿਖਿਆ, “ਕੋਟਕਪੂਰਾ ਗੋਲੀ ਕਾਂਡ ਦੇ ਦੋਸ਼ੀ ਅਤੇ ਸਾਜ਼ਿਸ਼ ਰਚਣ ਵਾਲਿਆਂ ਦੇ ਚਿਹਰੇ ਬੇਨਕਾਬ ਹੇਏ ਹਨ। ਕਰੋੜਾਂ ਲੋਕਾਂ ਦੀਆਂ ਭਾਵਨਾਵਾਂ ਨੂੰ ਸਕੂਨ ਮਿਲੇਗਾ। ਅਸੀਂ ਇਨਸਾਫ਼ ਦਿਵਾਉਣ ਦੇ ਵਾਅਦੇ ਤੇ ਕਾਇਮ ਹਾਂ। ਮੰਤਰੀ ਜਾਂ ਸੰਤਰੀ ਕਾਨੂੰਨ ਸਭ ਲਈ ਇੱਕ ਹੈ, ਸੱਚ ਕਦੇ ਛੁਪਦਾ ਨਹੀਂ।
ਦਸਣਯੋਗ ਹੈ ਕਿ ਕੋਟਕਪੂਰਾ ਗੋਲੀਕਾਂਡ ਦੇ ਮਾਮਲੇ ਵਿੱਚ ਏ.ਡੀ.ਜੀ.ਪੀ. ਐੱਲ. ਕੇ. ਯਾਦਵ ਦੀ ਅਗਵਾਈ ਵਿੱਚ ਬਣਾਈ ਗਈ ਸਿੱਟ ਵੱਲੋਂ ਫਰੀਦਕੋਟ ਦੀ ਅਦਾਲਤ ਵਿੱਚ 7 ਹਜ਼ਾਰ ਪੰਨਿਆਂ ਦੀ ਚਾਰਜਸ਼ੀਟ ਦਾਖ਼ਲ ਕੀਤੀ ਗਈ ਹੈ। ਮਿਲੀ ਜਾਣਕਾਰੀ ਦੇ ਮੁਤਾਬਕ ਇਸ ਚਾਰਜਸ਼ੀਟ ਦੇ ਵਿੱਚ ਪੰਜਾਬ ਦੇ ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਅਤੇ ਸਾਬਕਾ ਉੱਪ ਮੁੱਖ ਮੰਤਰੀ ਸੁਖਬੀਰ ਸਿੰਘ ਬਾਦਲ ਦਾ ਵੀ ਨਾਮ ਸ਼ਾਮਲ ਹੈ। ਇਸ ਤੋ ਇਲਾਵਾ ਚਲਾਨ ਵਿੱਚ ਪੰਜਾਬ ਦੇ ਸਾਬਕਾ ਡੀ.ਜੀ.ਪੀ. ਸੁਮੇਧ ਸੈਣੀ ਅਤੇ ਤੱਤਕਾਲੀ ਐੱਸ.ਐੱਸ.ਪੀ. ਚਰਨਜੀਤ ਸ਼ਰਮਾ, ਮੁਅੱਤਲ ਆਈ. ਜੀ. ਪਰਮਰਾਜ ਉਮਰਾਨੰਗਲ ਦਾ ਨਾਂ ਵੀ ਸ਼ਾਮਲ ਕੀਤਾ ਗਿਆ ਹੈ। ਚਾਰਜਸ਼ੀਟ ਦੇ ਵਿੱਚ ਸੁਖਬੀਰ ਸਿੰਘ ਬਾਦਲ ਅਤੇ ਸੁਮੇਧ ਸੈਣੀ ਨੂੰ ਮਾਸਟਰਮਾਈਂਡ ਬਣਾਇਆ ਗਿਆ ਹੈ। ਉਨ੍ਹਾਂ ਖ਼ਿਲਾਫ਼ 307, 120 ਸਮੇਤ ਵੱਖ-ਵੱਖ ਧਾਰਾਵਾਂ ਲਗਾਈਆਂ ਗਈਆਂ ਹਨ।