‘ਕੌਮੀ ਇਨਸਾਫ਼ ਮੋਰਚੇ’ ਵੱਲੋਂ ਅੱਜ ਵੀ ਪ੍ਰਦਰਸ਼ਨ ਜਾਰੀ, ਕਿਸਾਨ ਲੀਡਰ ਰਾਜੇਵਾਲ ਨੇ ਦਿੱਤੀ ਅਹਿਮ ਸਲਾਹ

ਬੀਤੇ ਕੱਲ੍ਹ ਮੋਹਾਲੀ-ਚੰਡੀਗੜ੍ਹ ਬਾਰਡਰ ‘ਤੇ ਪ੍ਰਦਰਸ਼ਨਕਾਰੀਆਂ ਦੀ ਪੁਲਿਸ ਨਾਲ ਹੋਈ ਹਿੰਸਕ ਝੜਪ ਦੀ ਹਰ ਪਾਸੇ ਨਿੰਦਾ ਹੋ ਰਹੀ ਹੈ। ਹੁਣ ਇਸ ਮੁੱਦੇ ‘ਤੇ ਕਿਸਾਨੀ ਅੰਦੋਲਨ ਦੌਰਾਨ ਵੱਡਾ ਚਿਹਰਾ ਰਹੇ ਕਿਸਾਨ ਲੀਡਰ ਬਲਬੀਰ ਸਿੰਘ ਰਾਜੇਵਾਲ ਦਾ ਵੱਡਾ ਬਿਆਨ ਸਾਹਮਣੇ ਆ ਚੁੱਕਾ ਹੈ। ਉਹਨਾਂ ਕਿਹਾ ਕਿ ਕੱਲ੍ਹ ਕੌਮੀ ਇਨਸਾਫ਼ ਮੋਰਚੇ ਵਿੱਚ ਜੋ ਕੁਝ ਵੀ ਹੋਇਆ, ਉਹ ਬਹੁਤ ਗਲਤ ਸੀ। ਉਨ੍ਹਾਂ ਕਿਹਾ ਹੈ ਕਿ ਸੀਨੀਅਰ ਲੀਡਰਸ਼ਿਪ ਨੂੰ ਇਸ ਗੱਲ ਦਾ ਧਿਆਨ ਰੱਖਣਾ ਚਾਹੀਦਾ ਹੈ ਕਿ ਉੱਥੇ ਪਹੁੰਚੇ ਲੋਕਾਂ ਨੂੰ ਕਿਸ ਤਰ੍ਹਾਂ ਸੰਭਾਲਣਾ ਹੈ। ਉਨ੍ਹਾਂ ਕਿਹਾ ਕਿ ਵਿਰੋਧ ਕਰਨਾ ਹੱਕ ਹੈ ਪਰ ਹਿੰਸਕ ਹੋਣਾ ਸਹੀ ਨਹੀਂ। ਰਾਜੇਵਾਲ ਨੇ ਕਿਹਾ ਕਿ ਹਰ ਅੰਦਲੋਨ ਦੀ ਜਿੱਤ ਉਸ ਦੀ ਸ਼ਾਂਤੀ ਉਪਰ ਨਿਰਭਰ ਕਰਦੀ ਹੈ।

ਰਾਜੇਵਾਲ ਨੇ ਕਿਹਾ ਕਿ ਜਦੋਂ ਕਿਸਾਨ ਦਿੱਲੀ ਵਿੱਚ ਸਨ ਤਾਂ ਉਸ ਵੇਲੇ ਵੀ ਅਜਿਹਾ ਹੀ ਹੋਇਆ ਸੀ। ਉੱਥੇ ਸਾਡੇ ਨਾਲ ਧੋਖਾ ਹੋਇਆ ਸੀ। ਉੱਥੇ ਸਰਕਾਰ ਨੇ ਆਪਣੀਆਂ ਏਜੰਸੀਆਂ ਰਾਹੀਂ ਇਹ ਕੰਮ ਕਰਵਾ ਦਿੱਤਾ, ਪਰ ਦਿੱਲੀ ਵਿੱਚ ਜੋ ਕੁਝ ਹੋਇਆ, ਉਸ ਤੋਂ ਕੌਮੀ ਇਨਸਾਫ਼ ਮੋਰਚੇ ਦੀ ਲੀਡਰਸ਼ਿਪ ਨੂੰ ਸਿੱਖਣਾ ਚਾਹੀਦਾ ਹੈ। ਉਨ੍ਹਾਂ ਕਿਹਾ ਕਿ ਲੀਡਰਸ਼ਿਪ ਨੂੰ ਦੇਖਣਾ ਚਾਹੀਦਾ ਹੈ ਕਿ ਗਲਤੀ ਕਿੱਥੇ ਸੀ ਤੇ ਉਸ ਨੂੰ ਠੀਕ ਕੀਤਾ ਜਾਣਾ ਚਾਹੀਦਾ ਹੈ। ਉਨ੍ਹਾਂ ਕਿਹਾ ਕਿ ਕੱਲ੍ਹ ਕੌਮੀ ਇਨਸਾਫ਼ ਮੋਰਚੇ ਵਿੱਚ ਵਾਪਰੀ ਘਟਨਾ ਤੋਂ ਉਨ੍ਹਾਂ ਦੀ ਲੀਡਰਸ਼ਿਪ ਨੂੰ ਸਬਕ ਸਿੱਖਣਾ ਚਾਹੀਦਾ ਹੈ ਤੇ ਇਸ ਦੇ ਬਚਾਅ ਲਈ ਤਿਆਰ ਰਹਿਣਾ ਚਾਹੀਦਾ ਹੈ। ਕੌਮੀ ਇਨਸਾਫ ਮੋਰਚੇ ਨੂੰ ਕਿਸਾਨਾਂ ਵੱਲੋਂ ਵੀ ਸਮਰਥਨ ਦਿੱਤਾ ਜਾਵੇਗਾ ਕਿਉਂਕਿ ਉਨ੍ਹਾਂ ਦਾ ਮੁੱਦਾ ਤੇ ਮੰਗ ਬਿਲਕੁਲ ਸਹੀ ਹੈ।

ਇਥੇ ਦਸਣਯੋਗ ਹੈ ਕਿ ਬੀਤੇ ਕੱਲ੍ਹ ਹੋਈ ਘਟਨਾ ਤੋਂ ਬਾਅਦ ਚੰਡੀਗੜ੍ਹ-ਮੋਹਾਲੀ ਬਾਰਡਰ ‘ਤੇ ਬੰਦੀ ਸਿੰਘਾਂ ਦੀ ਰਿਹਾਈ ਲਈ ਧਰਨਾ ਲਾ ਕੇ ਬੈਠੇ ‘ਕੌਮੀ ਇਨਸਾਫ਼ ਮੋਰਚਾ’ ਵੱਲੋਂ ਅੱਜ ਵੀ ਪ੍ਰਦਰਸ਼ਨ ਕੀਤਾ ਜਾ ਰਿਹਾ ਹੈ। ਅੱਜ ਫਿਰ ਸਿੰਘਾਂ ਵੱਲੋਂ ਮਾਰਚ ਕੱਢਿਆ ਜਾ ਰਿਹਾ ਹੈ।  ਅੱਜ ਬਿਨਾਂ ਸ਼ਸਤਰਾਂ ਤੋਂ ਸਿਰਫ 31 ਸਿੰਘਾਂ ਤੇ ਬੀਬੀਆਂ ਦਾ ਜੱਥਾ ਮਾਰਚ ਕਰ ਰਿਹਾ ਹੈ।

LEAVE A REPLY

Please enter your comment!
Please enter your name here

Share post:

Popular

More like this
Related

ਸਕੂਲ ਆਫ਼ ਐਮੀਨੈਂਸ ਦੇ ਉਦਘਾਟਨ ਮਗਰੋਂ ਭਖੀ ਸਿਆਸਤ, ‘ਆਪ’ ਵਿਧਾਇਕ ਨੇ ਆਪਣੀ ਹੀ ਸਰਕਾਰ ‘ਤੇ ਚੁੱਕੇ ਸਵਾਲ

ਆਮ ਆਦਮੀ ਪਾਰਟੀ ਦੇ ਸੁਪਰੀਮੋ ਅਰਵਿੰਦ ਕੇਜਰੀਵਾਲ ਪੰਜਾਬ ‘ਚ...

“ਅੱਜ ਦਾ ਭਾਰਤ ਦੁਨੀਆ ਦਾ ਵਿਸ਼ਵ ਮਿੱਤਰ ਹੈ, ਕੁਝ ਲੋਕ ਵੰਡ ‘ਚ ਰੁੱਝੇ ਹੋਏ ਹਨ”: PM ਮੋਦੀ ਦਾ ਵਿਰੋਧੀ ਗਠਜੋੜ ‘ਤੇ ਹਮਲਾ

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਬੀਨਾ ਰਿਫਾਇਨਰੀ ਵਿਖੇ ਪੈਟਰੋਕੈਮੀਕਲ...

ਭੋਪਾਲ ਵਿੱਚ ਕੀਤੀ ਜਾਵੇਗੀ ‘INDIA’ ਗਠਜੋੜ ਦੀ ਪਹਿਲੀ ਸਾਂਝੀ ਰੈਲੀ

ਕਈ ਮੀਟਿੰਗਾਂ ਤੋਂ ਬਾਅਦ, ਭਾਰਤ ਗਠਜੋੜ ਨੇ ਆਖਰਕਾਰ ਮੱਧ...