ਖਤਰੇ ਦੇ ਨਿਸ਼ਾਨ ਤੋਂ ਪਾਰ ਲੰਘਿਆ ਯਮੁਨਾ ਦਾ ਪਾਣੀ! ਕੇਜਰੀਵਾਲ ਨੇ ਬੁਲਾਈ ਐਂਮਰਜੈਸੀ ਮੀਟਿੰਗ, ਗ੍ਰਹਿ ਮੰਤਰੀ ਨੂੰ ਕੀਤੀ ਖ਼ਾਸ ਅਪੀਲ

ਉੱਤਰੀ ਭਾਰਤ ਦੇ ਪਹਾੜੀ ਰਾਜਾਂ ਵਿੱਚ ਪਿਛਲੇ ਕੁਝ ਦਿਨਾਂ ਤੋਂ ਲਗਾਤਾਰ ਹੋ ਰਹੀ ਬਾਰਸ਼ ਕਾਰਨ ਨਦੀਆਂ ਦੇ ਪਾਣੀ ਦਾ ਪੱਧਰ ਲਗਾਤਾਰ ਵੱਧ ਰਿਹਾ ਹੈ। ਹਿਮਾਚਲ ਪ੍ਰਦੇਸ਼ ਅਤੇ ਉੱਤਰਾਖੰਡ ਵਿੱਚ ਦਰਿਆਵਾਂ ਦੇ ਪਾਣੀ ਦੇ ਪੱਧਰ ਵਿੱਚ ਵਾਧੇ ਦਾ ਅਸਰ ਹੁਣ ਦਿੱਲੀ ਵਿੱਚ ਵੀ ਦੇਖਣ ਨੂੰ ਮਿਲ ਰਿਹਾ ਹੈ। ਦਿੱਲੀ ‘ਚ ਯਮੁਨਾ ਦੇ ਪਾਣੀ ਦਾ ਪੱਧਰ ਬੁੱਧਵਾਰ ਨੂੰ 207.55 ਮੀਟਰ ਤੱਕ ਪਹੁੰਚ ਗਿਆ ਹੈ, ਜਿਸ ਨੇ ਹੁਣ ਤੱਕ ਦੇ ਸਾਰੇ ਰਿਕਾਰਡ ਤੋੜ ਦਿੱਤੇ ਹਨ। ਇਸ ਤੋਂ ਪਹਿਲਾਂ ਸਾਲ 1978 ਵਿੱਚ ਯਮੁਨਾ ਦਾ ਜਲ ਪੱਧਰ 207.49 ਮੀਟਰ ਤੱਕ ਪਹੁੰਚ ਗਿਆ ਸੀ। ਯਮੁਨਾ ਦੇ ਪਾਣੀ ਦੇ ਵਧਦੇ ਪੱਧਰ ਦੇ ਮੱਦੇਨਜ਼ਰ ਸੀਐਮ ਅਰਵਿੰਦ ਕੇਜਰੀਵਾਲ ਨੇ ਐਮਰਜੈਂਸੀ ਮੀਟਿੰਗ ਵੀ ਬੁਲਾਈ ਹੈ।ਦਿੱਲੀ ਸਰਕਾਰ ਦੇ ਇਕ ਅਧਿਕਾਰੀ ਨੇ ਦੱਸਿਆ ਕਿ ਬੈਠਕ ਦਿੱਲੀ ਸਕੱਤਰੇਤ ‘ਚ ਹੋਵੇਗੀ, ਜਿਸ ‘ਚ ਸਾਰੇ ਸੰਬੰਧਤ ਵਿਭਾਗਾਂ ਦੇ ਸੀਨੀਅਰ ਅਧਿਕਾਰੀ ਮੌਜੂਦ ਰਹਿਣਗੇ। ਰਾਸ਼ਟਰੀ ਰਾਜਧਾਨੀ ‘ਚ ਯਮੁਨਾ ਨਦੀ ਦਾ ਪਾਣੀ ਦਾ ਪੱਧਰ ਵਧਣ ਕਾਰਨ ਹੇਠਲੇ ਇਲਾਕਿਆਂ ‘ਚ ਰਹਿਣ ਵਾਲੇ ਹਜ਼ਾਰਾਂ ਲੋਕਾਂ ਨੂੰ ਸੁਰੱਖਿਅਤ ਥਾਵਾਂ ‘ਤੇ ਪਹੁੰਚਾਇਆ ਗਿਆ ਹੈ।

ਦਿੱਲੀ ਪ੍ਰਸ਼ਾਸਨ ਨੇ ਯਮੁਨਾ ਦੇ ਨਾਲ ਲੱਗਦੇ ਨੀਵੇਂ ਇਲਾਕਿਆਂ ਵਿਚ ਰਹਿਣ ਵਾਲੇ ਲੋਕਾਂ ਨੂੰ ਯਮੁਨਾ ਦੇ ਪਾਣੀ ਦਾ ਪੱਧਰ ਰਿਕਾਰਡ ਪੱਧਰ ‘ਤੇ ਪਹੁੰਚਣ ਅਤੇ ਇਸ ਨੂੰ ਪਾਰ ਕਰਨ ਦੇ ਖਦਸ਼ਿਆਂ ਦੇ ਵਿਚਕਾਰ ਆਪਣੇ ਘਰ ਛੱਡਣ ਅਤੇ ਸੁਰੱਖਿਅਤ ਸਥਾਨਾਂ ‘ਤੇ ਜਾਣ ਲਈ ਕਿਹਾ ਸੀ। ਯਮੁਨਾ ‘ਚ ਪਾਣੀ ਦਾ ਪੱਧਰ ਵਧਣ ਤੋਂ ਬਾਅਦ ਆਸ-ਪਾਸ ਦੇ ਇਲਾਕਿਆਂ ‘ਚ ਪਾਣੀ ਭਰ ਗਿਆ ਹੈ।ਕੁਝ ਅਜਿਹੇ ਇਲਾਕੇ ਹਨ ਜਿੱਥੇ ਘਰਾਂ ‘ਚ ਅਜੇ ਵੀ ਕਈ ਫੁੱਟ ਪਾਣੀ ਭਰਿਆ ਹੋਇਆ ਹੈ। ਇਸ ਦੇ ਨਾਲ ਹੀ ਮੌਸਮ ਵਿਭਾਗ ਨੇ ਪਹਾੜੀ ਰਾਜਾਂ ਵਿੱਚ ਅਗਲੇ ਕੁਝ ਦਿਨਾਂ ਤੱਕ ਇਸੇ ਤਰ੍ਹਾਂ ਦਾ ਮੀਂਹ ਜਾਰੀ ਰਹਿਣ ਦੀ ਭਵਿੱਖਬਾਣੀ ਕੀਤੀ ਹੈ। ਅਜਿਹੇ ‘ਚ ਅਗਲੇ ਕੁਝ ਦਿਨਾਂ ‘ਚ ਦਿੱਲੀ ‘ਚ ਯਮੁਨਾ ਦੇ ਪਾਣੀ ਦਾ ਪੱਧਰ ਹੋਰ ਵੱਧ ਸਕਦਾ ਹੈ। ਦਿੱਲੀ ਸਰਕਾਰ ਨੇ ਮੌਸਮ ਵਿਭਾਗ ਵੱਲੋਂ ਪਹਾੜੀ ਰਾਜਾਂ ਲਈ ਜਾਰੀ ਕੀਤੀ ਚੇਤਾਵਨੀ ਅਤੇ ਯਮੁਨਾ ਨਦੀ ਦੇ ਪਾਣੀ ਦੇ ਵਧਦੇ ਪੱਧਰ ਦੇ ਮੱਦੇਨਜ਼ਰ ਇੱਕ ਹੰਗਾਮੀ ਮੀਟਿੰਗ ਬੁਲਾਈ ਹੈ।

ਉਥੇ ਹੀ ਸੀ.ਐਮ. ਅਰਵਿੰਦ ਕੇਜਰੀਵਾਲ ਨੇ ਇਕ ਪੱਤਰ ਦੇਸ਼ ਦੇ ਗ੍ਰਹਿ ਮੰਤਰੀ ਅਮਿਤ ਸ਼ਾਹ ਨੂੰ ਲਿਖਿਆ ਜਿਸ ਵਿਚ ਉਹਨਾਂ ਨੇ ਅਪੀਲ ਕੀਤੀ ਹੈ ਕਿ ਜੇਕਰ ਹੋ ਸਕੇ ਤਾਂ ਹਥਨੀਕੁੰਡ ਬੈਰਾਜ ਤੋਂ ਪਾਣੀ ਨੂੰ ਇਕ ਸੀਮਿਤ ਗਤੀ ਵਿਚ ਵੀ ਛੱਡਿਆ ਜਾਵੇ ਤਾਂ ਜੋ ਦਿੱਲੀ ਵਿਚ ਯਮੂਨਾ ਦਾ ਪੱਧਰ ਹੋਰ ਨਾ ਵੱਧ ਸਕੇ।

ਯਮੁਨਾ ਦੇ ਪਾਣੀ ਦੇ ਪੱਧਰ ਵਿੱਚ ਰਿਕਾਰਡ ਵਾਧਾ ਹੋਣ ਤੋਂ ਬਾਅਦ ਸੀਐਮ ਕੇਜਰੀਵਾਲ ਨੇ ਵੀ ਇੱਕ ਟਵੀਟ ਕੀਤਾ ਹੈ। ਉਨ੍ਹਾਂ ਲਿਖਿਆ ਕਿ ਕੇਂਦਰੀ ਜਲ ਕਮਿਸ਼ਨ ਨੇ ਅੱਜ ਰਾਤ ਤੱਕ ਯਮੁਨਾ ਵਿੱਚ ਪਾਣੀ ਦਾ ਪੱਧਰ 207.72 ਮੀਟਰ ਤੱਕ ਪਹੁੰਚਣ ਦੀ ਭਵਿੱਖਬਾਣੀ ਕੀਤੀ ਹੈ। ਇਹ ਦਿੱਲੀ ਲਈ ਚੰਗੀ ਖ਼ਬਰ ਨਹੀਂ ਹੈ। ਦਿੱਲੀ ਵਿੱਚ ਪਿਛਲੇ 2 ਦਿਨਾਂ ਤੋਂ ਮੀਂਹ ਨਹੀਂ ਪਿਆ ਹੈ। ਹਾਲਾਂਕਿ, ਹਥਿਨੀਕੁੰਡ ਬੈਰਾਜ ‘ਚੇ ਹਰਿਆਣਾ ਦੁਆਰਾ ਅਸਾਧਾਰਨ ਤੌਰ ‘ਤੇ ਜ਼ਿਆਦਾ ਪਾਣੀ ਛੱਡਣ ਕਾਰਨ ਯਮੁਨਾ ਦਾ ਪੱਧਰ ਵੱਧ ਰਿਹਾ ਹੈ। ਕੇਂਦਰ ਨੂੰ ਦਖਲ ਦੇਣ ਅਤੇ ਯਮੁਨਾ ਦਾ ਪੱਧਰ ਹੋਰ ਨਾ ਵਧਣ ਨੂੰ ਯਕੀਨੀ ਬਣਾਉਣ ਲਈ ਕਿਹਾ ਗਿਆ ਹੈ।

ਜ਼ਿਕਰਯੋਗ ਹੈ ਕਿ ਦਿੱਲੀ ‘ਚ ਕੁਝ ਦਿਨ ਪਹਿਲਾਂ ਹੋਈ ਭਾਰੀ ਬਾਰਿਸ਼ ਤੋਂ ਬਾਅਦ ਵੀ ਯਮੁਨਾ ਦੇ ਪਾਣੀ ਦਾ ਪੱਧਰ ਵਧ ਗਿਆ ਸੀ। ਇਸ ਮੀਂਹ ਤੋਂ ਬਾਅਦ ਦਿੱਲੀ ਦੇ ਕਈ ਇਲਾਕਿਆਂ ‘ਚ ਕਈ ਫੁੱਟ ਤੱਕ ਪਾਣੀ ਭਰ ਗਿਆ। ਅਜਿਹੇ ‘ਚ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਦਿੱਲੀ ‘ਚ ਬਾਰਿਸ਼ ਨੂੰ ਲੈ ਕੇ ਵੱਡੀ ਬੈਠਕ ਬੁਲਾਈ ਸੀ। ਇਸ ਮੀਟਿੰਗ ਵਿੱਚ ਸਾਰੇ ਮੰਤਰੀਆਂ, ਅਧਿਕਾਰੀਆਂ ਅਤੇ ਮੇਅਰ ਨਾਲ ਮੀਟਿੰਗ ਕੀਤੀ ਸੀ। ਇਸ ਮੀਟਿੰਗ ਤੋਂ ਬਾਅਦ ਸੀਐਮ ਕੇਜਰੀਵਾਲ ਨੇ ਕਿਹਾ ਸੀ ਕਿ ਦਿੱਲੀ ਵਿੱਚ 40 ਸਾਲ ਬਾਅਦ ਇੰਨੀ ਬਾਰਿਸ਼ ਹੋਈ ਹੈ। ਦਿੱਲੀ ਦਾ ਸਿਸਟਮ ਇੰਨੀ ਜ਼ਿਆਦਾ ਬਾਰਿਸ਼ ਨੂੰ ਬਰਦਾਸ਼ਤ ਕਰਨ ਲਈ ਤਿਆਰ ਨਹੀਂ ਕੀਤਾ ਗਿਆ ਹੈ। ਫਿਰ ਵੀ, ਅਸੀਂ ਸਥਿਤੀ ਨੂੰ ਕਾਬੂ ਕਰਨ ਦੀ ਪੂਰੀ ਕੋਸ਼ਿਸ਼ ਕਰ ਰਹੇ ਹਾਂ। ਇਸ ਸਮੇਂ ਸਾਰੀਆਂ ਪਾਰਟੀਆਂ ਨੂੰ ਲੋਕਾਂ ਦੀ ਮਦਦ ਲਈ ਅੱਗੇ ਆਉਣਾ ਚਾਹੀਦਾ ਹੈ।

LEAVE A REPLY

Please enter your comment!
Please enter your name here

Share post:

Popular

More like this
Related

ਸਕੂਲ ਆਫ਼ ਐਮੀਨੈਂਸ ਦੇ ਉਦਘਾਟਨ ਮਗਰੋਂ ਭਖੀ ਸਿਆਸਤ, ‘ਆਪ’ ਵਿਧਾਇਕ ਨੇ ਆਪਣੀ ਹੀ ਸਰਕਾਰ ‘ਤੇ ਚੁੱਕੇ ਸਵਾਲ

ਆਮ ਆਦਮੀ ਪਾਰਟੀ ਦੇ ਸੁਪਰੀਮੋ ਅਰਵਿੰਦ ਕੇਜਰੀਵਾਲ ਪੰਜਾਬ ‘ਚ...

“ਅੱਜ ਦਾ ਭਾਰਤ ਦੁਨੀਆ ਦਾ ਵਿਸ਼ਵ ਮਿੱਤਰ ਹੈ, ਕੁਝ ਲੋਕ ਵੰਡ ‘ਚ ਰੁੱਝੇ ਹੋਏ ਹਨ”: PM ਮੋਦੀ ਦਾ ਵਿਰੋਧੀ ਗਠਜੋੜ ‘ਤੇ ਹਮਲਾ

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਬੀਨਾ ਰਿਫਾਇਨਰੀ ਵਿਖੇ ਪੈਟਰੋਕੈਮੀਕਲ...

ਭੋਪਾਲ ਵਿੱਚ ਕੀਤੀ ਜਾਵੇਗੀ ‘INDIA’ ਗਠਜੋੜ ਦੀ ਪਹਿਲੀ ਸਾਂਝੀ ਰੈਲੀ

ਕਈ ਮੀਟਿੰਗਾਂ ਤੋਂ ਬਾਅਦ, ਭਾਰਤ ਗਠਜੋੜ ਨੇ ਆਖਰਕਾਰ ਮੱਧ...