ਇਸ ਵੇਲੇ ਦੀ ਵੱਡੀ ਖ਼ਬਰ ਖਿਡਾਰੀਆਂ ਨਾਲ ਜੁੜੀ ਹੋਈ ਸਾਹਮਣੇ ਆ ਰਹੀ ਹੈ। ਇਥੇ ਦਸ ਦਈਏ ਕਿ ਪੰਜਾਬ ਦੀ ਭਗਵੰਤ ਮਾਨ ਸਰਕਾਰ ਵਲੋਂ ਖਿਡਾਰੀਆਂ ਲਈ ਇਕ ਅਹਿਮ ਫੈਸਲਾ ਲੈਂਦੇ ਹੋਏ ਵੱਡਾ ਐਲਾਨ ਕੀਤਾ ਗਿਆ ਹੈ। ਭਗਵੰਤ ਮਾਨ ਸਰਕਾਰ ਨੇ ਹੁਣ ਜਨਮ ਸਰਟੀਫਿਕੇਟ ਦੀ ਸ਼ਰਤ ਖਤਮ ਕਰ ਦਿੱਤੀ ਹੈ। ਹੁਣ ਖਿਡਾਰੀ ਦੀ ਉਮਰ ਸਕੂਲ ਦੇ ਰਿਕਾਰਡ ਦੇ ਆਧਾਰ ‘ਤੇ ਹੀ ਤੈਅ ਕੀਤੀ ਜਾਵੇਗੀ।
ਦੱਸ ਦਈਏ ਕਿ ਖੇਡਾਂ ਦੌਰਾਨ ਉਮਰ ਦੇ ਵਿਵਾਦ ਨੂੰ ਰੋਕਣ ਲਈ ਪੰਜਾਬ ਸਰਕਾਰ ਨੇ ਇਹ ਫੈਸਲਾ ਲਿਆ ਹੈ। ਅਕਸਰ ਵਿਵਾਦ ਖੜ੍ਹਾ ਹੁੰਦਾ ਹੈ ਕਿ ਛੋਟੇ ਬੱਚਿਆਂ ਦੇ ਮੁਕਾਬਲਿਆਂ ਵਿੱਚ ਵੱਡੀ ਉਮਰ ਦੇ ਬੱਚੇ ਖੇਡ ਰਹੇ ਹਨ। ਇਸ ਲਈ ਉਮਰ ਦੇ ਵਿਵਾਦ ਨੂੰ ਖਤਮ ਕਰਨ ਲਈ ਖਿਡਾਰੀ ਦੀ ਉਮਰ ਸਕੂਲ ਦੇ ਰਿਕਾਰਡ ਦੇ ਆਧਾਰ ‘ਤੇ ਹੀ ਤੈਅ ਕੀਤੀ ਜਾਵੇਗੀ।