ਖੇਡ ਜਗਤ ਨਾਲ ਜੁੜੀ ਦੁਖਦ ਭਰੀ ਖ਼ਬਰ ਸਾਹਮਣੇ ਆਈ ਹੈ। ਦਸ ਦਈਏ ਕਿ ਕੌਮਾਂਤਰੀ ਬਾਸਕਟਬਾਲ ਖਿਡਾਰਨ ਕਿਰਨ ਅਜੀਤਪਾਲ ਸਿੰਘ ਦਾ ਦੇਹਾਂਤ ਹੋ ਗਿਆ ਹੈ ਜਿਸ ਤੋਂ ਬਾਅਦ ਪਰਿਵਾਰ ਵਿਚ ਸੋਗ ਦੀ ਲਹਿਰ ਦੌੜ ਗਈ ਹੈ। ਦਸਣਯੋਗ ਹੈ ਕਿ ਬਾਸਕਟਬਾਲ ਖਿਡਾਰਨ ਕਿਰਨ, ਹਾਕੀ ਵਿਸ਼ਵ ਕੱਪ-1975 ਜਿੱਤਣ ਵਾਲੀ ਭਾਰਤੀ ਟੀਮ ਦੇ ਕਪਤਾਨ ਰਹੇ ਪਦਮ ਸ਼੍ਰੀ ਓਲੰਪੀਅਨ ਅਜੀਤਪਾਲ ਸਿੰਘ ਦੀ ਪਤਨੀ ਹੈ। ਸ਼੍ਰੋਮਣੀ ਅਕਾਲੀ ਦਲ ਦੇ ਆਗੂ ਸੁਖਬੀਰ ਸਿੰਘ ਬਾਦਲ ਨੇ ਇਸ ‘ਤੇ ਦੁੱਖ ਦਾ ਪ੍ਰਗਟਾਵਾ ਕੀਤਾ। ਉਹਨਾਂ ਪੋਸਟ ਸਾਂਝੀ ਕਰਦਿਆਂ ਲਿਖਿਆ, ਭਾਰਤੀ ਹਾਕੀ ਟੀਮ ਦੇ ਸਾਬਕਾ ਕਪਤਾਨ ਅਤੇ ਪਦਮ ਸ਼੍ਰੀ ਓਲੰਪੀਅਨ ਸ. ਅਜੀਤਪਾਲ ਸਿੰਘ ਜੀ ਦੇ ਧਰਮਪਤਨੀ ਸ਼੍ਰੀਮਤੀ ਕਿਰਨ ਅਜੀਤਪਾਲ ਸਿੰਘ ਜੀ (ਅੰਤਰਰਾਸ਼ਟਰੀ ਬਾਸਕਿਟਬਾਲ ਖਿਡਾਰਨ) ਦੇ ਦਿਹਾਂਤ ਦੀ ਖਬਰ ਸੁਣ ਕੇ ਬਹੁਤ ਦੁੱਖ ਹੋਇਆ, ਗੁਰੂ ਸਾਹਿਬ ਵਿਛੜੀ ਰੂਹ ਨੂੰ ਆਪਣੇ ਚਰਨਾਂ ਵਿੱਚ ਸਦੀਵੀ ਨਿਵਾਸ ਬਖਸ਼ਣ ਅਤੇ ਪਰਿਵਾਰ ਨੂੰ ਭਾਣਾ ਮੰਨਣ ਦਾ ਬਲ ਬਖਸ਼ਣ।
ਪੰਜਾਬ ਦੇ ਕੈਬਨਿਟ ਮੰਤਰੀ ਗੁਰਮੀਤ ਸਿੰਘ ਮੀਤ ਹੇਅਰ ਨੇ ਵੀ ਦੁੱਖ ਦਾ ਪ੍ਰਗਟਾਵਾ ਕੀਤਾ ਹੈ। ਕੈਬਨਿਟ ਮੰਤਰੀ ਮੀਤ ਹੇਅਰ ਨੇ ਟਵੀਟ ਕਰਦਿਆਂ ਕਿਹਾ,”ਹਾਕੀ ਵਿਸ਼ਵ ਕੱਪ-1975 ਜੇਤੂ ਭਾਰਤੀ ਟੀਮ ਦੇ ਕਪਤਾਨ ਰਹੇ ਪਦਮ ਸ੍ਰੀ ਤੇ ਓਲੰਪੀਅਨ ਅਜੀਤ ਪਾਲ ਸਿੰਘ ਜੀ ਦੀ ਪਤਨੀ ਅਤੇ ਕੌਮਾਂਤਰੀ ਬਾਸਕਟਬਾਲ ਖਿਡਾਰਨ ਕਿਰਨ ਅਜੀਤ ਪਾਲ ਸਿੰਘ ਦੇ ਅਕਾਲ ਚਲਾਣੇ ਦੀ ਖ਼ਬਰ ਸੁਣ ਕੇ ਬਹੁਤ ਦੁੱਖ ਹੋਇਆ। ਵਿਛੜੀ ਹੋਈ ਰੂਹ ਦੀ ਆਤਮਿਕ ਸ਼ਾਂਤੀ ਦੀ ਕਾਮਨਾ ਕਰਦਾ ਹਾਂ ਅਤੇ ਪਿੱਛੇ ਪਰਿਵਾਰ ਨੂੰ ਭਾਣਾ ਮੰਨਣ ਦਾ ਬਲ ਬਖ਼ਸ਼ੇ।”