ਗਣਤੰਤਰ ਪਰੇਡ ‘ਚ ਪੰਜਾਬ ਦੀ ਝਾਕੀ ਨੂੰ ਸ਼ਾਮਲ ਨਾ ਕਰਨ ‘ਤੇ CM ਮਾਨ ਨੇ ਤੋੜੀ ਚੁੱਪੀ

26 ਜਨਵਰੀ ਨੂੰ ਗਣਤੰਤਰ ਦਿਹਾੜੇ ਦੀ ਪਰੇਡ ‘ਚ ਪੰਜਾਬ ਦੀ ਝਾਕੀ ਨੂੰ ਸ਼ਾਮਲ ਨਾ ਕਰਨ ‘ਤੇ ਮੁੱਖ ਮੰਤਰੀ ਭਗਵੰਤ ਮਾਨ ਨੇ ਚੁੱਪੀ ਤੋੜਦਿਆਂ ਵੱਡਾ ਬਿਆਨ ਦਿੱਤਾ ਹੈ। ਭਾਜਪਾ ਦੀ ਅਗਵਾਈ ਵਾਲੀ ਕੇਂਦਰ ਸਰਕਾਰ ਦੀ ਸਖ਼ਤ ਆਲੋਚਨਾ ਕਰਦਿਆਂ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਅੱਜ ਕਿਹਾ ਕਿ ਕੇਂਦਰ ਸਰਕਾਰ ਦਾ ਇਹ ਪੰਜਾਬ ਵਿਰੋਧੀ ਵਤੀਰਾ ਅਣ-ਉਚਿਤ ਅਤੇ ਗੈਰ-ਵਾਜਬ ਹੈ। ਅੱਜ ਇੱਥੇ ਜਾਰੀ ਇਕ ਬਿਆਨ ‘ਚ ਮੁੱਖ ਮੰਤਰੀ ਨੇ ਕਿਹਾ ਕਿ ਹਰ ਸਾਲ ਗਣਤੰਤਰ ਦਿਵਸ ਪਰੇਡ ਦੇ ਜਸ਼ਨਾਂ ਵਿੱਚ ਇਕ ਸ਼ਾਨਦਾਰ ਰਸਮੀ ਪਰੇਡ ਸ਼ਾਮਲ ਹੁੰਦੀ ਹੈ, ਜਿਸ ਵਿੱਚ ਵੱਖ-ਵੱਖ ਸੂਬਿਆਂ ਦੀਆਂ ਝਾਕੀਆਂ ਰਾਹੀਂ ਭਾਰਤ ਜੋ ਅਨੇਕਤਾ ‘ਚ ਏਕਤਾ ਅਤੇ ਅਮੀਰ ਸੱਭਿਆਚਾਰਕ ਵਿਰਸੇ ਦਾ ਪ੍ਰਤੀਕ ਹੈ, ਨੂੰ ਸਤਿਕਾਰ ਭੇਟ ਕੀਤਾ ਜਾਂਦਾ ਹੈ।

ਉਨ੍ਹਾਂ ਕਿਹਾ ਕਿ ਇਸ ਪਰੇਡ ਵਿੱਚ ਪੰਜਾਬ ਆਪਣੇ ਗੌਰਵਮਈ ਇਤਿਹਾਸ, ਅਮੀਰ ਵਿਰਸੇ, ਮਹਾਨ ਸੱਭਿਆਚਾਰ ਅਤੇ ਭਾਰਤ ਦੇ ਇਤਿਹਾਸ ਵਿੱਚ ਆਪਣੇ ਅਹਿਮ ਯੋਗਦਾਨ ਨੂੰ ਦਰਸਾਉਂਦੀ ਝਾਕੀ ਨਿਯਮਤ ਤੌਰ ‘ਤੇ ਪੇਸ਼ ਕਰਦਾ ਆ ਰਿਹਾ ਹੈ। ਇਹ ਬਹੁਤ ਹੀ ਦੁੱਖ ਵਾਲੀ ਗੱਲ ਹੈ ਕਿ ਵੱਖ-ਵੱਖ ਵਿਸ਼ੇ ਜਿਵੇਂ ‘ਵਤਨ ਕੇ ਰਖਵਾਲੇ’ ਰਾਹੀਂ ਭਾਰਤ ਦੀ ਫੌਜੀ ਤਾਕਤ ਵਿੱਚ ਅਤੇ ਅੰਨਦਾਤਾ ਵਜੋਂ ਪੰਜਾਬ ਦੀ ਮਹੱਤਤਾ ਦਰਸਾਉਣ, ਮਾਈ ਭਾਗੋ ਜੀ ਦੀ ਸੂਰਮਗਤੀ ਨੂੰ ਦਰਸਾਉਂਦੀ ‘ਨਾਰੀ ਸ਼ਕਤੀ’ ਅਤੇ ਸਾਰਾਗੜ੍ਹੀ ਦੀ ਜੰਗ ਰਾਹੀਂ ਬਹਾਦਰੀ ਅਤੇ ਮਹਾਨ ਕੁਰਬਾਨੀਆਂ ਭਰੇ ਕਿੱਸੇ ਦੇ ਨਾਲ-ਨਾਲ ਆਜ਼ਾਦੀ ਸੰਗਰਾਮ ਦੇ ਇਤਿਹਾਸ ਦੀਆਂ ਸਤਿਕਾਰਤ ਘਟਨਾਵਾਂ ਵਰਗੇ ਮਹੱਤਵਪੂਰਨ ਵਿਸ਼ਿਆਂ ਨੂੰ ਚੋਣ ਕਮੇਟੀ ਅੱਗੇ ਰੱਖਣ ਦੇ ਬਾਵਜੂਦ ਪੰਜਾਬ ਦੀ ਝਾਕੀ ਨੂੰ ਗਣਤੰਤਰ ਦਿਵਸ ਪਰੇਡ ਲਈ ਨਹੀਂ ਚੁਣਿਆ ਗਿਆ।

ਮੁੱਖ ਮੰਤਰੀ ਨੇ ਕਿਹਾ ਕਿ ਭਾਵੇਂ ਚੋਣ ਕਮੇਟੀ ਨੇ ਵਿਚਾਰਾਂ ਦੀ ਸ਼ਲਾਘਾ ਵੀ ਕੀਤੀ ਸੀ ਪਰ ਇਹ ਦੁੱਖ ਦੀ ਗੱਲ ਹੈ ਕਿ ਸਮੁੱਚੇ ਵਿਸ਼ਵ ਸਮੇਤ ਇਸ ਮਹਾਨ ਦੇਸ਼ ਦੇ ਲੋਕ ਪੰਜਾਬ ਵੱਲੋਂ ਦਰਸਾਏ ਜਾਣ ਵਾਲੇ ਅਮੀਰ ਸੱਭਿਆਚਾਰ ਅਤੇ ਇਤਿਹਾਸ ਤੋਂ ਵਾਂਝੇ ਰਹਿ ਜਾਣਗੇ। ਉਨ੍ਹਾਂ ਚੇਤੇ ਕਰਵਾਇਆ ਕਿ ਸਾਡੀ ਮਾਤ-ਭੂਮੀ ਨੂੰ ਬਰਤਾਨਵੀ ਸਾਮਰਾਜਵਾਦ ਤੋਂ ਆਜ਼ਾਦ ਕਰਵਾਉਣ ਲਈ ਪੰਜਾਬੀਆਂ ਨੇ ਵੱਡੀਆਂ ਕੁਰਬਾਨੀਆਂ ਕੀਤੀਆਂ ਹਨ। ਮਾਨ ਨੇ ਕਿਹਾ ਕਿ ਦੇਸ਼ ਦੀ ਅਬਾਦੀ ਦਾ ਮਹਿਜ਼ 2 ਫੀਸਦੀ ਹੋਣ ਦੇ ਬਾਵਜੂਦ ਆਜ਼ਾਦੀ ਦੀ ਲਹਿਰ ਦੌਰਾਨ 80 ਫੀਸਦੀ ਸ਼ਹੀਦ ਪੰਜਾਬੀ ਸਨ, ਜਿਨ੍ਹਾਂ ਨੂੰ ਜਾਂ ਤਾਂ ਫਾਂਸੀ ਚੜ੍ਹਾਇਆ ਗਿਆ ਜਾਂ ਜਲਾਵਤਨ ਕਰ ਦਿੱਤਾ ਗਿਆ।

ਮੁੱਖ ਮੰਤਰੀ ਨੇ ਕਿਹਾ ਕਿ ਆਜ਼ਾਦੀ ਤੋਂ ਬਾਅਦ ਵੀ ਪੰਜਾਬੀਆਂ ਨੇ ਦੇਸ਼ ਦੀ ਖੁਸ਼ਹਾਲੀ ਅਤੇ ਸਰਬਪੱਖੀ ਵਿਕਾਸ ਦੇ ਨਾਲ-ਨਾਲ ਦੇਸ਼ ਦੀਆਂ ਸਰਹੱਦਾਂ ਦੀ ਬਾਹਰੀ ਹਮਲਿਆਂ ਤੋਂ ਰਾਖੀ ਕਰਨ ਵਿੱਚ ਅਹਿਮ ਯੋਗਦਾਨ ਪਾਇਆ ਹੈ। ਸੂਬਾ ਸਰਕਾਰ ਆਜ਼ਾਦੀ ਸੰਗਰਾਮ ਵਿੱਚ ਪੰਜਾਬੀਆਂ ਦੀ ਇਸ ਸ਼ਾਨਦਾਰ ਭੂਮਿਕਾ ਨੂੰ ਝਾਕੀ ਰਾਹੀਂ ਦਿਖਾਉਣਾ ਚਾਹੁੰਦੀ ਸੀ। ਉਨ੍ਹਾਂ ਅਫਸੋਸ ਜ਼ਾਹਿਰ ਕੀਤਾ ਕਿ ਕੇਂਦਰ ਸਰਕਾਰ ਨੇ ਪੰਜਾਬ ਨੂੰ ਆਪਣੀਆਂ ਪ੍ਰਾਪਤੀਆਂ ਦੁਨੀਆ ਨੂੰ ਦਿਖਾਉਣ ਦੀ ਇਜਾਜ਼ਤ ਨਾ ਦੇ ਕੇ ਗਹਿਰੀ ਸਾਜ਼ਿਸ਼ ਘੜੀ ਹੈ। ਇਹ ਭਾਜਪਾ ਦੀ ਅਗਵਾਈ ਵਾਲੀ ਸਰਕਾਰ ਦੀ ਸੌੜੀ ਮਾਨਸਿਕਤਾ ਨੂੰ ਦਰਸਾਉਂਦਾ ਹੈ, ਜੋ ਦੇਸ਼ ਦੇ ਮਾਮਲਿਆਂ ਦੀ ਅਗਵਾਈ ਕਰ ਰਹੀ ਹੈ।

ਮੁੱਖ ਮੰਤਰੀ ਨੇ ਕਿਹਾ ਕਿ ਇਹ ਬਹੁਤ ਹੈਰਾਨੀਜਨਕ ਹੈ ਕਿ ਉੱਤਰੀ ਭਾਰਤ ਵਿੱਚੋਂ ਸਿਰਫ਼ ਭਾਜਪਾ ਸ਼ਾਸਿਤ ਸੂਬਿਆਂ ਨੂੰ ਹੀ ਗਣਤੰਤਰ ਦਿਵਸ ਦੀ ਪਰੇਡ ਵਿੱਚ ਹਿੱਸਾ ਲੈਣ ਦੀ ਇਜਾਜ਼ਤ ਦਿੱਤੀ ਗਈ ਹੈ। ਉਨ੍ਹਾਂ ਕਿਹਾ ਕਿ ਗੈਰ-ਭਾਜਪਾ ਸ਼ਾਸਨ ਵਾਲੇ ਸੂਬਿਆਂ ਖਾਸ ਕਰਕੇ ਪੰਜਾਬ ਅਤੇ ਦਿੱਲੀ ਨੂੰ ਭਾਜਪਾ ਨੇ ਜਾਣਬੁੱਝ ਕੇ ਪਰੇਡ ਤੋਂ ਬਾਹਰ ਰੱਖਿਆ ਹੈ। ਮਾਨ ਨੇ ਕਿਹਾ ਕਿ ਪੰਜਾਬ ਅਤੇ ਪੰਜਾਬੀਆਂ ਨਾਲ ਇਸ ਤਰ੍ਹਾਂ ਦਾ ਪੱਖਪਾਤੀ ਸਲੂਕ ਅਤਿ-ਨਿੰਦਣਯੋਗ ਅਤੇ ਅਸਹਿਣਯੋਗ ਹੈ।

LEAVE A REPLY

Please enter your comment!
Please enter your name here

Share post:

Popular

More like this
Related

ਸਕੂਲ ਆਫ਼ ਐਮੀਨੈਂਸ ਦੇ ਉਦਘਾਟਨ ਮਗਰੋਂ ਭਖੀ ਸਿਆਸਤ, ‘ਆਪ’ ਵਿਧਾਇਕ ਨੇ ਆਪਣੀ ਹੀ ਸਰਕਾਰ ‘ਤੇ ਚੁੱਕੇ ਸਵਾਲ

ਆਮ ਆਦਮੀ ਪਾਰਟੀ ਦੇ ਸੁਪਰੀਮੋ ਅਰਵਿੰਦ ਕੇਜਰੀਵਾਲ ਪੰਜਾਬ ‘ਚ...

“ਅੱਜ ਦਾ ਭਾਰਤ ਦੁਨੀਆ ਦਾ ਵਿਸ਼ਵ ਮਿੱਤਰ ਹੈ, ਕੁਝ ਲੋਕ ਵੰਡ ‘ਚ ਰੁੱਝੇ ਹੋਏ ਹਨ”: PM ਮੋਦੀ ਦਾ ਵਿਰੋਧੀ ਗਠਜੋੜ ‘ਤੇ ਹਮਲਾ

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਬੀਨਾ ਰਿਫਾਇਨਰੀ ਵਿਖੇ ਪੈਟਰੋਕੈਮੀਕਲ...

ਭੋਪਾਲ ਵਿੱਚ ਕੀਤੀ ਜਾਵੇਗੀ ‘INDIA’ ਗਠਜੋੜ ਦੀ ਪਹਿਲੀ ਸਾਂਝੀ ਰੈਲੀ

ਕਈ ਮੀਟਿੰਗਾਂ ਤੋਂ ਬਾਅਦ, ਭਾਰਤ ਗਠਜੋੜ ਨੇ ਆਖਰਕਾਰ ਮੱਧ...