ਪੰਜਾਬ ਦੇ ਰਾਜਪਾਲ ਬਨਵਾਰੀ ਲਾਲ ਪੁਰੋਹਿਤ ਨੇ ਪੰਜਾਬ ਸਰਕਾਰ ਵਲੋਂ ਬੁਲਾਏ ਜਾਣ ਵਾਲੇ ਵਿਧਾਨ ਸਭਾ ਦੇ ਬਜਟ ਸੈਸ਼ਨ ਦੀ ਪ੍ਰਵਾਨਗੀ ਦੇਣ ਤੋਂ ਇਨਕਾਰ ਕਰ ਦਿੱਤਾ ਸੀ। ਜਿਸ ਤੋੰ ਬਾਅਦ ਹੁਣ ਪੰਜਾਬ ਸਰਕਾਰ ਰਾਜਪਾਲ ਦੇ ਖ਼ਿਲਾਫ਼ ਸੁਪਰੀਮ ਕੋਰਟ ਪਹੁੰਚ ਗਈ ਹੈ। ਪੰਜਾਬ ਦੇ ਰਾਜਪਾਲ ਬਨਵਾਰੀ ਲਾਲ ਪੁਰੋਹਿਤ ਖਿਲਾਫ਼ ਪੰਜਾਬ ਸਰਕਾਰ ਨੇ ਸੁਪਰੀਮ ਕੋਰਟ ਦਾ ਦਰਵਾਜ਼ਾ ਖੜਕਾ ਦਿੱਤਾ ਹੈ। ਇਸ ਨੂੰ ਲੈਕੇ ਸੀ.ਐਮ. ਮਾਨ ਨੇ ਟਵੀਟ ਵੀ ਹੈ ਜਿਸ ਵਿਚ ਉਹਨਾਂ ਨੇ ਲੋਕਤੰਤਰ ਨੇ ਕਈ ਸਵਾਲ ਖੜੇ ਕਈ ਹਨ।
ਉਹਨਾ ਲਿਖਿਆ, “ਦੁਨੀਆਂ ਦੇ ਸਭ ਤੋਂ ਵੱਡੇ ਲੋਕਤੰਤਰ ਦੀਆਂ ਝਲਕੀਆਂ। ਦਿੱਲੀ ਵਿੱਚ ਬਹੁਮਤ ਦੇ ਬਾਵਜੂਦ ਮੇਅਰ ਬਣਾਉਣ ਲਈ ਸੁਪਰੀਮ ਕੋਰਟ ਜਾਓ। ਡਿਪਟੀ ਮੇਅਰ ਬਣਾਉਣ ਲਈ ਸੁਪਰੀਮ ਕੋਰਟ ਜਾਓ। ਪੰਜਾਬ ਵਿਧਾਨ ਸਭਾ ਦਾ ਬਜਟ ਸੈਸ਼ਨ ਚਲਾਉਣ ਲਈ ਸੁਪਰੀਮ ਕੋਰਟ ਜਾਣਾ ਪੈ ਰਿਹਾ ਹੈ। ਲੋਕਤੰਤਰ ਦੀ ਤਲਾਸ਼ ਜਾਰੀ ਹੈ।”
ਦਸ ਦਈਏ ਕਿ ਰਾਜਪਾਲ ਨੇ ਪੰਜਾਬ ਦੇ ਮੁੱਖ ਮੰਤਰੀ ਨੂੰ ਸਿੰਗਾਪੁਰ ਭੇਜੇ ਗਏ ਪ੍ਰਿੰਸੀਪਲਾਂ ਤੋਂ ਇਲਾਵਾ ਕਈ ਮੁੱਦਿਆਂ ‘ਤੇ ਜਵਾਬ ਮੰਗਿਆ ਸੀ ਜਿਸ ‘ਤੇ ਮੁੱਖ ਮੰਤਰੀ ਨੇ ਜਵਾਬ ਦਿੰਦੇ ਹੋਏ ਕਿਹਾ ਸੀ ਕਿ ਉਹ 3 ਕਰੋੜ ਪੰਜਾਬੀਆਂ ਨੂੰ ਜਵਾਬਦੇਹ ਹਨ। ਜਿਸ ਤੋਂ ਬਾਅਦ ਪੰਜਾਬ ਸਰਕਾਰ ਨੇ 3 ਮਾਰਚ ਤੋਂ ਬਜਟ ਸੈਸ਼ਨ ਸੱਦਣ ਦੀ ਗੱਲ ਕੀਤੀ ਸੀ ਪਰ ਰਾਜਪਾਲ ਬਨਵਾਰੀ ਲਾਲ ਨੇ ਇਸ ਨੂੰ ਮਨਜ਼ੂਰੀ ਦੇਣ ਤੋਂ ਇਨਕਾਰ ਕਰ ਦਿੱਤਾ ਸੀ। ਰਾਜਪਾਲ ਨੇ ਕਿਹਾ ਸੀ ਕਿ ਸੀਐਮ ਮਾਨ ਦਾ ਟਵੀਟ ਅਤੇ ਪੱਤਰ ਨਾ ਸਿਰਫ਼ ਸਪੱਸ਼ਟ ਤੌਰ ‘ਤੇ ਗੈਰ-ਸੰਵਿਧਾਨਕ ਹੈ, ਸਗੋਂ ਬੇਹੱਦ ਅਪਮਾਨਜਨਕ ਵੀ ਹੈ। ਇਸ ਲਈ ਬਜਟ ਸੈਸ਼ਨ ਬਾਰੇ ਅੰਤਿਮ ਫੈਸਲਾ ਕਾਨੂੰਨੀ ਸਲਾਹ ਤੋਂ ਬਾਅਦ ਲਿਆ ਜਾਵੇਗਾ।