ਗੋਲਡੀ ਬਰਾੜ ਤੋਂ ਬਾਅਦ ਹੋਰ ਵੱਡੀ ਗ੍ਰਿਫ਼ਤਾਰੀ, ਏਅਰਪੋਰਟ ਤੋਂ ਚੁੱਕਿਆ ਨਾਮੀ ਗੈਂਗਸਟਰ!

ਅਤਿ ਲੋੜੀਂਦੇ (The Most Wanted) ਅੱਤਵਾਦੀ ਅਤੇ ਲੁਧਿਆਣਾ ਅਦਾਲਤ ਵਿੱਚ ਬੰਬ ਧਮਾਕੇ ਦੇ ਮੁੱਖ ਸਾਜ਼ਿਸ਼ਕਰਤਾ ਨੂੰ ਨਵੀਂ ਦਿੱਲੀ ਦੇ ਇੰਦਰਾ ਗਾਂਧੀ ਅੰਤਰਰਾਸ਼ਟਰੀ ਹਵਾਈ ਅੱਡੇ ਤੋਂ ਗ੍ਰਿਫਤਾਰ ਕੀਤਾ ਗਿਆ ਹੈ। ਇਸ ਦੀ ਜਾਣਕਾਰੀ ਨੈਸ਼ਨਲ ਇਨਵੈਸਟੀਗੇਸ਼ਨ ਏਜੰਸੀ (ਐਨਆਈਏ) ਦੇ ਇੱਕ ਅਧਿਕਾਰੀ ਨੇ ਸ਼ੁੱਕਰਵਾਰ ਨੂੰ ਸਾਂਝੀ ਕੀਤੀ ਹੈ।  ਐੱਨ.ਆਈ.ਏ. ਦੇ ਬੁਲਾਰੇ ਨੇ ਦੱਸਿਆ ਕਿ ਪੰਜਾਬ ਦੇ ਅੰਮ੍ਰਿਤਸਰ ਦੇ ਵਸਨੀਕ ਹਰਪ੍ਰੀਤ ਸਿੰਘ ਉਰਫ ‘ਹੈਪੀ ਮਲੇਸ਼ੀਆ’ ਨੂੰ ਕੁਆਲਾਲੰਪੁਰ ਤੋਂ ਹਵਾਈ ਅੱਡੇ ‘ਤੇ ਪਹੁੰਚਣ ਤੋਂ ਤੁਰੰਤ ਬਾਅਦ ਗ੍ਰਿਫ਼ਤਾਰ ਕਰ ਲਿਆ ਗਿਆ। ਬੁਲਾਰੇ ਨੇ ਦੱਸਿਆ ਕਿ ਉਸ ‘ਤੇ 10 ਲੱਖ ਰੁਪਏ ਦਾ ਇਨਾਮ ਸੀ। ਹਰਪ੍ਰੀਤ ਨੂੰ ਪਿਛਲੇ ਸਾਲ ਦਸੰਬਰ ਵਿੱਚ ਲੁਧਿਆਣਾ ਅਦਾਲਤ ਦੀ ਇਮਾਰਤ ਵਿੱਚ ਹੋਏ ਬੰਬ ਧਮਾਕੇ ਨਾਲ ਸਬੰਧਤ ਇੱਕ ਕੇਸ ਵਿੱਚ ਗ੍ਰਿਫ਼ਤਾਰ ਕੀਤਾ ਗਿਆ, ਜਿਸ ਵਿੱਚ ਇੱਕ ਵਿਅਕਤੀ ਦੀ ਮੌਤ ਹੋ ਗਈ ਸੀ ਅਤੇ ਛੇ ਹੋਰ ਜ਼ਖ਼ਮੀ ਹੋ ਗਏ ਸਨ। ਇਹ ਕੇਸ ਪਹਿਲਾਂ ਪਿਛਲੇ ਸਾਲ 23 ਦਸੰਬਰ ਨੂੰ ਪੰਜਾਬ ਦੇ ਲੁਆਣਾ ਕਮਿਸ਼ਨਰੇਟ ਦੇ ਥਾਣਾ ਡਵੀਜ਼ਨ ਨੰਬਰ ਪੰਜ ਵਿੱਚ ਦਰਜ ਕੀਤਾ ਗਿਆ ਅਤੇ 13 ਜਨਵਰੀ ਨੂੰ ਐੱਨ.ਆਈ.ਏ. ਵੱਲੋਂ ਇਸ ਨੂੰ ਮੁੜ ਦਰਜ ਕੀਤਾ ਗਿਆ ਸੀ।

ਬੁਲਾਰੇ ਨੇ ਦੱਸਿਆ, “ਜਾਂਚ ਤੋਂ ਪਤਾ ਲੱਗਾ ਹੈ ਕਿ ਪਾਕਿਸਤਾਨ ਸਥਿਤ ਅੱਤਵਾਦੀ ਸੰਗਠਨ ਇੰਟਰਨੈਸ਼ਨਲ ਸਿੱਖ ਯੂਥ ਫੈੱਡਰੇਸ਼ਨ (ਆਈ. ਐੱਸ. ਵਾਈ. ਐੱਫ.) ਦੇ ਮੁਖੀ ਲਖਬੀਰ ਸਿੰਘ ਰੋਡੇ ਦਾ ਸਹਿਯੋਗੀ ਹਰਪ੍ਰੀਤ ਸਿੰਘ ਰੋਡੇ ਦੇ ਨਾਲ ਲੁਧਿਆਣਾ ਅਦਾਲਤ ਦੀ ਇਮਾਰਤ ‘ਚ ਹੋਏ ਧਮਾਕੇ ਦੇ ਸਾਜ਼ਿਸ਼ਕਰਤਾਵਾਂ ‘ਚੋਂ ਇਕ ਸੀ।” ਬੁਲਾਰੇ ਨੇ ਕਿਹਾ, “ਉਸਨੇ ਰੋਡੇ ਦੇ ਨਿਰਦੇਸ਼ਾਂ ‘ਤੇ ਕੰਮ ਕਰਦੇ ਹੋਏ, ਆਈ.ਈ.ਡੀ. ਦੀ ਸਪਲਾਈ ਦਾ ਤਾਲਮੇਲ ਕੀਤਾ, ਜੋ ਪਾਕਿਸਤਾਨ ਤੋਂ ਭਾਰਤ ਵਿੱਚ ਉਸਦੇ ਸਾਥੀਆਂ ਨੂੰ ਭੇਜਿਆ ਗਿਆ ਸੀ।” ਉਸ ਆਈ.ਈ.ਡੀ. ਦਾ ਇਸਤੇਮਾਲ ਲੁਧਿਆਣਾ ਕੋਰਟ ਕੰਪਲੈਕਸ ਵਿੱਚ ਹੋਏ ਧਮਾਕੇ ਵਿੱਚ ਕੀਤਾ ਗਿਆ ਸੀ।’ ਐੱਨ.ਆਈ.ਏ. ਨੇ ਕਿਹਾ ਕਿ ਗ੍ਰਿਫ਼ਤਾਰ ਮੁਲਜ਼ਮ ਵਿਸਫੋਟਕਾਂ, ਹਥਿਆਰਾਂ ਅਤੇ ਨਸ਼ੀਲੇ ਪਦਾਰਥਾਂ ਦੀ ਤਸਕਰੀ ਸਮੇਤ ਕਈ ਮਾਮਲਿਆਂ ਵਿੱਚ ਵੀ ਸ਼ਾਮਲ ਸੀ ਅਤੇ ਪੁਲਸ ਨੂੰ ਲੋੜੀਂਦਾ ਸੀ। ਇਸ ਤੋਂ ਪਹਿਲਾਂ NIA ਨੇ ਹਰਪ੍ਰੀਤ ਸਿੰਘ ‘ਤੇ 10 ਲੱਖ ਰੁਪਏ ਦਾ ਇਨਾਮ ਘੋਸ਼ਿਤ ਕੀਤਾ ਸੀ। ਵਿਸ਼ੇਸ਼ ਐੱਨ.ਆਈ.ਏ. ਅਦਾਲਤ ਨੇ ਉਸ ਵਿਰੁੱਧ ਗੈਰ-ਜ਼ਮਾਨਤੀ ਵਾਰੰਟ ਜਾਰੀ ਕੀਤਾ ਸੀ ਅਤੇ ਉਸ ਵਿਰੁੱਧ ਲੁੱਕ ਆਊਟ ਸਰਕੂਲਰ (ਐੱਲ.ਓ.ਸੀ.) ਵੀ ਜਾਰੀ ਕੀਤਾ ਗਿਆ ਸੀ। ਬੁਲਾਰੇ ਨੇ ਦੱਸਿਆ ਕਿ ਮਾਮਲੇ ਦੀ ਅਗਲੇਰੀ ਜਾਂਚ ਜਾਰੀ ਹੈ।

LEAVE A REPLY

Please enter your comment!
Please enter your name here

Share post:

Popular

More like this
Related

ਸਕੂਲ ਆਫ਼ ਐਮੀਨੈਂਸ ਦੇ ਉਦਘਾਟਨ ਮਗਰੋਂ ਭਖੀ ਸਿਆਸਤ, ‘ਆਪ’ ਵਿਧਾਇਕ ਨੇ ਆਪਣੀ ਹੀ ਸਰਕਾਰ ‘ਤੇ ਚੁੱਕੇ ਸਵਾਲ

ਆਮ ਆਦਮੀ ਪਾਰਟੀ ਦੇ ਸੁਪਰੀਮੋ ਅਰਵਿੰਦ ਕੇਜਰੀਵਾਲ ਪੰਜਾਬ ‘ਚ...

“ਅੱਜ ਦਾ ਭਾਰਤ ਦੁਨੀਆ ਦਾ ਵਿਸ਼ਵ ਮਿੱਤਰ ਹੈ, ਕੁਝ ਲੋਕ ਵੰਡ ‘ਚ ਰੁੱਝੇ ਹੋਏ ਹਨ”: PM ਮੋਦੀ ਦਾ ਵਿਰੋਧੀ ਗਠਜੋੜ ‘ਤੇ ਹਮਲਾ

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਬੀਨਾ ਰਿਫਾਇਨਰੀ ਵਿਖੇ ਪੈਟਰੋਕੈਮੀਕਲ...

ਭੋਪਾਲ ਵਿੱਚ ਕੀਤੀ ਜਾਵੇਗੀ ‘INDIA’ ਗਠਜੋੜ ਦੀ ਪਹਿਲੀ ਸਾਂਝੀ ਰੈਲੀ

ਕਈ ਮੀਟਿੰਗਾਂ ਤੋਂ ਬਾਅਦ, ਭਾਰਤ ਗਠਜੋੜ ਨੇ ਆਖਰਕਾਰ ਮੱਧ...