ਫਰਾਰ ਅੰਮ੍ਰਿਤਪਾਲ ਸਿੰਘ ਦੇ ਸਾਥੀਆਂ ਅਤੇ ਸਮਰਥਕਾਂ ‘ਤੇ ਵੱਖ-ਵੱਖ ਸੂਬਿਆਂ ਦੀ ਪੁਲਿਸ ਸ਼ਿਕੰਜਾ ਕੱਸ ਰਹੀ ਹੈ। ਉਸਦੀ ਭਾਲ ਲਈ ਸਾਰੀਆਂ ਸੀਸੀਟੀਵੀ ਫੁਟੇਜ ਖੰਗਾਲੀਆਂ ਜਾ ਰਹੀਆਂ ਹਨ। ਇਥੋਂ ਤੱਕ ਕਿ ਸ਼ੱਕ ਦੇ ਘੇਰੇ ਵਿਚ ਆਉਣ ਵਾਲੇ ਹਰ ਵਿਅਕਤੀ ਨੂੰ ਗ੍ਰਿਫ਼ਤਾਰ ਕੀਤਾ ਜਾ ਰਿਹਾ ਹੈ। ਹੁਣ ਇਹ ਜਾਣਕਾਰੀ ਮਿਲੀ ਹੈ ਕਿ ਖਾਲਿਸਤਾਨੀ ਸਮਰਥਕ ਅਤੇ ‘ਵਾਰਿਸ ਪੰਜਾਬ ਦੇ’ ਮੁਖੀ ਅੰਮ੍ਰਿਤਪਾਲ ਸਿੰਘ ਨੂੰ ਲੈਕੇ ਜੰਮੂ ਵਿੱਚ ਵੀ ਛਾਪੇਮਾਰੀ ਕੀਤੀ ਗਈ ਹੈ।
ਛਾਪੇਮਾਰੀ ਦੌਰਾਨ ਜੰਮੂ ਦੇ ਆਰਐਸ ਪੁਰਾ ਖੇਤਰ ਤੋਂ ਜੰਮੂ ਪੁਲਿਸ ਨੇ ਅੰਮ੍ਰਿਤਪਾਲ ਸਿੰਘ ਦੇ ਇੱਕ ਹੋਰ ਸਾਥੀ ਨੂੰ ਹਿਰਾਸਤ ਵਿੱਚ ਲਿਆ। ਉਸ ਦੀ ਪਛਾਣ ਅਮਰੀਕ ਸਿੰਘ ਵਜੋਂ ਹੋਈ ਹੈ। ਅਮਰੀਕ ਸਿੰਘ 18 ਮਾਰਚ ਤੋਂ ਪਹਿਲਾਂ ਅੰਮ੍ਰਿਤਪਾਲ ਦੇ ਸੰਪਰਕ ਵਿੱਚ ਸੀ। ਪੰਜਾਬ ਪੁਲਿਸ ਦੀ ਸੂਚਨਾ ‘ਤੇ ਹਿਰਾਸਤ ‘ਚ ਲਿਆ ਗਿਆ ਹੈ। ਦੱਸ ਦਈਏ ਕਿ ਅਮਰੀਕ ਸਿੰਘ ਵਾਸੀ ਆਰ.ਐਸ ਪੁਰਾ ਅਤੇ ਉਸਦੀ ਪਤਨੀ ਸਰਬਜੀਤ ਕੌਰ ਨੂੰ ਜੰਮੂ ਪੁਲਿਸ ਨੇ ਹਿਰਾਸਤ ਵਿੱਚ ਲੈ ਲਿਆ ਅਤੇ ਪਪਲਪ੍ਰੀਤ ਸਿੰਘ ਨਾਲ ਕਥਿਤ ਸਬੰਧ ਹੋਣ ਦੇ ਦੋਸ਼ ਵਿੱਚ ਪੰਜਾਬ ਪੁਲਿਸ ਦੇ ਹਵਾਲੇ ਕਰ ਦਿੱਤਾ।
ਇਸ ਤੋਂ ਪਹਿਲਾਂ ਪੁਲਿਸ ਨੇ ਬੀਤੇ ਦਿਨੀਂ ਅੰਮ੍ਰਿਤਪਾਲ ਸਿੰਘ ਦੇ ਇੱਕ ਹੋਰ ਕਥਿਤ ਸਹਿਯੋਗੀ ਇੱਕ ਬੀਮਾ ਏਜੰਟ ਅਮਿਤ ਸਿੰਘ ਨੂੰ ਦਿੱਲੀ ਤੋਂ ਗ੍ਰਿਫਤਾਰ ਕੀਤਾ ਸੀ।