ਪਿਛਲੇ ਦਿਨਾਂ ਵਿੱਚ ਪੰਜਾਬ ਪੁਲਿਸ ਵੱਲੋਂ ਸੋਸ਼ਲ ਮੀਡੀਆ ‘ਤੇ ਗੰਨ ਕਲਚਰ ਨੂੰ ਲੈ ਕੇ ਚਲਾਈ ਗਈ ਮੁਹਿੰਮ ਵਿਚ ਪੁਲਿਸ ਵੱਲੋਂ ਧੜਾਧੜ ਐਫਆਈਆਰਜ਼ ਦਰਜ ਕੀਤੀਆਂ ਜਾ ਰਹੀਆਂ ਸਨ। ਬੀਤੇ ਕੱਲ੍ਹ ਇੱਕ 10 ਸਾਲਾ ਬੱਚੇ ਖਿਲਾਫ 6 ਸਾਲ ਪੁਰਾਣੀ ਪੋਸਟ ਨੂੰ ਲੈ ਕੇ ਦਰਜ ਕੀਤੀ ਗਈ ਐਫਆਈਆਰ ‘ਤੇ ਛਿੜੇ ਵਿਵਾਦ ਤੋਂ ਬਾਅਦ ਹੁਣ ਡੀਜੀਪੀ ਗੌਰਵ ਯਾਦਵ ਨੇ ਸਾਰਿਆਂ ਨੂੰ ਅਗਲੇ 72 ਘੰਟਿਆਂ ਵਿੱਚ ਆਪਣੇ ਸੋਸ਼ਲ ਮੀਡੀਆ ਹੈਂਡਲ ਤੋਂ ਕਿਸੇ ਵੀ ਇਤਰਾਜ਼ਯੋਗ ਸਮੱਗਰੀ ਨੂੰ ਸਵੈ-ਇੱਛਾ ਨਾਲ ਹਟਾਉਣ ਦੀ ਅਪੀਲ ਕੀਤੀ ਹੈ। ਇਸ ਦੇ ਨਾਲ ਹੀ ਉਹਨਾਂ ਨੇ ਦੱਸਿਆ ਕਿ ਮੁੱਖ ਮੰਤਰੀ ਪੰਜਾਬ ਭਗਵੰਤ ਮਾਨ ਨੇ ਨਿਰਦੇਸ਼ ਦਿੱਤੇ ਹਨ ਕਿ ਅਗਲੇ 3 ਦਿਨਾਂ ਤੱਕ ਪੰਜਾਬ ਵਿੱਚ ਹਥਿਆਰਾਂ ਦੀ ਵਡਿਆਈ ਕਰਨ ਲਈ ਕੋਈ ਐਫਆਈਆਰ ਦਰਜ ਨਹੀਂ ਕੀਤੀ ਜਾਵੇਗੀ ਤਾਂ ਜੋ ਲੋਕ ਆਪਣੇ ਤੌਰ ‘ਤੇ ਸੋਸ਼ਲ ਮੀਡੀਆ ‘ਤੇ ਅਪਲੋਡ ਕੀਤੀ ਸਮੱਗਰੀ ਨੂੰ ਹਟਾ ਸਕਣ।
ਦੱਸਣਯੋਗ ਹੈ ਕਿ ਗੰਨ ਕਲਚਰ ਨੂੰ ਲੈ ਕੇ ਮਾਨ ਸਰਕਾਰ ਨੇ ਸਖ਼ਤੀ ਅਪਣਾਈ ਹੋਈ ਹੈ ਅਤੇ ਗੰਨ ਕਲਚਰ ਨੂੰ ਪ੍ਰਮੋਟ ਕਰਨ ਵਾਲੇ ਲੋਕਾਂ ਖ਼ਿਲਾਫ਼ ਮਾਮਲੇ ਦਰਜ ਕੀਤੇ ਜਾ ਰਹੇ ਹਨ।