ਛਾਉਣੀ ’ਚ ਤਬਦੀਲ ਹੋਇਆ ਅਜਨਾਲਾ ਪੁਲਿਸ ਥਾਣਾ, ਆਪਣੇ ਸਾਥੀ ਨੂੰ ਰਿਹਾਅ ਕਰਵਾਉਣ ਲਈ ਆ ਰਹੇ ਅੰਮ੍ਰਿਤਪਾਲ ਸਿੰਘ

ਚਮਕੌਰ ਸਾਹਿਬ ਦੇ ਨੌਜਵਾਨ ਵਰਿੰਦਰ ਸਿੰਘ ਵਲੋਂ ਕੁੱਟਮਾਰ ਦੇ ਲਗਾਏ ਇਲਜ਼ਾਮਾਂ ਤੋਂ ਬਾਅਦ ਅਜਨਾਲਾ ਪੁਲਿਸ ਨੇ ਵਾਰਿਸ ਪੰਜਾਬ ਦੇ ਮੁੱਖੀ ਅੰਮ੍ਰਿਤਪਾਲ ਸਿੰਘ ਦੇ ਸਾਥੀ ਲਵਪ੍ਰੀਤ ਸਿੰਘ ਤੂਫਾਨ ‘ਤੇ ਪਰਚਾ ਦਰਜ ਕਰਕੇ ਗ੍ਰਿਫ਼ਤਾਰੀ ਕੀਤੀ ਗਈ ਸੀ ਜਿਸ ਦੇ ਰੋਸ ਵਜੋਂ ਵਾਰਿਸ ਪੰਜਾਬ ਦੇ ਮੁਖੀ ਭਾਈ ਅੰਮ੍ਰਿਤਪਾਲ ਸਿੰਘ ਤੇ ਸਿੱਖ ਭਾਈਚਾਰੇ ਵੱਲੋਂ ਤਿੱਖਾ ਰੋਸ ਪ੍ਰਦਰਸ਼ਨ ਕੀਤਾ ਜਾ ਰਿਹਾ ਹੈ। ਇਸ ਦੇ ਚੱਲਦੇ ਭਾਈ ਅੰਮ੍ਰਿਤਪਾਲ ਸਿੰਘ ਆਪਣੇ ਸਾਥੀਆਂ ਸਮੇਤ ਅਜਨਾਲਾ ਲਈ  ਰਵਾਨਾ ਹੋਏ।  ਇਸ ਦੌਰਾਨ ਅੰਮ੍ਰਿਤਪਾਲ ਸਿੰਘ ਵਲੋਂ ਇਹ ਇਲਜ਼ਾਮ ਲਗਾਏ ਜਾ ਰਹੇ ਹਨ ਕਿ ਪੁਲਿਸ ਵਲੋਂ ਥਾਂ-ਥਾਂ ਨਾਕੇਬੰਦੀ ਕਰ ਦਿੱਤੀ ਗਈ ਹੈ ਅਤੇ ਉਹਨਾਂ ਨੂੰ ਅਜਨਾਲਾ ਨਹੀਂ ਜਾਣ ਦਿੱਤਾ ਜਾ ਰਿਹਾ ਹੈ।

ਦੱਸ ਦਈਏ ਕਿ ਭਾਈ ਅੰਮ੍ਰਿਤਪਾਲ ਸਿੰਘ ਵੱਲੋਂ ਪੁਲਿਸ ਖਿਲਾਫ ਮੋਰਚਾ ਖੋਲ੍ਹ ਦਿੱਤਾ ਹੈ। ਅੰਮ੍ਰਿਤਪਾਲ ਵਲੋਂ ਅਜਨਾਲਾ ਥਾਣੇ ਦਾ ਘਿਰਾਓ ਕਰਨ ਦਾ ਐਲਾਨ ਕੀਤਾ ਗਿਆ ਸੀ। ਇਸ ਘਿਰਾਓ ਦੌਰਾਨ ਉਨ੍ਹਾਂ ਦੇ ਨਾਲ ਕਈ ਸਮਰਥਕਾਂ ਅਜਨਾਲਾ ਥਾਣੇ ਦਾ ਘਿਰਾਓ ਕਰਨ ਦੇ ਲਈ ਪਹੁੰਚ ਰਹੇ ਹਨ। ਘਿਰਾਓ ਦੇ ਮੱਦੇਨਜਰ ਪੁਲਿਸ ਥਾਣੇ ਨੂੰ ਛਾਉਣੀ ’ਚ ਤਬਦੀਲ ਕਰ ਦਿੱਤਾ ਗਿਆ ਹੈ।  

LEAVE A REPLY

Please enter your comment!
Please enter your name here

Share post:

Popular

More like this
Related

ਸਕੂਲ ਆਫ਼ ਐਮੀਨੈਂਸ ਦੇ ਉਦਘਾਟਨ ਮਗਰੋਂ ਭਖੀ ਸਿਆਸਤ, ‘ਆਪ’ ਵਿਧਾਇਕ ਨੇ ਆਪਣੀ ਹੀ ਸਰਕਾਰ ‘ਤੇ ਚੁੱਕੇ ਸਵਾਲ

ਆਮ ਆਦਮੀ ਪਾਰਟੀ ਦੇ ਸੁਪਰੀਮੋ ਅਰਵਿੰਦ ਕੇਜਰੀਵਾਲ ਪੰਜਾਬ ‘ਚ...

“ਅੱਜ ਦਾ ਭਾਰਤ ਦੁਨੀਆ ਦਾ ਵਿਸ਼ਵ ਮਿੱਤਰ ਹੈ, ਕੁਝ ਲੋਕ ਵੰਡ ‘ਚ ਰੁੱਝੇ ਹੋਏ ਹਨ”: PM ਮੋਦੀ ਦਾ ਵਿਰੋਧੀ ਗਠਜੋੜ ‘ਤੇ ਹਮਲਾ

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਬੀਨਾ ਰਿਫਾਇਨਰੀ ਵਿਖੇ ਪੈਟਰੋਕੈਮੀਕਲ...

ਭੋਪਾਲ ਵਿੱਚ ਕੀਤੀ ਜਾਵੇਗੀ ‘INDIA’ ਗਠਜੋੜ ਦੀ ਪਹਿਲੀ ਸਾਂਝੀ ਰੈਲੀ

ਕਈ ਮੀਟਿੰਗਾਂ ਤੋਂ ਬਾਅਦ, ਭਾਰਤ ਗਠਜੋੜ ਨੇ ਆਖਰਕਾਰ ਮੱਧ...