ਭਾਜਪਾ ਨੇਤਾ ਅਤੇ ਜਲੰਧਰ ਦੇ ਸਾਬਕਾ ਮੇਅਰ ਸੁਰਿੰਦਰ ਮਹੇ ਨੂੰ ਲੈ ਕੇ ਵੱਡੀ ਖਬਰ ਸਾਹਮਣੇ ਆਈ ਹੈ। ਮਿਲੀ ਜਾਣਕਾਰੀ ਮੁਤਾਬਕ ਸਾਬਕਾ ਮੇਅਰ ਸੁਰਿੰਦਰ ਮਹੇ ਦਾ ਦਿਹਾਂਤ ਹੋ ਗਿਆ। ਦੱਸਿਆ ਜਾ ਰਿਹਾ ਹੈ ਕਿ ਉਹ ਲੰਬੇ ਸਮੇਂ ਤੋਂ ਕੈਂਸਰ ਤੋਂ ਪੀੜਤ ਸਨ। ਉਨ੍ਹਾਂ ਦਾ ਅੰਤਿਮ ਸੰਸਕਾਰ ਮੰਗਲਵਾਰ ਨੂੰ ਮਾਡਲ ਟਾਊਨ ਦੇ ਸ਼ਮਸ਼ਾਨਘਾਟ ਵਿਚ ਦੁਪਹਿਰ 2 ਵਜੇ ਹੋਵੇਗਾ। ਦੱਸ ਦੇਈਏ ਕਿ ਸੁਰਿੰਦਰ ਮਹੇ 2019 ਵਿੱਚ ਭਾਜਪਾ ਵਿੱਚ ਸ਼ਾਮਲ ਹੋਏ ਸਨ। ਜਲੰਧਰ ਦੇ ਸਾਬਕਾ ਮੇਅਰ ਸੁਰਿੰਦਰ ਮਹੇ ਨੇ ਸ਼ਵੇਤ ਮਲਿਕ ਨੂੰ ਭਾਜਪਾ ਵਿੱਚ ਸ਼ਾਮਲ ਕਰਵਾਇਆ ਸੀ।
ਸੁਰਿੰਦਰ ਮਹੇ ਕਾਂਗਰਸ ਦੀ ਤਰਫੋਂ 2002 ਤੋਂ 2007 ਤੱਕ ਜਲੰਧਰ ਨਗਰ ਨਿਗਮ ਦੇ ਮੇਅਰ ਰਹਿ ਚੁੱਕੇ ਹਨ। ਉਹਨਾਂ ਨੇ 2017 ਦੀਆਂ ਵਿਧਾਨ ਸਭਾ ਚੋਣਾਂ ਦੌਰਾਨ ਟਿਕਟ ਦਾ ਦਾਅਵਾ ਕੀਤਾ ਸੀ ਪਰ ਪਾਰਟੀ ਨੇ ਉਹਨਾਂ ਨੂੰ ਪਾਸੇ ਕਰ ਦਿੱਤਾ ਸੀ ਅਤੇ ਸੁਸ਼ੀਲ ਰਿੰਕੂ ਨੂੰ ਟਿਕਟ ਦੇ ਦਿੱਤੀ ਸੀ। ਇਸ ਤੋਂ ਬਾਅਦ ਮਹੇ ਆਜ਼ਾਦ ਉਮੀਦਵਾਰ ਵਜੋਂ ਖੜ੍ਹੇ ਹੋਏ ਪਰ ਉਨ੍ਹਾਂ ਨੂੰ ਕਰਾਰੀ ਹਾਰ ਦਾ ਸਾਹਮਣਾ ਕਰਨਾ ਪਿਆ। ਦਸ ਦਈਏ ਕਿ ਭਾਜਪਾ ਨੇਤਾ ਸੁਰਿੰਦਰ ਮਹੇ ਦੀ ਮੌਤ ਦੀ ਖ਼ਬਰ ਨਾਲ ਸਿਆਸੀ ਗਲਿਆਰਿਆਂ ਵਿੱਚ ਸੋਗ ਦੀ ਲਹਿਰ ਫੈਲ ਗਈ ਹੈ।